Ferozepur News

ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ/ਹਿੰਦੀ ਸਾਹਿਤ ਸਿਰਜ਼ਨ ਮੁਕਾਬਲੇ ਕਰਵਾਏ ਗਏ

Photoਫਿਰੋਜ਼ਪੁਰ 2 ਫਰਵਰੀ (ਏ. ਸੀ. ਚਾਵਲਾ) ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ  ਹਰ ਸਾਲ ਦੀ ਤਰ•ਾਂ ਇਸ ਵਾਰ ਵੀ ਜ਼ਿਲ•ਾ ਭਾਸ਼ਾ ਵਿਭਾਗ ਫਿਰੋਜ਼ਪੁਰ ਵੱਲੋਂ  ਸ੍ਰੀ ਹਰਿਕ੍ਰਿਸ਼ਨ ਪਬਲਿਕ ਸਕੂਲ ਫ਼ਿਰੋਜ਼ਪੁਰ ਛਾਉਣੀ ਵਿਖੇ ਸਕੂਲੀ ਵਿਦਿਆਰਥੀਆਂ ਦੇ ਸਾਹਿਤ ਸਿਰਜਨ ਅਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ ਗਏ। ਜਿਸ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਵੱਖ-ਵੱਖ ਵਿਸ਼ਿਆਂ ਤੇ ਆਪਣੀ ਯੋਗਤਾ ਦਰਸਾਉਂਦੇ ਹੋਏ,ਪਹਿਲਾ ,ਦੂਸਰਾ ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਜਿਲ•ਾ ਭਾਸ਼ਾ ਅਫਸਰ ਸ੍ਰ.ਸੁਰਜੀਤ ਸਿੰਘ ਖੁਰਮਾ ਨੇ ਦੱਸਿਆ ਕਿ ਪੰਜਾਬੀ ਸਾਹਿਤ ਸਿਰਜਨ (ਕਹਾਣੀ) ਮੁਕਾਬਲੇ ਵਿਚ ਸ਼ਹੀਦ ਗੰਜ ਪਬਲਿਕ ਸਕੂਲ ਮੁੱਦਕੀ ਦੀ ਵਿਦਿਆਰਥਣ ਗੁਣਪ੍ਰੀਤ ਕੌਰ ਨੇ ਪਹਿਲਾ, ਗੁਰੂ ਨਾਨਕ ਪਬਲਿਕ ਸਕੂਲ ਸ਼ਕੂਰ ਦੀ ਵਿਦਿਆਰਥਣ ਅਰਸ਼ਦੀਪ ਕੌਰ ਨੇ ਦੂਜਾ ਅਤੇ ਸ਼ਹੀਦ ਗੰਜ ਪਬਲਿਕ ਸਕੂਲ ਮੁੱਦਕੀ ਦੀ  ਵਿਦਿਆਰਥਣ ਰੁਪਿੰਦਰ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ•ਾਂ ਪੰਜਾਬੀ ਸਾਹਿਤ ਸਿਰਜਨ (ਲੇਖ) ਮੁਕਾਬਲੇ ਵਿਚ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ਼ਕੂਰ ਦੀ ਵਿਦਿਆਰਥਣ ਨਵਜੋਤ ਕੌਰ ਨੇ ਪਹਿਲਾ, ਸ਼ਹੀਦ ਬਾਬਾ ਹਿੰਮਤ ਸਿੰਘ ਪਬਲਿਕ ਸਕੂਲ ਤੂਤ ਦੀ ਵਿਦਿਆਰਥਣ ਅਮਨਪ੍ਰੀਤ ਕੌਰ ਨੇ ਦੂਜਾ ਅਤੇ ਗੁਰੂ ਨਾਨਕ ਪਬਲਿਕ ਸੀ.ਸੈਕੰਡਰੀ ਸਕੂਲ ਸ਼ਕੂਰ ਦੀ ਵਿਦਿਆਰਥਣ ਅਮਨਜੋਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਪੰਜਾਬੀ ਸਿਰਜਨ (ਕਵਿਤਾ) ਮੁਕਾਬਲੇ ਵਿਚ ਸ਼ਹੀਦ ਗੰਜ ਪਬਲਿਕ ਸਕੂਲ ਮੁੱਦਕੀ  ਦੀ ਵਿਦਿਆਰਥਣ ਜੈਸਮੀਨ ਕੌਰ ਨੇ ਪਹਿਲਾ,ਸੁਖਵੀਰ ਕੌਰ ਨੇ ਦੂਜਾ ਅਤੇ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ਼ਕੂਰ ਦੇ ਵਿਦਿਆਰਥੀ ਕੁਲਦੀਪ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਉਨ•ਾਂ ਅੱਗੇ ਦੱਸਿਆ ਕਿ ਹਿੰਦੀ ਸਾਹਿਤ ਸਿਰਜਨ (ਕਵਿਤਾ) ਮੁਕਾਬਲੇ ਵਿਚ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਰਮਨਦੀਪ ਕੌਰ  ਨੇ ਪਹਿਲਾ ਅਤੇ  ਸਹੀਦ ਗੰਜ ਪਬਲਿਕ ਸਕੂਲ ਮੁੱਦਕੀ  ਦੀ ਵਿਦਿਆਰਥਣ ਪਰਦੀਪ ਕੌਰ  ਨੇ ਦੂਜਾ  ਸਥਾਨ ਅਤੇ ਸ਼ਹੀਦ ਗੰਜ ਪਬਲਿਕ ਸਕੂਲ ਮੁੱਦਕੀ ਦੀ ਵਿਦਿਆਰਥਣ ਹਰਮਨਜੋਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਹਿੰਦੀ ਸਾਹਿਤ ਸਿਰਜਨ (ਲੇਖ) ਮੁਕਾਬਲੇ ਵਿਚ ਡੀ.ਡੀ.ਬੀ.ਡੀ.ਏ.ਵੀ ਪਬਲਿਕ ਸਕੂਲ ਫ਼ਿਰੋਜ਼ਪੁਰ ਦੀ ਵਿਦਿਆਰਥਣ ਦਿਵਿਆਂਸੀ ਨੇ ਪਹਿਲਾ ਗੁਰੂ ਨਾਨਕ ਪਬਲਿਕ ਸਕੂਲ ਸ਼ਕੂਰ  ਦੀ ਵਿਦਿਆਰਥਣ ਨਰਿੰਦਰਪਾਲ ਕੌਰ ਦੂਜਾ ਅਤੇ ਸ਼ਹੀਦ ਗੰਜ ਪਬਲਿਕ ਸਕੂਲ ਮੁੱਦਕੀ ਦੀ ਵਿਦਿਆਰਥਣ ਜੋਤੀ ਨੇ ਤੀਜਾ ਸਥਾਨ ਹਾਸਲ ਕੀਤਾ। ਉਨ•ਾਂ ਕਿਹਾ ਕਿ ਹਿੰਦੀ ਸਾਹਿਤ ਸਿਰਜਨ (ਕਹਾਣੀ) ਮੁਕਾਬਲੇ ਵਿਚ ਸ਼ਹੀਦ ਗੰਜ ਪਬਲਿਕ ਸਕੂਲ ਮੁੱਦਕੀ ਦੀ ਵਿਦਿਆਰਥਣ ਈਸ਼ਾਣੀ ਨੇ ਪਹਿਲਾ, ਨਜ਼ਮ ਨੇ ਦੂਜਾ ਅਤੇ ਗੁਰੂ ਨਾਨਕ ਦੇਵ ਪਬਲਿਕ ਸਕੂਲ ਸ਼ਕੂਰ  ਦੀ ਵਿਦਿਆਰਥਣ ਪਰਦੀਪ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਪੰਜਾਬੀ ਕਵਿਤਾ ਗਾਇਨ ਮੁਕਾਬਲੇ ਵਿਚੋਂ ਨਵਜੋਤ ਕੌਰ ਸ਼ਹੀਦ ਗੰਜ ਪਬਲਿਕ ਸਕੂਲ ਮੁੱਦਕੀ ਦੀ ਵਿਦਿਆਰਥਣ ਨੇ ਪਹਿਲਾ ,ਸਿਮਰਨ ਕੌਰ ਗੁਰੂ ਨਾਨਕ ਪਬਲਿਕ ਸਕੂਲ ਸ਼ਕੂਰ ਨੇ ਦੂਜਾ ਅਤੇ ਹਰਪ੍ਰੀਤ ਸਿੰਘ ਡੀ.ਡੀ.ਬੀ.ਡੀ.ਏ.ਵੀ ਪਬਲਿਕ ਸਕੂਲ ਫ਼ਿਰੋਜ਼ਪੁਰ ਛਾਉਣੀ ਦੇ ਵਿਦਿਆਰਥੀ ਨੇ ਤੀਜਾ ਸਥਾਨ ਹਾਸਲ ਕੀਤਾ। ਉਨ•ਾਂ ਦੱਸਿਆ ਕਿ ਹਿੰਦੀ ਕਵਿਤਾ ਗਾਇਨ ਮੁਕਾਬਲੇ ਵਿਚੋਂ ਸਿਮਰਨ ਗੁਰੂ ਨਾਨਕ ਪਬਲਿਕ ਸਕੂਲ ਸ਼ਕੂਰ ਨੇ ਪਹਿਲਾ ਇਨਾਮ, ਮਨਜੋਤ ਕੌਰ ਸ਼ਹੀਦ ਗੰਜ ਪਬਲਿਕ ਸਕੂਲ ਮੁੱਦਕੀ ਨੇ ਦੂਜਾ ਇਨਾਮ ਅਤੇ ਨੇਹਾ,ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਫ਼ਿਰੋਜ਼ਪੁਰ ਛਾਉਣੀ ਨੇ ਤੀਜਾ ਇਨਾਮ ਜਿੱਤਿਆ।  ਇਨ•ਾਂ ਮੁਕਾਬਲਿਆਂ ਵਿਚ ਜੱਜਮੈਂਟ ਦੀ ਡਿਊਟੀ ਡਾ: ਰਾਮੇਸ਼ਵਰ ਸਿੰਘ ਕਟਾਰਾ ਅਤੇ ਸ੍ਰੀ ਰੋਹਿਤ ਕੁਮਾਰ ਸੀਨੀਅਰ ਹਿੰਦੀ ਲੈਕਚਰਾਰ ਨੇ ਬਾਖੂਬੀ ਨਿਭਾਈ। ਸ੍ਰੀਮਤੀ ਸੁਸ਼ਮਾਂ ਸੇਠੀ ਪ੍ਰਿੰਸੀਪਲ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਫ਼ਿਰੋਜ਼ਪੁਰ ਛਾਉਣੀ ਅਤੇ ਸ੍ਰੀ ਸੁਰਜੀਤ ਸਿੰਘ ਖੁਰਮਾ ਜ਼ਿਲ•ਾ ਭਾਸ਼ਾ ਅਫ਼ਸਰ ਫ਼ਿਰੋਜ਼ਪੁਰ ਵਲੋਂ ਜੇਤੂਆਂ ਨੂੰ ਇਨਾਮ ਵੰਡੇ ਗਏ। ਅੰਤ ਵਿਚ ਡਾ:ਰਾਮੇਸ਼ਵਰ ਕਟਾਰਾ ਨੇ ਭਾਸ਼ਾ ਵਿਭਾਗ  ਦੇ ਅਜਿਹੇ ਉੱਦਮ ਦੀ ਭਰਪੂਰ ਸ਼ਲਾਘਾ ਕੀਤੀ  ਤੇ ਵਿਦਿਆਰਥੀਆਂ ਨੂੰ ਅਤੇ ਉਨ•ਾਂ ਦੇ ਅਧਿਆਪਕਾਂ ਨੂੰ ਸਲਾਹ ਦਿੱਤੀ ਕਿ ਉਹ ਆਪਣੀ ਪ੍ਰਤਿਭਾ ਨੂੰ ਦਰਸਾਉਣ ਲਈ ਅਜਿਹੇ ਸਮਾਗਮਾਂ ਵਿਚ ਵੱਧ-ਚੜ• ਕੇ ਭਾਗ ਲਿਆ ਕਰਨ।ਸਮਾਗਮ ਦੇ ਅੰਤ ਵਿਚ ਜ਼ਿਲ•ਾ ਭਾਸ਼ਾ ਅਫ਼ਸਰ ਨੇ ਆਏ ਹੋਏ ਵਿਦਿਆਰਥੀਆਂ ਉਨ•ਾਂ ਦੇ ਮਾਪਿਆਂ , ਅਧਿਆਪਕਾਂ ਅਤੇ ਜੱਜ ਸਾਹਿਬਾਨ ਦਾ ਧੰਨਵਾਦ ਕੀਤਾ ਤੇ ਭਾਸ਼ਾ ਵਿਭਾਗ ਬਾਰੇ ਸੰਖੇਪ ਜਾਣਕਾਰੀ ਦਿੱਤੀ।

Related Articles

Back to top button