Ferozepur News

ਭਾਰਤੀ ਫ਼ੌਜ ਵਿੱਚ ਸਿਪਾਹੀਆਂ ਦੀ ਹੋਣ ਵਾਲੀ ਭਰਤੀ ਰੈਲੀ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਾਰਤੀ ਫ਼ੌਜ ਨੂੰ ਹਰ ਤਰਾਂ ਦਾ ਸਹਿਯੋਗ ਦਿੱਤਾ ਜਾਵੇਗਾ

ਫ਼ਿਰੋਜ਼ਪੁਰ 20 ਅਗਸਤ 2018 (Manish Bawa ) 27 ਅਗਸਤ ਤੋਂ 8 ਸਤੰਬਰ 2018  ਤੱਕ ਸ਼ਹੀਦ ਕੈਪਟਨ ਸੁੰਦਰ ਸਿੰਘ ਸਟੇਡੀਅਮ ਫ਼ਿਰੋਜ਼ਪੁਰ ਛਾਉਣੀ ਵਿਖੇ ਭਾਰਤੀ ਫ਼ੌਜ ਵਿੱਚ ਸਿਪਾਹੀਆਂ ਦੀ ਹੋਣ ਵਾਲੀ ਭਰਤੀ ਰੈਲੀ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਾਰਤੀ ਫ਼ੌਜ ਨੂੰ ਹਰ ਤਰਾਂ ਦਾ ਸਹਿਯੋਗ ਦਿੱਤਾ ਜਾਵੇਗਾ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ: ਬਲਵਿੰਦਰ ਸਿੰਘ ਧਾਲੀਵਾਲ ਨੇ ਫ਼ੌਜ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਭਰਤੀ ਰੈਲੀ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। 
ਡਿਪਟੀ ਕਮਿਸ਼ਨਰ ਸ.ਬਲਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਸ ਭਰਤੀ ਰੈਲੀ ਵਿਚ ਫ਼ਿਰੋਜ਼ਪੁਰ, ਬਠਿੰਡਾ, ਫ਼ਰੀਦਕੋਟ, ਸ਼੍ਰੀ ਮੁਕਤਸਰ ਸਾਹਿਬ, ਫ਼ਾਜ਼ਿਲਕਾ, ਫ਼ਰੀਦਕੋਟ ਆਦਿ ਜ਼ਿਲ੍ਹਿਆਂ ਦੇ ਉਮੀਦਵਾਰਾਂ ਤੋ ਇਲਾਵਾ 27 ਅਗਸਤ ਨੂੰ ਪੰਜਾਬ ਭਰ ਦੇ ਉਮੀਦਵਾਰ ਸ਼ਿਰਕਤ ਕਰਨਗੇ। ਉਨ੍ਹਾਂ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਇਸ ਸਬੰਧੀ ਤਿਆਰੀਆਂ ਵਿਚ ਕਿਸੇ ਪ੍ਰਕਾਰ ਦੀ ਢਿੱਲ ਨਹੀਂ ਰਹਿਣੀ ਚਾਹੀਦੀ ਤੇ ਉਮੀਦਵਾਰਾਂ ਲਈ ਪੀਣ ਵਾਲੇ ਪਾਣੀ, ਸੁਰੱਖਿਆ ਆਦਿ ਸਮੇਤ ਸਾਰੇ ਪ੍ਰਬੰਧ ਮੁਕੰਮਲ ਹੋਣੇ ਚਾਹੀਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭਰਤੀ ਸਬੰਧੀ ਦਲਾਲ ਕਿਸਮ ਦੇ ਲੋਕਾਂ ਤੋ ਪੂਰੀ ਤਰਾਂ ਸੁਚੇਤ ਰਹਿਣ ਤੇ ਇਸ ਸਬੰਧੀ ਪੁਲੀਸ ਨੂੰ ਸੂਚਿਤ ਕਰਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਰਤੀ ਵਿੱਚ ਸ਼ਾਮਲ ਹੋਣ ਆਏ ਉਮੀਦਵਾਰਾਂ ਲਈ ਵੱਖ-ਵੱਖ ਧਾਰਮਿਕ ਸੰਸਥਾਵਾਂ ਵੱਲੋਂ ਲੰਗਰ ਵੀ ਚਲਾਇਆ ਜਾਵੇਗਾ ਤਾਂ ਜੋ ਉਮੀਦਵਾਰਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਪੇਸ਼ ਨਾ ਆਵੇ।
ਇਸ ਮੌਕੇ ਸਹਾਇਕ ਕਮੀਸ਼ਨਰ (ਜਨ) ਸ. ਰਣਜੀਤ ਸਿੰਘ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਸ਼੍ਰੀ ਕੁਲਦੀਪ ਬਾਵਾ,   ਸ਼੍ਰੀ ਅਮਿਤ ਗੁਪਤਾ ਐਸ.ਡੀ.ਐਮ, ਕਰਨਲ ਸੋਰਬ ਪਾਂਡੇ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸ

Related Articles

Back to top button