Ferozepur News

ਬੇੜੀ ਰਾਹੀਂ ਸਤਲੁਜ ਦਰਿਆ ਪਾਰ ਕਰ ਸਵੀਪ ਟੀਮ ਪਹੁੰਚੀ ਕਾਲੂ ਵਾਲਾ  ਟਾਪੂ

ਹਿੰਦ ਪਾਕ ਸਰਹੱਦ ਦੇ ਨਜ਼ਦੀਕ ਪਹੁੰਚੀ ਵੋਟਰ ਜਾਗਰੂਕਤਾ ਮੁਹਿੰਮ

ਬੇੜੀ ਰਾਹੀਂ ਸਤਲੁਜ ਦਰਿਆ ਪਾਰ ਕਰ ਸਵੀਪ ਟੀਮ ਪਹੁੰਚੀ ਕਾਲੂ ਵਾਲਾ  ਟਾਪੂ
ਹਿੰਦ ਪਾਕ ਸਰਹੱਦ ਦੇ ਨਜ਼ਦੀਕ ਪਹੁੰਚੀ ਵੋਟਰ ਜਾਗਰੂਕਤਾ ਮੁਹਿੰਮ
 ਵੋਟਾਂ ਦਾ ਵੱਧ ਤੋਂ ਵੱਧ ਇਸਤੇਮਾਲ ਕਰਨ ਅਤੇ ਨਸ਼ਾ ਮੁਕਤ ਚੋਣਾਂ ਦਾ ਦਿੱਤਾ ਸੰਦੇਸ਼।
ਬੇੜੀ ਰਾਹੀਂ ਸਤਲੁਜ ਦਰਿਆ ਪਾਰ ਕਰ ਸਵੀਪ ਟੀਮ ਪਹੁੰਚੀ ਕਾਲੂ ਵਾਲਾ  ਟਾਪੂ
ਫਿਰੋਜ਼ਪੁਰ (       ) ਡਿਪਟੀ ਕਮਿਸ਼ਨਰ ਫਿਰੋਜ਼ਪੁਰ ਕਮ ਜ਼ਿਲਾ ਚੋਣ ਅਫਸਰ ਸ੍ਰੀ ਰਜੇਸ਼ ਧੀਮਾਨ ਆਈ ਏ ਐਸ ਦੀਆਂ ਹਦਾਇਤਾਂ ਅਨੁਸਾਰ ਸਵੀਪ ਪ੍ਰੋਗਰਾਮ ਤਹਿਤ ਵੋਟਰ ਜਾਗਰੂਕਤਾ ਮੁਹਿੰਮ ਹਿੰਦ ਪਾਕ ਸਰਹੱਦ ਦੇ ਨਜ਼ਦੀਕ ਸਤਲੁਜ ਦਰਿਆ ਦੇ ਕੰਢੇ ਤੇ ਸਥਿਤ 14 ਪਿੰਡਾਂ ਵਿੱਚ ਪਹੁੰਚੀ। ਬੇੜੀ ਰਾਹੀਂ ਸਤਲੁਜ ਦਰਿਆ ਪਾਰ ਕਰਕੇ ਸਵੀਪ ਟੀਮ ਵਿਸ਼ੇਸ਼ ਤੌਰ ਤੇ ਜ਼ੀਰੋ ਲਾਇਨ ਦੇ ਬਿਲਕੁਲ ਨਜ਼ਦੀਕ ਟਾਪੂ ਨੂਮਾ ਪਿੰਡ ਕਾਲੂ ਵਾਲਾ ਵੀ ਪਹੁੰਚੀ।
    ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਸਤਿੰਦਰ ਸਿੰਘ ਜ਼ਿਲ੍ਹਾ ਸਵੀਪ ਕੋਆਰਡੀਨੇਟਰ ਨੇ ਦੱਸਿਆ ਕਿ ਹੁਸੈਨੀ ਵਾਲਾ ਸ਼ਹੀਦੀ ਸਮਾਰਕ ਦੇ ਨਾਲ ਲੱਗਦੇ ਪਿੰਡਾਂ ਵਿੱਚ ਜਿੱਥੇ ਵੋਟਰਾਂ ਨੂੰ ਲੋਕ ਸਭਾ ਚੋਣਾਂ 2024 ਲਈ ਵੱਧ ਤੋਂ ਵੱਧ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ ਹੈ ,ਉੱਥੇ ਚੋਣਾਂ ਦੌਰਾਨ ਬਿਨਾਂ ਕਿਸੇ ਲਾਲਚ, ਡਰ ਅਤੇ ਲੜਾਈ ਝਗੜੇ ਤੋਂ ਨਸ਼ਾ ਮੁਕਤ ਚੋਣਾਂ ਕਰਵਾ ਕੇ ਚੋਣ ਦੀ ਗਰਿਮਾ ਨੂੰ ਬਣਾਈ ਰੱਖਣ ਲਈ ਵੀ ਪ੍ਰੇਰਿਤ ਕੀਤਾ ਗਿਆ। ਉਹਨਾਂ ਕਿਹਾ ਕਿ 01 ਜੂਨ ਨੂੰ ਪੋਲ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਵਿੱਚ ਪੋਲ ਪ੍ਰਤੀਸ਼ਤ ਵਧਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਜਿਸ ਤਹਿਤ ਦੂਰ ਦੁਰਾਡੇ ਦੇ ਵੋਟਰਾਂ ਤੱਕ ਵੀ ਪਹੁੰਚ ਕਰਕੇ ਪ੍ਰੇਰਿਤ ਕੀਤਾ ਜਾ ਰਿਹਾ ਹੈ।
     ਸਵੀਪ ਟੀਮ ਦੇ ਮੈਂਬਰ ਲਖਵਿੰਦਰ ਸਿੰਘ ਕੁਆਰਡੀਨੇਟਰ 76 ਫਿਰੋਜ਼ਪੁਰ ਸ਼ਹਿਰੀ, ਰਜਿੰਦਰ ਕੁਮਾਰ ਮੀਡੀਆ ਕੋਆਰਡੀਨੇਟਰ ਅਤੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਗੱਟੀ ਰਾਜੋਕੇ ਦੇ ਰਾਸ਼ਟਰੀ ਸੇਵਾ ਯੋਜਨਾ ਯੂਨਿਟ ਦੇ ਵਲੰਟੀਅਰਜ਼ ਅਤੇ ਇਲੈਕਟਰੋਲ ਲਿਟਰੇਸੀ ਕਲੱਬ ਦੇ ਮੈਂਬਰਾਂ ਨੇ ਪਿੰਡ ਗੱਟੀ ਰਾਜੋ ਕੇ, ਟੇਡੀਵਾਲਾ ਅਤੇ ਕਾਲੂਵਾਲਾ ਟਾਪੂ ਦੇ ਘਰ ਘਰ ਪਹੁੰਚ ਕੇ ਵੋਟਰਾਂ ਨੂੰ ਜਾਗਰੂਕ ਕੀਤਾ ਤੇ ਵੋਟ ਦਾ ਮਹੱਤਵ ਸਮਝਾਇਆ।
   ਇਸ ਉਪਰੰਤ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਗੱਟੀ ਰਾਜੋ ਕੇ ਵਿੱਚ ਆਯੋਜਿਤ ਵੋਟਰ ਜਾਗਰੂਕਤਾ ਪ੍ਰੋਗਰਾਮ ਵਿੱਚ ਸਕੂਲ ਵਿਦਿਆਰਥੀਆਂ ਨੇ ਦਿਲ ਖਿੱਚਵੇਂ ਪੋਸਟਰ ਬਨਾਂ ਕੇ ਵੋਟਰ ਜਾਗਰੂਕਤਾ ਦਾ ਸੰਦੇਸ਼ ਦਿੱਤਾ ਅਤੇ ਲੋਕਾਂ ਨੂੰ ਪ੍ਰੇਰਿਤ ਕੀਤਾ ਗਿਆ ਕਿ ਉਹ ਨਿਡਰ ਹੋ ਕੇ ਧਰਮ, ਵਰਗ, ਜਾਤ, ਭਾਈਚਾਰੇ ਭਾਸ਼ਾ ਜਾ ਕਿਸੇ ਹੋਰ ਵੀ ਲਾਲਚ ਦੇ ਪ੍ਰਭਾਵ ਤੋਂ ਬਿਨਾਂ ਆਪਣੇ ਵੋਟ ਦਾ ਹੱਕ ਦਾ ਇਸਤੇਮਾਲ ਕਰਨ ਅਤੇ ਲੋਕਤੰਤਰ ਨੂੰ ਮਜਬੂਤ ਕਰਨ।
     ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਵਿੱਚ ਚਾਂਦ ਪ੍ਰਕਾਸ਼ ਚੋਣ ਤਹਿਸੀਲਦਾਰ ,ਗਗਨਦੀਪ ਕੌਰ ਚੋਣ ਕਾਨੂਗੋ, ਲਖਵਿੰਦਰ ਸਿੰਘ ਕੋਆਰਡੀਨੇਟਰ,ਪ੍ਰਿਅੰਕਾ ਜੋਸ਼ੀ ਪ੍ਰੋਗਰਾਮ ਅਫਸਰ ਐਨ ਐਸ ਐਸ, ਵਿਸ਼ਾਲ ਗੁਪਤਾ, ਕੰਚਨ ਬਾਲਾ,ਮਲਕੀਤ ਸਿੰਘ ਵਲੰਟੀਅਰ, ਸਰਬਜੀਤ ਸਿੰਘ ਭਾਵੜਾ ਸੋਸ਼ਲ ਮੀਡੀਆ ਇੰਚਾਰਜ, ਬਲਜੀਤ ਕੌਰ ਅਤੇ ਸਕੂਲ ਦੇ ਸਮੂਹ ਸਟਾਫ ਨੇ ਵੱਡਮੁੱਲਾ ਯੋਗਦਾਨ ਪਾਇਆ।

Related Articles

Leave a Reply

Your email address will not be published. Required fields are marked *

Back to top button