Ferozepur News

ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਸਮੇਤ ਤਿੰਨ ਗ੍ਰਿਫਤਾਰ

ARREST LOGOਫਿਰੋਜ਼ਪੁਰ 10 ਅਪ੍ਰੈਲ (ਏ. ਸੀ. ਚਾਵਲਾ) ਜ਼ਿਲ•ਾ ਫਿਰੋਜ਼ਪੁਰ ਪੁਲਸ ਨੇ ਨਸ਼ੇ ਦਾ ਧੰਦਾ ਕਰਨ ਵਾਲਿਆਂ ਖਿਲਾਫ ਸ਼ਿਕੰਜਾ ਕੱਸਿਆ ਹੋਇਆ ਹੈ। ਇਸੇ ਸਭ ਦੇ ਚੱਲਦੇ ਜ਼ਿਲ•ਾ ਫਿਰੋਜ਼ਪੁਰ ਪਲਸ ਨੇ ਵੱਖ ਵੱਖ ਥਾਵਾਂ ਤੋਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਤਿੰਨ ਵਿਅਕਤੀਆਂ ਖਿਲਾਫ ਆਬਕਾਰੀ ਐਕਟ ਤਹਿਤ ਮਾਮਲੇ ਦਰਜ ਕੀਤੇ ਹਨ। ਥਾਣਾ ਸਿਟੀ ਫਿਰੋਜ਼ਪੁਰ ਪੁਲਸ ਦੇ ਹੈੱਡਕਾਂਸਟੇਬਲ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਨ•ਾਂ ਦੀ ਪੁਲਸ ਪਾਰਟੀ ਬੀਤੀ ਸ਼ਾਮ ਬਸਤੀ ਭੱਟੀਆਂ ਵਾਲੀ ਵਿਖੇ ਗਸ਼ਤ ਕਰ ਰਹੀ ਸੀ। ਇਸ ਦੌਰਾਨ ਉਨ•ਾਂ ਨੂੰ ਕਿਸੇ ਮੁਖਬਰ ਨੇ ਇਤਲਾਹ ਦਿੱਤੀ ਕਿ ਕਾਲੀ ਪੁੱਤਰ ਬਾਰਾ ਵਾਸੀ ਦੁਲਚੀਕੇ ਕੇ ਰੋਡ ਮੁਹੱਲਾ ਨਾਨਕਪੁਰਾ ਨਾਜਾਇਜ਼ ਸ਼ਰਾਬ ਵੇਚਣ ਦਾ ਆਦੀ ਹੈ ਤੇ ਹੁਣ ਵੀ ਸ਼ਰਾਬ ਨਾਜਾਇਜ਼ ਰੱਖ ਕੇ ਗ੍ਰਾਹਕਾਂ ਨੂੰ ਵੇਚਣ ਦੀ ਉਡੀਕ ਕਰ ਰਿਹਾ ਹੈ। ਜਾਂਚਕਰਤਾ ਨੇ ਦੱਸਿਆ ਕਿ ਖਾਸ ਮੁਖਬਰ ਵਲੋਂ ਦਿੱਤੀ ਗਈ ਇਤਲਾਹ ਤੇ ਛਾਪੇਮਾਰੀ ਕੀਤੀ ਗਈ ਤਾਂ ਕਾਲੀ ਨੂੰ 20 ਬੋਤਲਾਂ 180 ਮਿਲੀਲੀਟਰ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕਰ ਲਿਆ ਗਿਆ। ਦੂਜੇ ਪਾਸੇ ਸੀ. ਆਈ. ਏ. ਸਟਾ. ਫਿਰੋਜ਼ਪੁਰ ਦੇ ਹੈੱਡਕਾਂਸਟੇਬਲ ਰਾਜੇਸ਼ ਕੁਮਾਰ ਨੇ ਦੱਸਿਆ ਕਿ ਉਨ•ਾਂ ਦੀ ਪੁਲਸ ਪਾਰਟੀ ਬੀਤੀ ਸ਼ਾਮ ਪੁਰਾਣੀ ਗਊਸ਼ਾਲਾ ਕੈਂਟ ਫਿਰੋਜ਼ਪੁਰ ਵਿਖੇ ਗਸ਼ਤ ਕਰ ਰਹੀ ਸੀ। ਇਸ ਦੌਰਾਨ ਉਨ•ਾਂ ਨੂੰ ਗੁਪਤ ਸੂਚਨਾ ਮਿਲੀ ਕਿ ਬੋਬੀ ਪੁੱਤਰ ਚੰਦ ਕੁਮਾਰ ਵਾਸੀ ਮਾਤਾ ਵਾਰਡ ਹੱਡਾ ਰੋੜੀ ਨਾਜਾਇਜ਼ ਸ਼ਰਾਬ ਵੇਚ ਰਿਹਾ ਹੈ। ਪੁਲਸ ਨੇ ਦੱਸਿਆ ਕਿ ਛਾਪੇਮਾਰੀ ਕਰਨ ਤੇ ਬੋਬੀ ਨੂੰ ਗ੍ਰਿਫਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 50 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ ਅਤੇ ਉਸ ਖਿਲਾਫ ਥਾਣਾ ਕੈਂਟ ਫਿਰੋਜ਼ਪੁਰ ਵਿਖੇ ਮਾਮਲਾ ਦਰਜ ਕੀਤਾ ਹੈ। ਇਸੇ ਤਰ•ਾਂ ਸੀ. ਆਈ. ਏ. ਸਟਾਫ ਫਿਰੋਜ਼ਪੁਰ ਪੁਲਸ ਦੇ ਹੈੱਡਕਾਂਸਟੇਬਲ ਨਰਿੰਦਰ ਸ਼ਰਮਾ ਦੀ ਅਗਵਾਈ ਵਿਚ ਪੁਲਸ ਪਾਰਟੀ ਯਤੀਮਖਾਨਾ ਚੋਂਕ ਕੈਂਟ ਫਿਰੋਜ਼ਪੁਰ ਵਿਖੇ ਗਸ਼ਤ ਕਰ ਰਹੀ ਸੀ। ਪੁਲਸ ਨੇ ਦੱਸਿਆ ਕਿ ਉਨ•ਾਂ ਨੂੰ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਗੋਲੂ ਪੁੱਤਰ ਸ਼ਮੀ ਨਾਜਾਇਜ਼ ਸ਼ਰਾਬ ਦਾ ਧੰਦਾ ਕਰਦਾ ਹੈ ਅਤੇ ਉਹ ਗ੍ਰਾਹਕਾਂ ਦੀ ਉਡੀਕ ਕਰ ਰਿਹਾ ਹੈ। ਜਾਂਚਕਰਤਾ ਨੇ ਦੱਸਿਆ ਕਿ ਛਾਪੇਮਾਰੀ ਦੌਰਾਨ ਗੋਲੂ ਕੋਲੋਂ 60 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਪੁਲਸ ਨੇ ਦੱਸਿਆ ਕਿ ਉਕਤ ਵਿਅਕਤੀ ਖਿਲਾਫ ਵੀ ਥਾਣਾ ਕੈਂਟ ਫਿਰੋਜ਼ਪੁਰ ਵਿਖੇ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

Related Articles

Back to top button