ਹਲਕਾ ਫਿਰੋਜ਼ਪੁਰ ਸ਼ਹਿਰੀ ਵਿਚ ਭਾਜਪਾ ਛੱਡ ਕੇ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਹੋਏ ਸ਼ਾਮਲ
ਭਾਜਪਾ ਛੱਡ ਕੇ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਹੋਏ ਸ਼ਾਮਲ
ਫਿਰੋਜ਼ਪੁਰ, 14 ਜਨਵਰੀ, 2022 । ਹਲਕਾ ਫਿਰੋਜ਼ਪੁਰ ਸ਼ਹਿਰੀ ਵਿਚ ਦੂਜੀਆਂ ਪਾਰਟੀਆਂ ਨੂੰ ਛੱਡ ਕੇ ਲੋਕ ਲਗਾਤਾਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਰਹੇ ਹਨ। ਇਸ ਲੜੀ ਤਹਿਤ ਪਿੰਡ ਖਿਲਚੀਆਂ ਤੋਂ ਕਈ ਪਰਿਵਾਰ ਭਾਜਪਾ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ ਹਨ । ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਰੋਹਿਤ ਵੋਹਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਰਕਾਰ ਵੇਲੇ ਪੰਜਾਬ ਵਿਚ ਹੋਏ ਵਿਕਾਸ ਕਾਰਜਾਂ ਅਤੇ ਚੱਲੀਆਂ ਲੋਕ ਭਲਾਈ ਨੀਤੀਆਂ ਨੂੰ ਯਾਦ ਕਰਦਿਆ ਪੰਜਾਬ ਵਿਚ ਦੁਬਾਰਾ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਲੋਕ ਲਗਾਤਾਰ ਪਾਰਟੀ ਨਾਲ ਜੁੜ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ – ਬਸਪਾ ਗਠਜੋੜ ਦੀ ਸਰਕਾਰ ਬਣ ਜਾਣ ‘ਤੇ ਪੰਜਾਬ ਨੂੰ ਫਿਰ ਤਰੱਕੀ ਦੀ ਲੀਂਹ ‘ਤੇ ਲਿਆਦਾ ਜਾਵੇਗਾ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਅਜੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਦਿੱਤੇ ਦਰਦਾਂ ਨੂੰ ਭੁੱਲੇ ਨਹੀਂ ਹਨ, ਜਿਸ ਕਰਕੇ ਪੰਜਾਬ ਦੇ ਲੋਕ ਭਾਜਪਾ ਨੂੰ ਕਬੂਲ ਨਹੀਂ ਕਰਨਗੇ।
ਇਸ ਮੌਕੇ ਗੁਰਮੀਤ ਸਿੰਘ ਸਾਬਕਾ ਸਰਪੰਚ, ਅਲੀ ਅਲੀਚਾ, ਡਾ. ਭੱਪ, ਜੋਰਜ ਸਾਬਕਾ ਪ੍ਰਧਾਨ ਕੈਨਾਲ ਕਲੋਨੀ ਚਰਚ, ਸੁਭਾਸ਼ ਭੰਡਾਰੀ, ਭਲਵਾਨ ਭੰਡਾਰੀ ਆਦਿ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ।
ਇਸ ਤੋਂ ਇਲਾਵਾ ਸਨੀ ਘਾਰੂ ਬਸਤੀ ਆਵਾ ਭਾਵਾਦਾਸ ਯੂਥ ਪ੍ਰਧਾਨ ਨੇ ਵੀ ਅੱਜ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆ।
ਇਸ ਮੌਕੇ ਕੁਲਵਿੰਦਰ ਸਿੰਘ ਖਿਲਚੀਆਂ, ਪਿੱਪਲ ਸਹੋਤਾ, ਉਪਕਾਰ ਸਿੰਘ ਸਿੱਧੂ, ਗੁਰਪ੍ਰਤਾਪ ਸਿੰਘ ਸੰਧੂ ਨਿੱਜੀ ਸਕੱਤਰ ਆਦਿ ਹਾਜ਼ਰ ਸਨ।