Ferozepur News

ਭਾਸ਼ਾ ਵਿਭਾਗ ਵੱਲੋਂ  ਅੰਤਰਰਾਸ਼ਟਰੀ ਨਾਰੀ ਦਿਵਸ ਮਿਤੀ 8 ਮਾਰਚ ਨੂੰ ਦੇਵ ਸਮਾਜ ਕਾਲਜ ਫ਼ਾਰ ਵਿਮੈਨ ਵਿਖੇ ਮਨਾਇਆ ਜਾ ਰਿਹਾ ਹੈ

ਭਾਸ਼ਾ ਵਿਭਾਗ ਵੱਲੋਂ  ਅੰਤਰਰਾਸ਼ਟਰੀ ਨਾਰੀ ਦਿਵਸ ਮਿਤੀ 8 ਮਾਰਚ ਨੂੰ ਦੇਵ ਸਮਾਜ ਕਾਲਜ ਫ਼ਾਰ ਵਿਮੈਨ ਵਿਖੇ ਮਨਾਇਆ ਜਾ ਰਿਹਾ ਹੈ

ਭਾਸ਼ਾ ਵਿਭਾਗ ਵੱਲੋਂ  ਅੰਤਰਰਾਸ਼ਟਰੀ ਨਾਰੀ ਦਿਵਸ ਮਿਤੀ 8 ਮਾਰਚ ਨੂੰ ਦੇਵ ਸਮਾਜ ਕਾਲਜ ਫ਼ਾਰ ਵਿਮੈਨ ਵਿਖੇ ਮਨਾਇਆ ਜਾ ਰਿਹਾ ਹੈ

ਫਿਰੋਜ਼ਪੁਰ, 6.3.2022: ਜ਼ਿਲ੍ਹਾ ਭਾਸ਼ਾ ਵਿਭਾਗ ਫਿਰੋਜ਼ਪੁਰ, ਪੰਜਾਬ ਅਤੇ ਦੇਵ ਸਮਾਜ ਕਾਲਜ ਫ਼ਾਰ ਵਿਮੈਨ ਦੇ ਸਾਂਝੇ ਉੱਦਮ ਨਾਲ ਅੰਤਰਰਾਸ਼ਟਰੀ ਨਾਰੀ ਦਿਵਸ ਮਿਤੀ 8 ਮਾਰਚ,2022 ਨੂੰ ਦੇਵ ਸਮਾਜ ਕਾਲਜ ਫ਼ਾਰ ਵਿਮੈਨ ਵਿਖੇ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਭਾਸ਼ਾ ਅਫ਼ਸਰ ਫ਼ਿਰੋਜ਼ਪੁਰ ਡਾ. ਜਗਦੀਪ ਸੰਧੂ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਪ੍ਰਮੁੱਖ ਸ਼ਖ਼ਸੀਅਤਾਂ ਵਜੋਂ ਅਹਿਮ ਹਸਤੀਆਂ ਪਹੁੰਚ ਰਹੀਆਂ ਜਿਨ੍ਹਾਂ ਵਿਚ ਬਤੌਰ ਮੁੱਖ ਮਹਿਮਾਨ ਵਜੋਂ ਮਿਸ ਏਕਤਾ ਉੱਪਲ, ਚੀਫ ਜੂਡੀਸ਼ੀਅਲ ਮੈਜਿਸਟ੍ਰੇਟ ਕਮ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਿਰੋਜ਼ਪੁਰ ਸ਼ਿਰਕਤ ਕਰ ਰਹੇ ਹਨ।

ਪ੍ਰਮੁੱਖ ਵਕਤਾ ਦੇ ਤੌਰ ਤੇ ਉੱਘੀ ਕਵਿਤਰੀ ਅਤੇ ਅਦਾਕਾਰਾ ਡਾ਼ ਸਿਮਰਨ ਅਕਸ ਆਪਣੇ ਵਿਚਾਰ ਪ੍ਰਗਟ ਕਰਨਗੇ।ਸਮਾਗਮ ਦੀ ਪ੍ਰਧਾਨਗੀ ਡਾ਼ ਸੰਗੀਤਾ, ਪ੍ਰਿੰਸੀਪਲ ਦੇਵ ਸਮਾਜ ਕਾਲਜ ਫ਼ਾਰ ਵਿਮੈਨ ਕਰ ਰਹੇ ਹਨ ਅਤੇ  ਵਿਸ਼ੇਸ ਮਹਿਮਾਨ ਵਜੋਂ ਸ਼੍ਰੀਮਤੀ ਮੋਨਿਕਾ ਗਰੋਵਰ, ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨਾ ਸਿੰਘ ਵਾਲਾ ਸ਼ਾਮਿਲ ਹੋ ਰਹੇ ਹਨ। ਇਸ ਮੌਕੇ ਤੇ ਖੋਜ ਅਫ਼ਸਰ ਦਲਜੀਤ ਸਿੰਘ ਅਤੇ੍ਰੈ ਜੂਨੀਅਰ ਸਹਾਇਕ ਨਵਦੀਪ ਸਿੰਘ ਨੇ ਦੱਸਿਆ ਕਿ ਸੁਖਜਿੰਦਰ (ਕਵੀ ਆਲੋਚਕ ਅਤੇ ਅਨੁਵਾਦਕ) ਟਿੱਪਣੀਕਾਰ ਵਜੋਂ ਭੂਮਿਕਾ ਨਿਭਾ ਰਹੇ ਹਨ। ਮੰਚ ਦਾ ਸੰਚਾਲਨ ਯੁਵਾ ਨਾਟਕਕਾਰ ਅਤੇ ਅਦਾਕਾਰ ਡਾ. ਕੁਲਬੀਰ ਮਲਿਕ ਕਰ ਰਹੇ ਹਨ। ਇਸ ਮੌਕੇ ‘ਤੇ ਭਾਸ਼ਾ ਵਿਭਾਗ ਜ਼ਿਲ੍ਹਾ ਫ਼ਿਰੋਜ਼ਪੁਰ ਵੱਲੋਂ ਅਨਮੋਲ ਪੁਸਤਕਾਂ ਦੀ ਪ੍ਰਦਰਸ਼ਨੀ ਲਗਾਈ ਜਾ ਰਹੀ ਹੈ।

ਇਸ ਸਮਾਗਮ ਵਿੱਚ ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਿਰੋਜ਼ਪੁਰ ਅਤੇ ਦੇਵ ਸਮਾਜ ਕਾਲਜ ਫ਼ਾਰ ਵਿਮੈਨ ਵੱਲੋਂ ਵੱਖ-ਵੱਖ ਸਾਹਿਤ ਸਭਾਵਾਂ ਸਾਹਿਤਕਾਰਾਂ, ਕਲਾਕਾਰਾਂ,ਭਾਸ਼ਾ ਮੰਚ ਦੇ ਸਰਪ੍ਰਸਤਾਂ ਅਤੇ ਹੋਰ ਸੁਹਜ ਅਤੇ ਸੰਵੇਦਨਾ ਨਾਲ ਜੁੜੀਆਂ ਸ਼ਖਸ਼ੀਅਤਾਂ ਨੂੰ ਸ਼ਾਮਿਲ ਹੋਣ ਲਈ ਸੱਦਾ ਦਿੱਤਾ ਜਾਂਦਾ ਹੈ।

Related Articles

Leave a Reply

Your email address will not be published. Required fields are marked *

Back to top button