ਭਾਜਪਾ ਤੇ ਕਾਂਗਰਸ ਦੀ ਸਰਕਾਰ ਵੇਲੇ ਵਧੀ ਮਹਿੰਗਾਈ ਨੇ ਵਿਗਾੜਿਆ ਹਰੇਕ ਪਰਿਵਾਰ ਦਾ ਬਜਟ – ਰੋਹਿਤ ਵੋਹਰਾ
ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ
ਭਾਜਪਾ ਤੇ ਕਾਂਗਰਸ ਦੀ ਸਰਕਾਰ ਵੇਲੇ ਵਧੀ ਮਹਿੰਗਾਈ ਨੇ ਵਿਗਾੜਿਆ ਹਰੇਕ ਪਰਿਵਾਰ ਦਾ ਬਜਟ – ਰੋਹਿਤ ਵੋਹਰਾ
ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ
ਫਿਰੋਜ਼ਪੁਰ, 2 ਫਰਵਰੀ। ਕੇਂਦਰ ‘ਚ ਭਾਜਪਾ ਦੀ ਸਰਕਾਰ ਅਤੇ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਦੌਰਾਨ ਵਧੀ ਅੰਤਾਂ ਦੀ ਮਹਿੰਗਾਈ ਨੇ ਹਰੇਕ ਪਰਿਵਾਰ ਦਾ ਬਜਟ ਵਿਗਾੜ ਦਿੱਤਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਫਿਰੋਜ਼ਪੁਰ ਸ਼ਹਿਰੀ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦੇ ਉਮੀਦਵਾਰ ਰੋਹਿਤ ਵੋਹਰਾ ਨੇ ਵੱਖ-ਵੱਖ ਪਿੰਡਾਂ ਦੇ ਦੌਰੇ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆ ਕੀਤਾ। ਇਸ ਮੌਕੇ ਰੋਹਿਤ ਵੋਹਰਾ ਨੇ ਪਿੰਡ ਖਾਈ ਫੇਮੇ ਕਿ, ਗੋਬਿੰਦ ਨਗਰ, ਹਾਜੀ ਵਾਲਾ, ਮੀਰਾ ਸ਼ਾਹ ਨੂਰ ਆਦਿ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ 20 ਫਰਵਰੀ ਨੂੰ ਸ਼੍ਰੋਮਣੀ ਅਕਾਲੀ ਦਲ ਨੂੰ ਹੱਕ ਵਿਚ ਵੋਟ ਪਾਉਣ ਲਈ ਕਿਹਾ । ਇਸ ਮੌਕੇ ਰੋਹਿਤ ਵੋਹਰਾ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਵਧੀਆਂ ਤੇਲ ਕੀਮਤਾਂ, ਰਸੋਈ ਗੈਸ ਆਦਿ ਘਰੇਲੂ ਸਮਾਨ ਦੇ ਰੇਟ ਵੱਧਣ ਕਾਰਨ ਜ਼ਰੂਰੀ ਵਸਤਾਂ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੋ ਰਹੀਆਂ ਹਨ ਅਤੇ ਇਸ ਵਧੀ ਮਹਿੰਗਾਈ ਨੇ ਗਰੀਬ ਲੋਕਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ ਅਤੇ ਇਹਨਾਂ ਮੌਜੂਦਾ ਸਰਕਾਰਾਂ ਨੇ ਵਧੀ ਮਹਿੰਗਾਈ ਨੂੰ ਘਟਾਉਣ ਲਈ ਜ਼ਰਾ ਵੀ ਧਿਆਨ ਨਹੀਂ ਦਿੱਤਾ। ਉਹਨਾਂ ਕਿਹਾ ਕਿ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ‘ਤੇ ਹਰੇਕ ਵਰਗ ਨੂੰ ਰਾਹਤ ਦਿੱਤੀ ਜਾਵੇਗੀ। ਉਹਨਾਂ ਦੱਸਿਆ ਕਿ ਖੇਤੀ ਲਈ ਵਰਤਿਆ ਜਾਣ ਵਾਲਾ ਡੀਜ਼ਲ 10 ਰੁਪਏ ਪ੍ਰਤੀ ਲੀਟਰ ਸਸਤਾ ਮੁਹੱਇਆ ਕਰਵਾਇਆ ਜਾਵੇਗਾ, ਘਰੇਲੂ ਖਪਤਕਾਰਾਂ ਲਈ 400 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾਵੇਗੀ, ਮਾਤਾ ਖੀਵੀ ਜੀ ਰਸੋਈ ਸੇਵਾ ਸਕੀਮ ਤਹਿਤ ਮਹਿਲਾਵਾਂ ਨੂੰ 2000 ਰੁਪਏ ਪ੍ਰਤੀ ਮਹੀਨਾ ਭੱਤਾ ਦਿੱਤਾ ਜਾਵੇਗਾ ਆਦਿ ਸਕੀਮਾਂ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ । ਇਸ ਮੌਕੇ ਦਰਸ਼ਨ ਸਿੰਘ ਬਰਾੜ ਐਸਜੀਪੀਸੀ ਮੈਂਬਰ, ਹਰਮੀਤ ਸਿੰਘ ਖਾਈ ਜਰਨਲ ਸਕੱਤਰ ਯੂਥ ਪੰਜਾਬ, ਰਛਪਾਲ ਸਿੰਘ ਲਾਲ ਖਾਈ, ਪੁਸ਼ਪਿੰਦਰ ਮਨਚੰਦਾ, ਬਲਕਰਨ ਸਿੰਘ ਹਾਜੀ ਵਾਲਾ,ਨਿਸ਼ਾਨ ਸਿੰਘ ਖਾਈ, ਸਤਨਾਮ ਸਿੰਘ ਬਰਾੜ, ਬਲਵਿੰਦਰ ਸਿੰਘ ਸਾਬਕਾ ਸਰਪੰਚ, ਅਵਤਾਰ ਸਿੰਘ ਭੁੱਲਰ, ਦਰਸ਼ਨ ਸਿੰਘ ਖਾਈ, ਗੁਰਪ੍ਰੀਤ ਸਿੰਘ ਕੁੱਲ, ਮੁਖਤਿਆਰ ਸਿੰਘ, ਮਾਣ ਸਿੰਘ, ਸ਼ੇਰ ਸਿੰਘ, ਜਿਉਣ ਸਿੰਘ, ਦਰਸ਼ਨ ਸਿੰਘ, ਮਲਕੀਤ ਸਿੰਘ, ਰਸ਼ਪਾਲ ਸਿੰਘ, ਗੁਰਮੁੱਖ ਸਿੰਘ ਸਾਬਕਾ ਸਰਪੰਚ, ਰਣਜੀਤ ਸਿੰਘ ਨੰਬਰਦਾਰ, ਸੁਖਚੈਨ ਸਿੰਘ, ਸੁੱਖਾ ਅਵਾਣ, ਲਖਵਿੰਦਰ ਸਿੰਘ ਨੰਬਰਦਾਰ, ਨਛੱਤਰ ਸਿੰਘ ਸਾਬਕਾ ਸਰਪੰਚ, ਮੇਜਰ ਸਿੰਘ ਸਾਬਕਾ ਸਰਪੰਚ, ਅੰਗਰੇਜ਼ ਸਿੰਘ ਸਾਬਕਾ ਸਰਪੰਚ,ਗੁਰਪ੍ਰਤਾਪ ਸਿੰਘ, ਗੁਰਸੇਵਕ ਸਿੰਘ, ਮਹਿਲ ਸਿੰਘ, ਹੈਪੀ ਖਾਈ, ਜੰਮੂ ਖਾਈ, ਮਿੰਟਾ ਖਾਈ, ਜੱਗਾ ਖਾਈ, ਕਰਨ ਖਾਈ, ਨਿਹਾਲ ਸਿੰਘ ਆਦਿ ਅਕਾਲੀ ਵਰਕਰ ਹਾਜ਼ਰ ਸਨ।