ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਅਹਿਮ ਮੀਟਿੰਗ
ਫਿਰੋਜ਼ਪੁਰ 11 ਫਰਵਰੀ (ਏ.ਸੀ.ਚਾਵਲਾ) : ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਪ੍ਰਧਾਨ ਅਮਰੀਕ ਸਿੰਘ ਦੀ ਅਗਵਾਈ ਹੇਠ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਕਿਸਾਨੀ ਨਾਲ ਸਬੰਧਤ ਮਸਲਿਆਂ ਤੇ ਵਿਚਾਰ ਚਰਚਾ ਕਰਦਿਆਂ ਸੂਬਾ ਸਰਕਾਰ ਘਰੇਲੂ ਬਿਜਲੀ ਖਪਤਕਾਰਾਂ ਦੇ ਬਿਜਲੀ ਬਿੱਲਾਂ ਵਿਚ ਕੀਤੇ ਜਾ ਰਹੇ ਸੰਭਾਵਿਤ ਵਾਧੇ ਦਾ ਤਿੱਖਾ ਵਿਰੋਧ ਕੀਤਾ ਗਿਆ। ਪ੍ਰਧਾਨ ਅਮਰੀਕ ਸਿੰਘ ਨੇ ਦੱਸਿਆ ਕਿ ਸਰਕਾਰ ਵਲੋਂ ਪੰਜਾਬ ਪਾਵਰਕਾਮ ਲਿਮਟਿਡ ਨੂੰ ਫਾਇਦਾ ਪਹੁੰਚਾਉਣ ਦੇ ਉਦੇਸ਼ ਨਾਲ ਘਰੇਲੂ ਬਿਜਲੀ ਬਿੱਲਾਂ ਵਿਚ ਜੋ ਵਾਧਾ ਕਰਨ ਦਾ ਫੈਸਲਾ ਲਿਆ ਜਾ ਰਿਹਾ ਹੈ, ਕਿਸਾਨ ਯੂਨੀਅਨ ਇਸ ਦਾ ਡਟ ਕੇ ਵਿਰੋਧ ਕਰੇਗੀ ਤੇ ਕਿਸੇ ਵੀ ਤਰ•ਾਂ ਸਰਕਾਰ ਦੇ ਇਸ ਫੈਸਲੇ ਨੂੰ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਉਨ•ਾਂ ਦੱਸਿਆ ਕਿ ਸੂਬਾ ਸਰਕਾਰ ਵਲੋਂ ਥੋੜ•ਾ ਸਮਾਂ ਪਹਿਲਾਂ ਜੋ ਜਨਰਲ ਸ਼੍ਰੇਣੀ ਅਧੀਨ ਕਿਸਾਨਾਂ ਨੂੰ ਮੋਟਰਾਂ ਦੇ ਕੂਨੈਕਸ਼ਨ ਜਾਰੀ ਕੀਤੇ ਜਾ ਚੁੱਕੇ ਹਨ, ਉਨ•ਾਂ ਨੂੰ ਰੱਦ ਕਰਨ ਦਾ ਫੈਸਲਾ ਲੈਂਦਿਆਂ ਫੌਰੀ ਤੌਰ ਤੇ ਕੂਨੈਕਸ਼ਨ ਕੱਟਣ ਦੇ ਆਦੇਸ਼ ਦਿੱਤੇ ਗਏ ਹਨ, ਜੋ ਕਿ ਕਿਸਾਨਾਂ ਨਾਲ ਸਰਾਸਰ ਧੱਕਾ ਹੈ, ਜਿਸ ਸਹਿਣ ਨਹੀਂ ਕੀਤਾ ਜਾਵੇਗਾ। ਉਨ•ਾਂ ਨੇ ਕਿਸਾਨ ਯੂਨੀਅਨ ਵਲੋਂ ਮੰਗ ਕੀਤੀ ਕਿ ਪੰਜ ਏਕੜ ਤੋਂ ਘੱਟ ਜ਼ਮੀਨ ਦੇ ਮਾਲਕ ਕਿਸਾਨਾਂ ਨੂੰ ਲੋੜ ਅਨੁਸਾਰ ਮੋਟਰ ਕੂਨੈਕਸ਼ਨ ਤੁਰੰਤ ਜਾਰੀ ਕੀਤੇ ਜਾਣ। |