Ferozepur News

ਭਗਵਾਨ ਵਾਲਮੀਕ ਜੀ ਦੇ ਪ੍ਰਗਟ ਦਿਵਸ ਤੇ ਕੱਢੀ ਗਈ ਸ਼ੋਭਾ ਯਾਤਰਾ

ਭਗਵਾਨ ਵਾਲਮੀਕ ਜੀ ਦੇ ਪ੍ਰਗਟ ਦਿਵਸ ਤੇ ਕੱਢੀ ਗਈ ਸ਼ੋਭਾ ਯਾਤਰਾ

ਭਗਵਾਨ ਵਾਲਮੀਕ ਜੀ ਦੇ ਪ੍ਰਗਟ ਦਿਵਸ ਤੇ ਕੱਢੀ ਗਈ ਸ਼ੋਭਾ ਯਾਤਰਾ
ਜਲਾਲਾਬਾਦ, 30 ਅਕਤੂਬਰ, 2020: ਸ਼ਹਿਰ ਦੇ ਛੋਟਾ ਟਿਵਾਨਾ ਰੋਡ ਸਥਿੱਤ ਭਗਵਾਨ ਵਾਲਮੀਕ ਜੀ ਦੇ ਪ੍ਰਗਟ ਦਿਵਸ ਨੂੰ ਲੈ ਕੇ ਸ਼ੋਭਾ ਯਾਤਰਾ ਕੱਢੀ ਗਈ। ਸ਼ੋਭਾ ਯਾਤਰਾ ਦੀ ਸ਼ੁਰੂਆਤ ਹਲਕਾ ਵਿਧਾਇਕ ਰਮਿੰਦਰ ਆਵਲਾ ਨੇ ਰੀਬਨ ਕੱਟ ਕੇ ਕੀਤੀ। ਇਸ ਮੌਕੇ ਉਨ•ਾਂ ਨਾਲ ਚੇਅਰਮੈਨ ਮਾਰਕੀਟ ਕਮੇਟੀ ਰਾਜ ਬਖਸ਼ ਕੰਬੋਜ, ਬੰਧੂ ਕਾਲੜਾ, ਹੈਪੀ ਸੰਧੂ ਉਚੇਤੇ ਤੌਰ ਤੇ ਹਾਜਰ ਸਨ। ਸਭ ਤੋਂ ਪਹਿਲਾਂ ਪ੍ਰਧਾਨ ਜਗਨਨਾਥ, ਰਾਜੀਵ ਤੰਬੋਲੀਆ, ਗੋਲਡੀ,ਰਮੇਸ਼, ਸਤੀਸ਼, ਵਿਨੋਦ, ਰੋਸ਼ਨ ਲਾਲ, ਚੌਧਰੀ ਇਤਬਾਰੀ ਲਾਲ ਆਦਿ ਨੇ ਵਿਧਾਇਕ ਆਵਲਾ ਤੇ ਸਮੁੱਚੀ ਲੀਡਰਸ਼ਿਪ ਦਾ ਸਵਾਗਤ ਕੀਤਾ ਅਤੇ ਉਨ•ਾਂ ਨੂੰ ਪਹੁੰਚੇ ਦੌਸ਼ਾਲਾ ਤੇ ਯਾਦਗਾਰ ਚਿੰਨ• ਭੇਂਟ ਕਰਕੇ ਸਨਮਾਨਤ ਕੀਤਾ। ਇਹ ਸ਼ੋਭਾ ਯਾਤਰਾ ਸ਼ਹਿਰ ਦੇ ਵੱਖ-ਵੱਖ ਬਜਾਰਾਂ ‘ਚ ਲੰੰਘੀ ਜਿੱਥੇ ਸ਼ਹਿਰ ਵਾਸੀਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਵਿਧਾਇਕ ਆਵਲਾ ਨੇ ਭਗਵਾਨ ਵਾਲਮੀਕ ਜੀ ਦੇ ਪ੍ਰਗਟ ਦਿਵਸ ਦੀ ਸਮੁੱਚੇ ਲੋਕਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਭਗਵਾਨ ਵਾਲਮੀਕ ਜੀ ਰਮਾਇਣ ਦੇ ਰਚਾਇਤਾ ਸਨ ਤੇ ਉਨ•ਾਂ ਦੇ ਦਿਖਾਏ ਹੋਏ ਮਾਰਗ ਤੇ ਸਾਨੂੰ ਸਾਰਿਆਂ ਨੂੰ ਮਿਲਕੇ ਚੱਲਣਾ ਚਾਹੀਦਾ ਹੈ।

Related Articles

Leave a Reply

Your email address will not be published. Required fields are marked *

Back to top button