Ferozepur News
ਭਾਸ਼ਾ ਵਿਭਾਗ ਵੱਲੋਂ ਵੱਖ-ਵੱਖ ਵਰਗਾਂ ਦੇ ਬਾਲ-ਸਾਹਿਤ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ
ਜੇਤੂ ਵਿਦਿਆਰਥੀਆਂ ਨੂੰ ਸਨਮਾਨ-ਚਿੰਨ੍ਹ, ਸਰਟੀਫਿਕੇਟ ਅਤੇ ਨਗਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ
ਭਾਸ਼ਾ ਵਿਭਾਗ ਵੱਲੋਂ ਵੱਖ-ਵੱਖ ਵਰਗਾਂ ਦੇ ਬਾਲ-ਸਾਹਿਤ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ
• ਜੇਤੂ ਵਿਦਿਆਰਥੀਆਂ ਨੂੰ ਸਨਮਾਨ-ਚਿੰਨ੍ਹ, ਸਰਟੀਫਿਕੇਟ ਅਤੇ ਨਗਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ
ਫਿਰੋਜ਼ਪੁਰ 18 ਅਕਤੂਬਰ, 2022:
ਭਾਸ਼ਾ ਵਿਭਾਗ ਫਿਰੋਜ਼ੁਪਰ ਵੱਲੋਂ ਡੀ.ਡੀ.ਬੀ.ਡੀ.ਏ.ਵੀ. ਸੈਨਟਰੀ ਪਬਲਿਕ ਸਕੂਲ ਫ਼ਿਰੋਜ਼ਪੁਰ ਛਾਉਣੀ ਵਿਖੇ ਵੱਖ-ਵੱਖ ਵਰਗਾਂ ਦੇ ਬਾਲ-ਸਾਹਿਤ ਪ੍ਰਸ਼ਨੋਤਰੀ (ਕੁਇਜ਼) ਮੁਕਾਬਲੇ ਕਰਵਾਏ ਗਏ| ਇਹ ਮੁਕਾਬਲੇ ‘ੳ’, ‘ਅ’ ਅਤੇ ‘ੲ’ ਤਿੰਨ ਵਰਗਾਂ ਵਿੱਚ ਕਰਵਾਏ ਗਏ। ਇਸ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨ-ਚਿੰਨ੍ਹ, ਸਰਟੀਫਿਕੇਟ ਅਤੇ ਨਗਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫਸਰ ਡਾ. ਜਗਦੀਪ ਸਿੰਘ ਸੰਧੂ ਨੇ ਦੱਸਿਆ ਕਿ ੳ’ ਵਰਗ (ਛੇਵੀਂ ਤੋਂ ਅੱਠਵੀਂ) ਵਿੱਚ ਪਹਿਲਾ ਸਥਾਨ ਅੱਠਵੀਂ ਜਮਾਤ ਦੇ ਵਿਦਿਆਰਥੀ ਰਾਜਵੀਰ ਸਿੰਘ (ਸ਼੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਫ਼ਿਰੋਜ਼ਪੁਰ ਛਾਉਣੀ), ਦੂਜਾ ਸਥਾਨ ਅੱਠਵੀਂ ਜਮਾਤ ਦੇ ਵਿਦਿਆਰਥੀ ਰਵਿੰਦਰ ਸਿੰਘ (ਸਰਕਾਰੀ ਹਾਈ ਸਕੂਲ ਪਿੰਡੀ) ਅਤੇ ਤੀਜਾ ਸਥਾਨ ਸੱਤਵੀਂ ਜਮਾਤ ਦੀ ਵਿਦਿਆਰਥਣ ਸ਼ਰਨਜੀਤ ਕੌਰ (ਸ. ਸ. ਸ. ਸ. ਖਾਈ ਫੇਮੇ ਕੀ) ਨੇ ਪ੍ਰਾਪਤ ਕੀਤਾ। ‘ਅ’ ਵਰਗ ਵਿੱਚੋਂ (ਨੌਵੀਂ ਤੋਂ ਬਾਰ੍ਹਵੀਂ) ਪਹਿਲਾ ਸਥਾਨ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਹਰਮਨਪ੍ਰੀਤ ਸਿੰਘ (ਗੁਰੂ ਨਾਨਕ ਪਬਲਿਕ ਸ. ਸ. ਸ. ਸ਼ਕੂਰ), ਦੂਜਾ ਸਥਾਨ ਨੌਵੀਂ ਜਮਾਤ ਦੇ ਵਿਦਿਆਰਥੀ ਜਸਮੀਨ ਸਿੰਘ (ਗੁਰੂ ਨਾਨਕ ਪਬਲਿਕ ਸ. ਸ. ਸ. ਸ਼ਕੂਰ) ਅਤੇ ਤੀਜਾ ਸਥਾਨ ਦਸਵੀਂ ਜਮਾਤ ਦੀ ਵਿਦਿਆਰਥਣ ਰਮਨਦੀਪ ਕੌਰ (ਸ. ਸ. ਸ. ਸ. ਖਾਈ ਫੇਮੇ ਕੀ) ਨੇ ਪ੍ਰਾਪਤ ਕੀਤਾ| ਇਸੇ ਤਰ੍ਹਾਂ ‘ੲ’ ਵਰਗ (ਗ੍ਰੈਜੂਏਸ਼ਨ) ਵਿੱਚੋਂ ਪਹਿਲਾ ਸਥਾਨ ਬੀ.ਐੱਸ.ਈ. ਭਾਗ ਤੀਜਾ ਦੀ ਵਿਦਿਆਰਥਣ ਹਰਪ੍ਰੀਤ ਕੌਰ (ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਤਲਵੰਡੀ ਭਾਈ), ਦੂਜਾ ਸਥਾਨ ਬੀ.ਐੱਸ.ਈ. ਭਾਗ ਤੀਜਾ ਦੀ ਵਿਦਿਆਰਥਣ ਪਰਨੀਤ ਕੌਰ (ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਤਲਵੰਡੀ ਭਾਈ) ਨੇ ਪ੍ਰਾਪਤ ਕੀਤਾ|
ਇਨ੍ਹਾਂ ਮੁਕਾਬਲਿਆਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਖੋਜ ਅਫ਼ਸਰ ਸ. ਦਲਜੀਤ ਸਿੰਘ, ਸੀਨੀਅਰ ਸਹਾਇਕ ਸ਼੍ਰੀ ਰਮਨ ਕੁਮਾਰ, ਜੂਨੀਅਰ ਸਹਾਇਕ ਸ. ਨਵਦੀਪ ਸਿੰਘ ਅਤੇ ਰਵੀ ਕੁਮਾਰ ਵੱਲੋਂ ਵਿਸ਼ੇਸ਼ ਸਹਿਯੋਗ ਰਿਹਾ| ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਨਿਸ਼ਾ ਦਿਓੜਾ ਅਤੇ ਸਮੂਹ ਸਟਾਫ਼ ਵੱਲੋਂ ਮਿਲੇ ਸਹਿਯੋਗ ਲਈ ਜ਼ਿਲ੍ਹਾ ਭਾਸ਼ਾ ਅਫਸਰ ਨੇ ਉਨ੍ਹਾਂ ਦਾ ਧੰਨਵਾਦ ਕੀਤਾ|