Ferozepur News

ਬੇਟੀ ਬਚਾਓ ਬੇਟੀ ਪੜਾਓ ਮੁਹਿੰਮ ਤਹਿਤ ਜ਼ਿਲ•ਾ ਪੱਧਰੀ ਸਮਾਗਮ 11 ਮਾਰਚ ਨੂੰ ਮਮਦੋਟ ਵਿਖੇ

beti.................ਫ਼ਿਰੋਜ਼ਪੁਰ 10 ਮਾਰਚ (ਅੰਕੁਰ ਚਾਵਲਾ) ਜ਼ਿਲ•ਾ ਪ੍ਰਸ਼ਾਸਨ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸਿਹਤ ਵਿਭਾਗ ਤੇ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਬੇਟੀ ਬਚਾਓ ਬੇਟੀ ਪੜਾਓ ਮੁਹਿੰਮ ਤਹਿਤ ਭਰੂਣ ਹੱਤਿਆਵਾਂ ਨੂੰ ਰੋਕਣ ਨੂੰ ਰੋਕਣ ਅਤੇ ਔਰਤਾਂ ਨੂੰ ਉਨ•ਾਂ ਦੇ ਹੱਕਾਂ ਪ੍ਰਤੀ ਜਾਗਰੂਕ ਕਰਨ ਦੇ ਮਨੋਰਥ ਨਾਲ 11 ਮਾਰਚ ਨੂੰ ਸਵੇਰੇ 11 ਵਜੇ• ਸਿਵਲ ਹਸਪਤਾਲ ਮਮਦੋਟ ਵਿਖੇ ਜ਼ਿਲ•ਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਮਾਗਮ ਵਿਚ ਸ.ਜੋਗਿੰਦਰ ਸਿੰਘ ਜਿੰਦੂ ਵਿਧਾਇਕ ਫ਼ਿਰੋਜਪੁਰ ਦਿਹਾਤੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ;ਜਦਕਿ ਸਮਾਗਮ ਦੀ ਪ੍ਰਧਾਨਗੀ ਇੰਜੀ: ਡੀ.ਪੀ.ਐਸ.ਖਰਬੰਦਾ ਡਿਪਟੀ ਕਮਿਸ਼ਨਰ ਫ਼ਿਰੋਜਪੁਰ ਕਰਨਗੇ। ਇਹ ਜਾਣਕਾਰੀ ਜ਼ਿਲ•ਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਸ਼ਸ਼ੀ ਤਿਆਗੀ ਨੇ ਦਿੱਤੀ। ਉਨ•ਾਂ ਸਮੂਹ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਮਾਗਮ ਵਿਚ ਵੱਖ ਤੋਂ ਵੱਧ ਸ਼ਿਰਕਤ ਕਰਨ।

Related Articles

Back to top button