ਭਾਜਪਾ ਦਾ ਸਾਬਕਾ ਐਮ ਸੀ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ
ਭਾਜਪਾ ਨੇ ਹਮੇਸ਼ਾ ਪੰਜਾਬ ‘ਤੇ ਲੋਕ ਮਾਰੂ ਫੈਸਲੇ ਥੋਪਣੇ ਚਾਹੇ – ਰੋਹਿਤ ਵੋਹਰਾ
ਭਾਜਪਾ ਦਾ ਸਾਬਕਾ ਐਮ ਸੀ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ
– ਭਾਜਪਾ ਨੇ ਹਮੇਸ਼ਾ ਪੰਜਾਬ ‘ਤੇ ਲੋਕ ਮਾਰੂ ਫੈਸਲੇ ਥੋਪਣੇ ਚਾਹੇ – ਰੋਹਿਤ ਵੋਹਰਾ
ਫਿਰੋਜ਼ਪੁਰ, 14 ਫਰਵਰੀ। ਭਾਜਪਾ ਨੇ ਹਮੇਸ਼ਾ ਪੰਜਾਬ ‘ਤੇ ਲੋਕ ਮਾਰੂ ਫੈਸਲੇ ਥੋਪਣੇ ਚਾਹੇ ਹਨ ਪਰ ਸ਼੍ਰੋਮਣੀ ਅਕਾਲੀ ਦਲ ਪਾਰਟੀ ਨੇ ਪੰਜਾਬ ਦੇ ਲੋਕਾਂ ਦੇ ਹੱਕਾਂ ਦੀ ਅਵਾਜ਼ ਨੂੰ ਬੁਲੰਦ ਕਰਦੀ ਰਹੀ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਫਿਰੋਜ਼ਪੁਰ ਸ਼ਹਿਰੀ ਤੋਂ ਸ਼੍ਰੋਮਣੀ ਅਕਾਲੀ ਦਲ ਬਸਪਾ ਗਠਜੋੜ ਦੇ ਉਮੀਦਵਾਰ ਰੋਹਿਤ ਵੋਹਰਾ ਨੇ ਭਾਜਪਾ ਦੀਆਂ ਨੀਤੀਆਂ ਤੋਂ ਦੁੱਖੀ ਹੋਏ ਭਾਜਪਾ ਦਾ ਸਾਬਕਾ ਐਮ ਸੀ ਦਿਆਲ ਕਾਲੀਆ ਤੇ ਉਹਨਾਂ ਦੇ ਸਾਥੀਆ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਕਰਦਿਆ ਕੀਤਾ । ਇਸ ਮੌਕੇ ਪਾਰਟੀ ਦਾ ਪਰਨਾ ਪਾ ਕੇ ਸਾਬਕਾ ਐਮ ਸੀ ਦਿਆਲ ਕਾਲੀਆ ਅਤੇ ਉਹਨਾਂ ਦੇ ਸਾਥੀਆਂ ਦਾ ਸਵਾਗਤ ਕਰਦਿਆ ਰੋਹਿਤ ਵੋਹਰਾ ਨੇ ਵਿਸ਼ਵਾਸ਼ ਦਵਾਇਆ ਕਿ ਪਾਰਟੀ ਵਿਚ ਉਹਨਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ । ਰੋਹਿਤ ਵੋਹਰਾ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਪੰਜਾਬ ਦੇ ਮਸਲਿਆਂ ਨੂੰ ਹੱਲ ਕਰਨ ਦੀ ਬਜਾਏ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡਿਆ ਹੈ । ਉਹਨਾਂ ਕਿਹਾ ਕਿ ਭਾਜਪਾ ਨੇ ਵਾਰ-ਵਾਰ ਲੋਕ ਮਾਰੂ ਫੈਸਲੇ ਪੰਜਾਬ ਦੇ ਲੋਕਾਂ ‘ਤੇ ਥੋਪਣ ਦੀ ਕੋਸ਼ਿਸ ਕੀਤੀ ਹੈ, ਪਰ ਸ਼੍ਰੋਮਣੀ ਅਕਾਲੀ ਦਲ ਨੇ ਲੋਕਾਂ ਦੀ ਹੱਕਾਂ ਦੀ ਅਵਾਜ਼ ਬੁਲੰਦ ਕਰਦਿਆ ਭਾਜਪਾ ਦੇ ਲੋਕ ਮਾਰੂ ਫੈਸਲਿਆ ਦਾ ਵਿਰੋਧ ਕੀਤਾ ਹੈ। ਉਹਨਾਂ ਕਿਹਾ ਕਿ ਵੋਟਾਂ ਬਟੋਰਨ ਲਈ ਭਾਜਪਾ ਲੋਕਾਂ ਨੂੰ ਤਰ੍ਹਾਂ-ਤਰ੍ਹਾਂ ਦੇ ਲਾਲਚ ਦੇ ਕੇ ਭਰਮਾਉਣਾ ਚਾਹੁੰਦੀ ਹੈ ਪਰ ਲੋਕ ਇਹਨਾਂ ਦੀਆਂ ਗੱਲਾਂ ਵਿਚ ਨਾ ਆ ਕੇ ਸ਼੍ਰੋਮਣੀ ਅਕਾਲੀ ਦਲ –ਬਸਪਾ ਗਠਜੋੜ ਦੀ ਸਰਕਾਰ ਬਣਾਉਣਾ ਚਾਹੁੰਦੇ ਹਨ। ਇਸ ਮੌਕੇ ਅਸ਼ੋਕ ਕਾਲੀਆ, ਬ੍ਰਿਜ ਮੋਹਨ ,ਸੀਧਾਰਥ , ਓਮ ਆਦਿ ਨੇ ਵੀ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆ।