ਬੇਰੁਜ਼ਗਾਰ ਲਾਇਨਮੈਨ ਯੂਨੀਅਨ ਦੀ ਮੀਟਿੰਗ ਹੋਈ
ਫ਼ਿਰੋਜ਼ਪੁਰ 28 ਦਸੰਬਰ (ਏ.ਸੀ.ਚਾਵਲਾ) ਬੇਰੁਜ਼ਗਾਰ ਲਾਇਨਮੈਨ ਯੂਨੀਅਨ ਦੇ ਜ਼ਿਲ•ਾ ਪ੍ਰਧਾਨ ਗੁਰਦੇਵ ਸਿੰਘ ਅਤੇ ਜ਼ਿਲ•ਾ ਜਨਰਲ ਸਕੱਤਰ ਹਿਤੇਸ਼ ਕੁਮਾਰ ਦੀ ਅਗਵਾਈ ਵਿਚ ਮੀਟਿੰਗ ਹੋਈ। ਮੀਟਿੰਗ ਵਿਚ ਉਨ•ਾਂ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਸਦਭਾਵਨਾ ਰੈਲੀਆਂ ਵਿਚ 1 ਲੱਖ 14 ਹਜ਼ਾਰ ਨਵੀਂ ਭਰਤੀ ਦਾ ਐਲਾਣ ਵਾਰ ਵਾਰ ਕਰ ਰਹੇ ਹਨ ਅਤੇ 39861 ਪਾਵਰਕਾਮ ਵਿਚ ਭਰਤੀ ਕਰਨ ਦੀ ਗੱਲ ਕੀਤੀ ਜਾ ਰਹੀ ਹੈ। ਜਿਸ ਦਾ ਬੇਰੁਜ਼ਗਾਰ ਲਾਇਨਮੈਨ ਯੂਨੀਅਨ ਨੇ ਇਸ ਗੱਲ ਤੇ ਵਿਸ਼ਵਾਸ਼ ਕਰਨਾ ਮੁਸ਼ਕਲਾ ਹੋ ਰਿਹਾ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਸਾਹਿਬ ਨੇ 2011 ਵਿਚ 5 ਹਜ਼ਾਰ ਲਾਇਨਮੈਨ ਭਰਤੀ ਕਰਨ ਦਾ ਐਲਾਣ ਕੀਤਾ ਸੀ ਅਤੇ ਆਖਿਆ ਸੀ ਕਿ 10 ਦਿਨ ਦੇ ਅੰਦਰ ਭਰਤੀ ਪ੍ਰੀਕ੍ਰਿਆ ਮੁਕੰਮਲ ਕਰ ਲਈ ਜਾਵੇਗੀ, ਪਰ ਅਜੇ ਤੱਕ 1000 ਭਰਤੀ ਕਰਕੇ 4000 ਲਾਈਨਮੈਨ ਸੜਕ ਤੇ ਸੰਘਰਸ਼ ਕਰ ਰਹੇ ਹਨ। ਸਦਭਾਵਨਾ ਰੈਲੀਆਂ ਵਿਚ ਯੂਨੀਅਨ ਦੇ ਨਾਲ ਗੱਲਬਾਤ ਕਰਕੇ ਮਸਲੇ ਦਾ ਹੱਲ ਕਰਨ ਲਈ ਮੀਟਿੰਗਾਂ ਦਾ ਸੱਦਾ ਦੇ ਕੇ ਆਪਣੇ ਵਾਅਦੇ ਤੋਂ ਭੱਜ ਰਹੇ ਹਨ। ਜਿਸ ਦੇ ਰੋਸ ਵਜੋਂ ਪੰਜਾਬ ਦੇ ਸਮੂਹ ਬੇਰੁਜ਼ਗਾਰ ਲਾਇਨਮੈਨਾਂ ਵਲੋਂ ਭਾਰੀ ਰੋਸ ਪਾਇਆ ਜਾ ਰਿਹਾ ਹੈ। ਜਿਸ ਕਰਕੇ 4 ਜਨਵਰੀ 2016 ਨੂੰ ਪਟਿਆਲਾ ਹੈੱਡ ਆਫਿਸ ਅੱਗੇ ਆਪਣੇ ਪਰਿਵਾਰਾਂ ਸਮੇਤ ਰੋਸ ਧਰਨਾ ਦਿੱਤਾ ਜਾਵੇਗਾ। ਜਿਸ ਵਿਚ ਤਿੱਖੇ ਸੰਘਰਸ਼ ਦਾ ਐਲਾਣ ਕੀਤਾ ਜਾਵੇਗਾ। ਉਨ•ਾਂ ਨੇ ਆਖਿਆ ਕਿ ਇਸ ਦੇ ਜੋ ਵੀ ਸਿੱਟੇ ਨਿਕਲਣਗੇ ਉਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਅਤੇ ਪਾਵਰਕਾਮ ਦੀ ਮੈਨੇਜਮੈਂਟ ਹੋਵੇਗੀ। ਇਸ ਮੌਕੇ ਕੁਲਵੰਤ ਸਿੰਘ, ਅਮਰਜੀਤ ਸਿੰਘ, ਰਵਿੰਦਰ ਕੁਮਾਰ, ਰਣਵੀਰ ਸਿੰਘ ਸੋਢੀ, ਰਾਜੇਸ਼ ਕੁਮਾਰ ਆਦਿ ਵੀ ਹਾਜ਼ਰ ਸਨ।