Ferozepur News

ਬੇਟੀ ਬਚਾਓ ਬੇਟੀ ਪੜਾਓ ਮੁਹਿੰਮ ਅਧੀਨ ਜਾਗਰੂਕਤਾ ਪ੍ਰੋਗਰਾਮ 7 ਜਨਵਰੀ  ਨੂੰ ਪਿੰਡ ਅਟਾਰੀ ਵਿਖੇ

DSC00288ਫਿਰੋਜ਼ਪੁਰ 5 ਜਨਵਰੀ  (ਏ. ਸੀ. ਚਾਵਲਾ) ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ &#39 ਬੇਟੀ ਬਚਾਓ ਬੇਟੀ ਪੜਾਓ &#39 ਮੁਹਿੰਮ ਤਹਿਤ ਫਿਰੋਜ਼ਪੁਰ ਜ਼ਿਲੇ• ਦੇ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ 7 ਜਨਵਰੀ 2016 ਨੂੰ ਪਿੰਡ ਅਟਾਰੀ ਬਲਾਕ ਫਿਰੋਜ਼ਪੁਰ ਵਿਖੇ ਆਯੋਜਨ ਕੀਤਾ ਜਾਵੇਗਾ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਇੰਜੀ: ਡੀ.ਪੀ.ਐਸ ਖਰਬੰਦਾ ਵੱਲੋਂ ਪ੍ਰੋਗਰਾਮ ਦੀਆ ਤਿਆਰੀਆਂ ਦਾ ਜਾਇਜਾ ਲੈਣ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਉਪਰੰਤ ਕੀਤਾ। ਉਨ•ਾਂ ਦੱਸਿਆ ਕਿ ਇਸ ਪ੍ਰੋਗਰਾਮ ਲਈ ਆਂਗਣਵਾੜੀ ਵਰਕਰਾਂ ਤੇ ਆਸ਼ਾ ਵਰਕਰਾਂ ਦੀਆ ਡਿਊਟੀਆਂ ਲਗਾਈਆ ਗਈਆ ਹਨ। ਇਸ ਮੌਕੇ ਹੋਣ ਵਾਲੇ ਸੈਮੀਨਾਰ ਦੌਰਾਨ ਸਿਹਤ ਵਿਭਾਗ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀ ਲੋਕਾਂ ਨੂੰ ਕੰਨਿ•ਆਂ ਭਰੂਣ ਹੱਤਿਆ ਅਤੇ ਲੜਕੀਆਂ ਦੀ ਪੜਾਈ ਸਬੰਧੀ ਜਾਗਰੂਕ ਕਰਨਗੇ। ਇਸ ਤੋਂ ਇਲਾਵਾ ਕੇਂਦਰ ਸਰਕਾਰ ਦੀਆਂ &#39ਬੇਟੀ ਬਚਾਓ ਬੇਟੀ ਪੜਾਓ&#39 ਮੁਹਿੰਮ ਤਹਿਤ ਦਿੱਤੀਆਂ ਜਾਣ ਵਾਲੀਆਂ ਵੱਖ-ਵੱਖ ਸਹੂਲਤਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾਵੇਗੀ। ਉਨ•ਾਂ ਦੱਸਿਆ ਕਿ ਇਸ ਪ੍ਰੋਗਰਾਮ ਵਿਚ ਵੱਖ-ਵੱਖ ਪਿੰਡ ਦੀਆ ਪੰਚਾਇਤਾਂ, ਗ੍ਰੰਥੀ, ਪੁਜਾਰੀਆਂ ਨੂੰ ਸੱਦਾ ਦਿੱਤਾ ਕਿ ਉਹ ਇਸ ਮੁਹਿੰਮ ਵਿਚ ਅਹਿਮ ਯੋਗਦਾਨ ਦੇ ਸਕਦੇ ਹਨ। ਉਨ•ਾਂ ਕਿਹਾ ਕਿ ਇਸ ਪ੍ਰੋਗਰਾਮ ਵਿਚ ਵੱਡਾ ਇਕੱਠ ਕੀਤਾ ਜਾਵੇਗਾ ਅਤੇ ਲੜਕੀਆਂ ਨੂੰ ਪ੍ਰਸੰਸਾ ਪੱਤਰ ਵੀ ਦਿੱਤੇ ਜਾਣਗੇ। ਉਨ•ਾਂ ਕਿਹਾ ਕਿ ਇਸ ਪ੍ਰੋਗਰਾਮ ਵਿਚ 0 ਤੋ 5 ਸਾਲ ਦੀਆਂ ਬੱਚੀਆਂ ਦੇ ਮਾਤਾ ਪਿਤਾ ਨੂੰ ਸੱਦਾ ਦਿੱਤਾ ਗਿਆ ਹੈ ਕਿ ਉਹ ਇਸ ਪ੍ਰੋਗਰਾਮ ਵਿਚ ਆਪਣੇ ਬੱਚੇ ਲੈ ਕੇ ਆਉਣ ਜਿਨ•ਾਂ ਨੂੰ ਮਾਹਿਰ ਡਾਕਟਰਾਂ ਵੱਲੋਂ ਚੈਕ ਕੀਤਾ ਜਾਵੇਗਾ ਅਤੇ ਉਨ•ਾਂ ਵਿਚੋਂ ਜਿਹੜੇ ਬੱਚੇ ਜ਼ਿਆਦਾ ਸਿਹਤਮੰਦ ਹੋਣਗੇ ਉਨ•ਾਂ ਬੱਚੀਆਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ। ਉਨ•ਾਂ ਦੱਸਿਆ ਕਿ ਜ਼ਿਲੇ• ਦੇ 20 ਪਿੰਡ ਅਜਿਹੇ ਹਨ ਜਿਥੇ ਲੜਕੀਆਂ ਦੇ ਸੈਕਸ ਰੇਸ਼ੋ ਬਹੁਤ ਘੱਟ ਹੈ ਜਿਥੇ ਵੱਧ ਤੋ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ.ਵਨੀਤ ਕੁਮਾਰ, ਸ੍ਰੀ.ਸੰਦੀਪ ਸਿੰਘ ਗੜਾ ਐਸ.ਡੀ.ਐਮ, ਸ੍ਰ.ਚਰਨਦੀਪ ਸਿੰਘ ਜ਼ਿਲ•ਾ ਟਰਾਂਸਪੋਰਟ ਅਫਸਰ, ਸ੍ਰ.ਜਸਪਾਲ ਸਿੰਘ ਬਰਾੜ ਤਹਿਸੀਲਦਾਰ ਫਿਰੋਜ਼ਪੁਰ, ਸ੍ਰੀ.ਅਸ਼ੋਕ ਬਹਿਲ ਸਕੱਤਰ ਰੈਡ ਕਰਾਸ, ਸ੍ਰ.ਸੁਰਜੀਤ ਸਿੰਘ ਬੀ.ਡੀ.ਪੀ.ਓ ਫਿਰੋਜ਼ਪੁਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

Related Articles

Back to top button