ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਨੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੀ ਕੋਠੀ ਦਾ ਘਿਰਾਓ ਕਰ ਕੇ ਸੌਂਪਿਆ ਮੰਗ ਪੱਤਰ
ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਨੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੀ ਕੋਠੀ ਦਾ ਘਿਰਾਓ ਕਰ ਕੇ ਸੌਂਪਿਆ ਮੰਗ ਪੱਤਰ
28 ਫਰਵਰੀ , ਫਿਰੋਜ਼ਪੁਰ ( ) ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਨੇ ਅੱਜ ਸਾਰਾਗੜ੍ਹੀ ਪਾਰਕ ਵਿਚ ਇਕੱਠੇ ਹੋ ਕੇ ਸ਼ਹਿਰ ਵਿੱਚ ਰੋਸ ਮਾਰਚ ਕਰਦਿਆਂ ਹੋਇਆ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇ ਬਾਜ਼ੀ ਕਰਦੇ ਹੋਏ ਜਦੋ ਕੈਬਿਨਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੀ ਕੋਠੀ ਕੋਲ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਪਹੁੰਚੇ ਤਾਂ ਭਾਰੀ ਪੁਲਿਸ ਬਲ ਲਗਾ ਕੇ ਬੇਰੁਜ਼ਗਾਰ ਅਧਿਆਪਕਾਂ ਨੂੰ ਰੋਕਿਆ ਗਿਆ ।
ਇਸ ਮੌਕੇ ਮੌਜੂਦ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ ,ਰਵਿੰਦਰ ਕੰਬੋਜ ਅਬੋਹਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 2364 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਕੱਢੀ ਗਈ ਜਿਸ ਵਿਚ ਬੀ.ਐੱਡ ਉਮੀਦਵਾਰਾਂ ਨੂੰ ਬਰਾਬਰ ਵਿਚਾਰਿਆ ਗਿਆ । ਜਿਸ ਨਾਲ ਕਿ ਬੀ ਐੱਡ ਉਮੀਦਵਾਰਾਂ ਨੂੰ ਬਰਾਬਰ ਵਿਚਾਰ ਕੇ ਈ.ਟੀ.ਟੀ. ਉਮੀਦਵਾਰਾਂ ਦੀਆਂ ਹੱਕੀ ਪੋਸਟਾਂ ਤੇ ਡਾਕਾ ਮਾਰਿਆ ਜਾ ਰਿਹਾ ਹੈ । ਇਸ ਲਈ ਅਸੀਂ ਪੰਜਾਬ ਸਰਕਾਰ ਤੋ ਮੰਗ ਕਰਦੇ ਹਾਂ ਕਿ ਈਟੀਟੀ ਨੂੰ ਪਹਿਲ ਦੇ ਆਧਾਰ ਤੇ ਵਿਚਾਰਿਆ ਜਾਵੇ ਤਾਂ ਜੋ ਉਨ੍ਹਾਂ ਨੂੰ ਇਨਸਾਫ ਮਿਲ ਸਕੇ ।
ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਦੀਆਂ ਮੰਗਾਂ :-
1) 10000 ਈ.ਟੀ.ਟੀ. ਅਧਿਆਪਕਾਂ ਦੀਆਂ ਅਸਾਮੀਆਂ ਦੀ ਭਰਤੀ ਦਾ ਇਸ਼ਤਿਹਾਰ ਜਾਰੀ ਕੀਤਾ ਜਾਵੇ ।
2) ਈਟੀਟੀ ਦੀਆਂ ਅਸਾਮੀਆਂ ਵਿੱਚ ਸਿਰਫ਼ ਈ.ਟੀ.ਟੀ. ਟੈੱਟ ਪਾਸ ਉਮੀਦਵਾਰਾਂ ਨੂੰ ਹੀ ਵਿਚਾਰਿਆ ਜਾਵੇ ।
3) ਸਿੱਖਿਆ ਪ੍ਰੋਵਾਈਡਰ ਤੇ ਵਲੰਟੀਅਰਾਂ ਨੂੰ ਦਿੱਤੇ ਗਏ ਵਾਧੂ ਅੰਕਾਂ ਦੀ ਸ਼ਰਤ ਹਟਾਈ ਜਾਵੇ ।
4) ਉਚੇਰੀ ਯੋਗਤਾ ਦੇ ਨੰਬਰਾਂ ਦੀ ਸ਼ਰਤ ਹਟਾਈ ਜਾਵੇ ।
5) ਉਮਰ ਹੱਦ ਵਿਚ ਛੋਟ ਦਿੱਤੀ ਜਾਵੇ ।
ਇਸ ਮੌਕੇ ਸੁਰਜੀਤ ਚਪਾਤੀ ਗਗਨ ਅਬੋਹਰ ਬਲਜੀਤ ਫਿਰੋਜ਼ਪੁਰ ਕਰਮਜੀਤ ਕੌਰ ਗੁਰਮੀਤ ਕੌਰ ਪ੍ਰਿਥਵੀ ਵਰਮਾ ਰਾਜਨ ਹਾਂਡਾ ਮਨੋਜ ਫ਼ਿਰੋਜ਼ਪੁਰ ਮਨਪ੍ਰੀਤ ਅਬੋਹਰ ਮੋਜੂਦ ………………………… ਆਦਿ ਸਾਥੀ ਮੋਜੂਦ ਸਨ ।