Ferozepur News
ਬੀ ਐਸ ਐਫ ਵੱਲੋਂ ਗੱਟੀ ਰਾਜੋ ਕੇ ਸਕੂਲ’ਚ ਦੇਸ਼ ਭਗਤੀ ਦਾ ਪ੍ਰੋਗਰਾਮ ਆਯੋਜਿਤ
"ਦੇਸ਼ ਦੀ ਸੁਰੱਖਿਆ, ਦੇਸ਼ ਦੀ ਹਿਫ਼ਾਜ਼ਤ" ਵਿਸ਼ੇ ਤੇ ਵਿਦਿਅਕ ਮੁਕਾਬਲੇ ਕਰਵਾਏ
ਬੀ ਐਸ ਐਫ ਵੱਲੋਂ ਗੱਟੀ ਰਾਜੋ ਕੇ ਸਕੂਲ’ਚ ਦੇਸ਼ ਭਗਤੀ ਦਾ ਪ੍ਰੋਗਰਾਮ ਆਯੋਜਿਤ।
“ਦੇਸ਼ ਦੀ ਸੁਰੱਖਿਆ, ਦੇਸ਼ ਦੀ ਹਿਫ਼ਾਜ਼ਤ” ਵਿਸ਼ੇ ਤੇ ਵਿਦਿਅਕ ਮੁਕਾਬਲੇ ਕਰਵਾਏ।
ਫਿਰੋਜ਼ਪੁਰ ( ) ਬੀ ਐੱਸ ਐੱਫ ਦੀ ਬਟਾਲੀਅਨ 136 ਵੱਲੋਂ ਸਰਹੱਦੀ ਖੇਤਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੇ ਦੇ ਵਿਦਿਆਰਥੀਆਂ ਨੂੰ ਦੇਸ਼ ਦੀ ਸੁਰੱਖਿਆ ਨਾਲ ਜੁੜੇ ਮੁੱਦਿਆਂ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਸਮਾਗਮ ਸੀ ਈ ਓ ਡਾ. ਐਸ ਸੋਨਕਰ ਅਤੇ ਪ੍ਰਿੰਸੀਪਲ ਡਾ ਸਤਿੰਦਰ ਸਿੰਘ ਦੀ ਅਗਵਾਈ ਵਿਚ ਸਕੂਲ ਦੇ ਰਾਸ਼ਟਰੀ ਸੇਵਾ ਯੋਜਨਾ ਯੂਨਿਟ (ਐਨ ਐਸ ਐਸ)ਦੇ ਸਹਿਯੋਗ ਨਾਲ ਕਰਵਾਇਆ ਗਿਆ। ਜਿਸ ਵਿੱਚ ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਤਹਿਤ “ਦੇਸ਼ ਦੀ ਸੁਰੱਖਿਆ, ਦੇਸ਼ ਦੀ ਹਿਫ਼ਾਜ਼ਤ’ ਵਿਸ਼ੇ ਉੱਪਰ ਵੱਖ ਵੱਖ ਵਿਦਿਅਕ ਮੁਕਾਬਲੇ ਕਰਵਾਏ ਗਏ। ਜਿਸ ਵਿੱਚ 50ਤੋ ਵੱਧ ਵਿਦਿਆਰਥੀਆਂ ਨੇ ਭਾਗ ਲਿਆ। ਸਹਾਇਕ ਕਮਾਂਡੈਂਟ
ਵਿਸ਼ਾਲ ਵਰਮਾ ਨੇ ਆਪਣੇ ਕੁੰਜੀਵਤ ਸੰਬੋਧਨ ਵਿੱਚ ਦੇਸ਼ ਦੀ ਸੁਰੱਖਿਆ ਨਾਲ ਜੁੜੇ ਮੁੱਦਿਆਂ ਉਪਰ ਵਿਦਿਆਰਥੀਆਂ ਨੂੰ ਬਹੁਤ ਹੀ ਸੁਚੱਜੇ ਢੰਗ ਨਾਲ ਜਾਗਰੂਕ ਕੀਤਾ। ਉਨ੍ਹਾਂ ਨੇ ਸਕੂਲ ਵਿਦਿਆਰਥੀਆਂ ਨੂੰ ਅੱਤਵਾਦ, ਨਸ਼ਿਆਂ ਖ਼ਿਲਾਫ਼, ਡਰੋਨ ਗਤੀਵਿਧੀਆਂ ਅਤੇ ਸਰਹੱਦ ਪਾਰ ਤੋਂ ਵੱਧਦੇ ਖਤਰਿਆਂ ਸਬੰਧੀ ਜਾਗਰੂਕ ਕਰਦਿਆਂ ਸਹਿਯੋਗ ਕਰਨ ਦੀ ਪ੍ਰੇਰਨਾ ਦਿੱਤੀ ।
ਡਾ. ਸਤਿੰਦਰ ਸਿੰਘ ਨੇ ਆਏ ਮਹਿਮਾਨਾਂ ਦਾ ਰਸਮੀਂ ਤੌਰ ਤੇ ਸੁਆਗਤ ਕਰਦਿਆਂ ਕਿਹਾ ਕਿ ਇਸ ਸਕੂਲ ਦੇ ਸਮੁੱਚੇ ਵਿਕਾਸ ਵਿੱਚ ਹਮੇਸ਼ਾਂ ਯੋਗਦਾਨ ਰਿਹਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਬੀ ਐਸ ਐਫ ਦੇ ਜਵਾਨਾਂ ਵੱਲੋਂ ਦੇਸ਼ ਦੀ ਸੁਰੱਖਿਆ ਲਈ ਨਿਭਾਈ ਜਾ ਰਹੀ ਸਖ਼ਤ ਡਿਊਟੀ ਤੋਂ ਪ੍ਰੇਰਨਾ ਲੈਣ ਦੀ ਗੱਲ ਵੀ ਕਹੀ, ਅਤੇ ਇਹਨਾਂ ਨੂੰ ਸਹਿਯੋਗ ਕਰਨ ਦੀ ਗੱਲ ਵੀ ਕੀਤੀ। ਉਨ੍ਹਾਂ ਨੇ ਵਿਦਿਅਕ ਮੁਕਾਬਲਿਆਂ ਵਿੱਚ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਵੀ ਦਿੱਤੀ।
ਇਸ ਮੌਕੇ ਦੇਸ਼ ਦੀ ਸੁਰੱਖਿਆ ਨਾਲ ਸਬੰਧਤ ਮੁਦਿਆਂ ਵਿੱਚ ਨੌਜਵਾਨ ਵਰਗ ਦਾ ਯੋਗਦਾਨ ਸਬੰਧੀ ਕਰਵਾਏ ਲੇਖ ਲਿਖਣ ਮੁਕਾਬਲਿਆਂ ਵਿੱਚ ਪਹਿਲਾਂ ਸਥਾਨ ਗਗਨਦੀਪ ਕੌਰ, ਦੂਸਰਾ ਸਥਾਨ ਨੀਲਮ ਰਾਣੀ ਅਤੇ ਤੀਸਰਾ ਸਥਾਨ ਤਾਸੁ ਰਾਣੀ ਨੇ ਪ੍ਰਾਪਤ ਕੀਤਾ। ਇਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਬੀ ਐਸ ਐਫ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।
ਪ੍ਰੋਗਰਾਮ ਨੂੰ ਸਫ਼ਲ ਬਣਾਉਣ ਵਿੱਚ ਐੱਨ ਐੱਸ ਐੱਸ ਦੇ ਪ੍ਰੋਗਰਾਮ ਇੰਚਾਰਜ ਪ੍ਰਿੰਅਕਾ ਜੋਸ਼ੀ ਲੈਕਚਰਾਰ, ਮਿਸ ਨੈਨਸੀ, ਅਰੁਣ ਕੁਮਾਰ ਅਤੇ ਵਿਸ਼ਾਲ ਕੁਮਾਰ ਦਾ ਵਿਸ਼ੇਸ਼ ਯੋਗਦਾਨ ਰਿਹਾ।
ਇਸ ਮੌਕੇ ਨਰੇਸ਼ ਕੁਮਾਰ ਸਬ ਇੰਸਪੈਕਟਰ,ਅਕਾਨ ਬਰਮਨ, ਮਧੂ ਕਿਸ਼ਨ ਅਤੇ ਬੀ ਐੱਸ ਐੱਫ ਦੇ ਜਵਾਨ ਵਿਸ਼ੇਸ਼ ਤੌਰ ਤੇ ਹਾਜਰ ਸਨ।