ਭਾਜਪਾ ਅਤੇ ਕਾਂਗਰਸ ਨੂੰ ਛੱਡ ਕੇ 26 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਹੋਏ ਸ਼ਾਮਲ
ਭਾਜਪਾ ਅਤੇ ਕਾਂਗਰਸ ਨੂੰ ਛੱਡ ਕੇ 26 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਹੋਏ ਸ਼ਾਮਲ
ਫਿਰੋਜ਼ਪੁਰ, 13 ਫਰਵਰੀ, 13.2.2022। ਹਲਕਾ ਫਿਰੋਜ਼ਪੁਰ ਸ਼ਹਿਰੀ ਤੋਂ ਸ਼੍ਰੋਮਣੀ ਅਕਾਲੀ ਦਲ ਬਸਪਾ ਦੇ ਉਮੀਦਵਾਰ ਰੋਹਿਤ ਵੋਹਰਾ ਦੀ ਚੋਣ ਮੁਹਿੰਮ ਨੂੰ ਉਸ ਵਕਤ ਭਰਵਾਂ ਹੁੰਗਾਰਾ ਮਿਲਿਆ ਜਦੋਂ ਭਾਜਪਾ ਅਤੇ ਕਾਂਗਰਸ ਦੀਆਂ ਮਾਰੂ ਨੀਤੀਆਂ ਤੋਂ ਦੁਖੀ ਹੋਏ ਕਰੀਬ 26 ਪਰਿਵਾਰਾਂ ਨੇ ਭਾਜਪਾ ਅਤੇ ਕਾਂਗਰਸ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆ ।
ਇਸ ਮੌਕੇ ਵਾਰਡ ਨੰ. 31 ਅਤੇ ਅਲੀ ਕੇ ਤੋਂ ਅਕਾਲੀ ਦਲ ਦੇ ਆਗੂ ਚਿਮਨ ਲਾਲ ਅਤੇ ਬੀਲਾ ਰਾਮ ਦੀ ਅਗਵਾਈ ਹੇਠ 26 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ, ਜਿਹਨਾਂ ਨੂੰ ਪਾਰਟੀ ਦੇ ਪਰਨੇ ਪਾ ਕੇ ਸਵਾਗਤ ਕਰਦਿਆ ਰੋਹਿਤ ਵੋਹਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਰਕਾਰ ਵੇਲੇ ਹੋਏ ਪੰਜਾਬ ਦੇ ਵਿਕਾਸ ਅਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੋ ਲੋਕ ਲਗਾਤਾਰ ਸ਼੍ਰੋਮਣੀ ਅਕਾਲੀ ਦਲ ਨੂੰ ਸਮਰਥਨ ਦੇ ਕੇ ਸ਼੍ਰੋਮਣੀ ਅਕਾਲੀ ਦਲ –ਬਸਪਾ ਗਠਜੋੜ ਦਾ ਸਰਕਾਰ ਬਣਾਉਣ ਲਈ ਤਿਆਰ ਬੈਠੇ ਹਨ।
ਇਸ ਮੌਕੇ ਵਾਰਡ ਨੰ. 31 ਤੋਂ ਸੰਨੀ, ਰਾਣੀ, ਅਮਨ, ਡਿੰਪਲ, ਜਿਜੋ, ਹਨੀ, ਬਿੱਟੂ, ਰਾਜਾ, ਅੰਬੋ, ਜੁਗਰਾਜ,ਵੀਰੋ, ਚੰਨੋ, ਪ੍ਰਦੀਪ, ਵਰਖਾ, ਵੀਰੋ ਰਾਣੀ ਆਦਿ ਸਮੇਤ ਪਰਿਵਾਰ ਅਕਾਲੀ ਦਲ ਵਿਚ ਸ਼ਾਮਲ ਹੋਏ।
ਇਸ ਤੋਂ ਇਲਾਵਾ ਅਲੀ ਕੇ ਤੋਂ ਸ਼ੇਰਾ, ਸਾਗਰ, ਰੋਹਿਤ, ਅਸ਼ਵਨੀ, ਸੰਮਾ ਆਦਿ ਸਮੇਤ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ।