ਭਗਤ ਸਿੰਘ ਦੀ ਬੇਗੁਨਾਹੀ ਸਾਬਤ ਕਰਨ ਲਈ ਪਾਕਿਸਤਾਨ ਹਾਈਕੋਰਟ 'ਚ ਪਟੀਸ਼ਨ ਦਾਖਲ : Courtesy Ajit
ਭਗਤ ਸਿੰਘ ਦੀ ਬੇਗੁਨਾਹੀ ਸਾਬਤ ਕਰਨ ਲਈ ਪਾਕਿਸਤਾਨ ਹਾਈਕੋਰਟ 'ਚ ਪਟੀਸ਼ਨ ਦਾਖਲ : Courtesy Ajit
ਲਾਹੌਰ, 17 ਨਵੰਬਰ (ਏਜੰਸੀ) – ਪਾਕਿਸਤਾਨ ਦੀ ਇਕ ਅਦਾਲਤ 'ਚ ਇਕ ਪਟੀਸ਼ਨ ਦਾਖਲ ਕਰਕੇ ਅਪੀਲ ਕੀਤੀ ਗਈ ਹੈ ਕਿ ਬ੍ਰਿਟਿਸ਼ ਅਧਿਕਾਰੀਆਂ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਫਾਂਸੀ ਦਿੱਤੇ ਜਾਣ ਦੇ 83 ਸਾਲਾਂ ਬਾਅਦ ਉਨ੍ਹਾਂ ਦੀ ਬੇਗੁਨਾਹੀ ਸਾਬਤ ਕਰਨ ਲਈ ਉਨ੍ਹਾਂ ਖਿਲਾਫ ਦਰਜ ਕਤਲ ਦੇ ਮਾਮਲੇ 'ਚ ਇਕ ਪੂਰਨ ਬੈਂਚ ਜਲਦ ਸੁਣਵਾਈ ਕਰੇ। ਭਗਤ ਸਿੰਘ ਮੈਮੋਰੀਅਲ ਫਾਊਂਡੇਸ਼ਨ ਦੇ ਪ੍ਰਧਾਨ ਵਕੀਲ ਇਮਤਿਆਜ਼ ਰਾਸ਼ਿਦ ਕੁਰੈਸ਼ੀ ਨੇ ਇਥੇ ਹਾਈ ਕੋਰਟ 'ਚ ਇਕ ਪਟੀਸ਼ਨ ਦਾਖਲ ਕਰਕੇ ਮਾਮਲੇ 'ਚ ਜਲਦ ਸੁਣਵਾਈ ਕਰਨ ਦੀ ਅਪੀਲ ਕੀਤੀ ਹੈ। ਕੁਰੈਸ਼ੀ ਨੇ ਆਪਣੀ ਪਟੀਸ਼ਨ 'ਚ ਕਿਹਾ ਕਿ ਭਗਤ ਸਿੰਘ ਆਜ਼ਾਦੀ ਘੁਲਾਟੀਏ ਸਨ ਤੇ ਉਨ੍ਹਾਂ ਨੇ ਅਣਵੰਡੇ ਭਾਰਤ ਦੀ ਆਜ਼ਾਦੀ ਲਈ ਲੜਾਈ ਲੜੀ ਸੀ। ਜ਼ਿਕਰਯੋਗ ਹੈ ਕਿ ਬ੍ਰਿਟਿਸ਼ ਪੁਲਿਸ ਅਧਿਕਾਰੀ ਜਾਨ ਪੀ ਸਾਂਡਰਸ ਦੇ ਕਤਲ ਮਾਮਲੇ 'ਚ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਬ੍ਰਿਟਿਸ਼ ਸ਼ਾਸਨ ਨੇ 23 ਮਾਰਚ 1931 ਨੂੰ ਭਗਤ ਸਿੰਘ ਨੂੰ ਫਾਂਸੀ ਦੇ ਦਿੱਤੀ ਸੀ। ਉਨ੍ਹਾਂ 'ਤੇ ਉਪ ਨਿਵੇਸ਼ੀ ਸਰਕਾਰ ਖਿਲਾਫ ਸਾਜਸ਼ ਰਚਣ ਦੇ ਦੋਸ਼ ਤਹਿਤ ਮੁਕੱਦਮਾ ਚੱਲਿਆ ਸੀ। ਕੁਰੈਸ਼ੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੂੰ ਪਹਿਲਾ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਪਰ ਬਾਅਦ 'ਚ ਇਕ ਹੋਰ ਝੂਠੇ ਮਾਮਲੇ 'ਚ ਉਨ੍ਹਾਂ ਨੂੰ ਮੌਤ ਦੀ ਸਜ਼ਾ ਸੁਣਾ ਦਿੱਤੀ ਗਈ। ਉਨ੍ਹਾਂ ਨੇ ਕਿਹਾ ਕਿ ਭਗਤ ਸਿੰਘ ਅੱਜ ਵੀ ਉਪ ਮਹਾਂਦੀਪ 'ਚ ਨਾ ਸਿਰਫ਼ ਸਿੱਖਾਂ ਲਈ ਬਲਕਿ ਮੁਸਲਮਾਨਾਂ ਲਈ ਵੀ ਸਨਮਾਨਿਤ ਸ਼ਖ਼ਸੀਅਤ ਹਨ ਤੇ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਹਾ ਨੇ ਉਨ੍ਹਾਂ ਨੂੰ ਦੋ ਵਾਰ ਸ਼ਰਧਾਂਜਲੀ ਦਿੱਤੀ ਸੀ।