Ferozepur News

ਬੇਰੁਜ਼ਗਾਰ ਵਿਸ਼ੇਸ਼ ਸਿੱਖਿਆ ਅਧਿਆਪਕ 24 ਸਤੰਬਰ ਨੂੰ ਆਨੰਦਪੁਰ ਸਾਹਿਬ ਚ ਕਰਣਗੇ ਸਿੱਖਿਆ ਮੰਤਰੀ ਦਾ ਘਿਰਾਓ

ਬੇਰੁਜ਼ਗਾਰ ਵਿਸ਼ੇਸ਼ ਸਿੱਖਿਆ ਅਧਿਆਪਕ 24 ਸਤੰਬਰ ਨੂੰ ਆਨੰਦਪੁਰ ਸਾਹਿਬ ਚ ਕਰਣਗੇ ਸਿੱਖਿਆ ਮੰਤਰੀ ਦਾ ਘਿਰਾਓਬੇਰੁਜ਼ਗਾਰ ਵਿਸ਼ੇਸ਼ ਸਿੱਖਿਆ ਅਧਿਆਪਕ 24 ਸਤੰਬਰ ਨੂੰ ਆਨੰਦਪੁਰ ਸਾਹਿਬ ਚ ਕਰਣਗੇ ਸਿੱਖਿਆ ਮੰਤਰੀ ਦਾ ਘਿਰਾਓ

ਫਿਰੋਜ਼ਪੁਰ 20 ਸਤੰਬਰ, 2023:  ਪੰਜਾਬ ਸਰਕਾਰ ਸਕੂਲ ਆਫ ਐਮੀਨੈਂਸ ਦੀ ਗੱਲ ਤਾਂ ਕਰ ਰਹੀ ਹੈ। ਪਰ ਆਰ. ਟੀ. ਈ. ਐਕਟ ਦੇ ਅਨੁਸਾਰ ਸਿੱਖਿਆ ਦੇ ਬੁਨਿਆਦੀ ਹੱਕ ਨੂੰ ਸਹੀ ਤਰੀਕੇ ਨਾਲ ਲਾਗੂ ਕਰਵਾਉਣ ਚ ਅਸਫਲ ਨਜ਼ਰ ਆ ਰਹੀ ਹੈ। ਸਕੂਲਾਂ ਵਿੱਚ ਪੜ੍ਹ ਰਹੇ ਵਿਸ਼ੇਸ਼ ਜਰੂਰਤਾਂ ਵਾਲੇ ਬੱਚਿਆਂ ਲਈ
ਵਿਸ਼ੇਸ਼ ਸਿੱਖਿਆ ਅਧਿਆਪਕਾਂ ਦੀ ਭਰਤੀ ਨਾ ਕਰ ਕੇ ਸਰਕਾਰ ਇਨ੍ਹਾਂ ਬੱਚਿਆਂ ਅਤੇ ਅਧਿਆਪਕਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ। ਜਿਸ ਦੇ ਰੋਸ ਵਜੋਂ ਬੇਰੁਜ਼ਗਾਰ ਵਿਸ਼ੇਸ਼ ਸਿੱਖਿਆ ਅਧਿਆਪਕ 24 ਸਤੰਬਰ ਨੂੰ ਸ਼੍ਰੀ ਆਨੰਦਪੁਰ ਸਾਹਿਬ ਚ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਗੇ। ਇਹਨਾ ਸ਼ਬਦਾਂ ਦਾ ਪ੍ਰਗਟਾਵਾ ਬੇਰੁਜ਼ਗਾਰ ਵਿਸ਼ੇਸ਼ ਸਿੱਖਿਆ ਅਧਿਆਪਕ ਜੱਥੇਬੰਦੀ ਦੇ ਸੂਬਾ ਪ੍ਰਧਾਨ ਭੁਪਿੰਦਰ ਸਿੰਘ ਮੀਤ ਪ੍ਰਧਾਨ ਹਰੀਸ਼ ਦੱਤ ਸਲਾਹਕਾਰ ਮਨੀਸ਼ ਗਰੋਵਰ ਅਤੇ ਪ੍ਰੈਸ ਸਕੱਤਰ ਗੁਰਵਿੰਦਰਪਾਲ ਸ਼ਰਮਾ ਵਲੋਂ ਇੱਕ ਪ੍ਰੈਸ ਬਿਆਨ ਜਾਰੀ ਕਰਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਮਾਣਯੋਗ ਸੁਪਰੀਮ ਕੋਰਟ ਵਲੋਂ ਵੀ ਕਿਹਾ ਗਿਆ ਹੈ ਕਿ ਹਰ ਸਕੂਲ ਵਿੱਚ ਇੱਕ ਵਿਸ਼ੇਸ਼ ਅਧਿਆਪਕ ਹੋਣਾ ਜ਼ਰੂਰੀ ਹੈ। ਪਰ ਪੰਜਾਬ ਸਰਕਾਰ ਵਲੋਂ ਅਣਦੇਖੀ ਕੀਤੀ ਜਾ ਰਹੀ ਹੈ। ਆਗੂਆਂ ਕਿਹਾ ਕਿ ਸਰਕਾਰ ਦੇ ਨਾਂ ਪੱਖੀ ਰਵੱਈਆ ਦੇਖਦੇ ਹੋਏ ਬੇਰੁਜ਼ਗਾਰ ਵਿਸ਼ੇਸ਼ ਸਿੱਖਿਆ ਅਧਿਆਪਕ ਯੂਨੀਅਨ ਪੰਜਾਬ ਵਲੋਂ ਫੈਸਲਾ ਕੀਤਾ ਗਿਆ ਹੈ ਕਿ ਉਨਾ ਦੀ ਜਥੇਬੰਦੀ 24 ਸਤੰਬਰ ਦਿਨ ਐਤਵਾਰ ਨੂੰ ਸਿੱਖਿਆ ਮੰਤਰੀ ਸ੍ਰ ਹਰਜੋਤ ਸਿੰਘ ਬੈਂਸ
ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ । ਜਿਸ ਵਿੱਚ ਪੰਜਾਬ ਭਰ ਤੋਂ ਬੇਰੁਜਗਾਰ ਵਿਸ਼ੇਸ਼ ਸਿੱਖਿਆ ਅਧਿਆਪਕ ਵੱਡੀ ਗਿਣਤੀ ਚ ਸ਼ਾਮਿਲ ਹੋਣਗੇ।

Related Articles

Leave a Reply

Your email address will not be published. Required fields are marked *

Back to top button