ਭੋਲੇ ਭਾਲੇ ਲੋਕਾਂ ਨੂੰ ਨਕਲੀ ਸੋਨੇ ਦੇ ਗਹਿਣੇ ਵਿਖਾ ਕੇ ਅਸਲੀ ਦੱਸ ਕੇ ਵੇਚਣ ਵਾਲਿਆਂ ਦਾ ਪਰਦਾਫਾਸ
ਫਿਰੋਜ਼ਪੁਰ 3 ਮਾਰਚ (ਏ. ਸੀ. ਚਾਵਲਾ): ਭੋਲੇ ਭਾਲੇ ਲੋਕਾਂ ਨੂੰ ਨਕਲੀ ਸੋਨੇ ਦੇ ਗਹਿਣੇ ਵਿਖਾ ਕੇ ਅਸਲੀ ਦੱਸ ਕੇ ਧੋਖੇ ਨਾਲ ਵੇਚਣ ਦੇ ਦੋਸ਼ ਵਿਚ ਸੀ. ਆਈ. ਏ. ਸਟਾਫ ਫਿਰੋਜ਼ਪੁਰ ਪੁਲਸ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ•ਾਂ ਖਿਲਾਫ ਥਾਣਾ ਸਿਟੀ ਫਿਰੋਜ਼ਪੁਰ ਵਿਖੇ 420 ਆਈ. ਪੀ. ਸੀ. ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀ. ਆਈ. ਏ. ਸਟਾਫ ਫਿਰੋਜ਼ਪੁਰ ਪੁਲਸ ਦੇ ਏ. ਐਸ. ਆਈ. ਕੁਲਦੀਪ ਕੁਮਾਰ ਨੇ ਦੱਸਿਆ ਕਿ ਉਨ•ਾਂ ਦੀ ਪੁਲਸ ਪਾਰਟੀ ਬੀਤੀ ਸ਼ਾਮ ਸ਼ਹੀਦ ਊਧਮ ਸਿੰਘ ਚੋਂਕ ਵਿਖੇ ਗਸ਼ਤ ਕਰ ਰਹੀ ਸੀ। ਕੁਲਦੀਪ ਕੁਮਾਰ ਨੇ ਦੱਸਿਆ ਕਿ ਇਸ ਦੌਰਾਨ ਉਨ•ਾਂ ਨੂੰ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਰਾਕੇਸ਼ ਕੁਮਾਰ ਪੁੱਤਰ ਕਸ਼ਮੀਰਾ, ਰਣਜੀਤ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀਅਨ ਵਾਰਡ ਨੰਬਰ 2 ਗਲੀ ਭੰਡਾਰੀਆਂ ਵਾਲੀ ਬਸਤੀ ਭੱਟੀਆਂ ਵਾਲੀ ਫਿਰੋਜ਼ਪੁਰ ਸ਼ਹਿਰ ਅਤੇ ਰਾਹੁਲ ਪੁੱਤਰ ਰਤਨ ਲਾਲ ਵਾਸੀ ਭਾਰਤ ਨਗਰ ਫਿਰੋਜ਼ਪੁਰ ਸ਼ਹਿਰ ਭੋਲੇ ਭਾਲੇ ਲੋਕਾਂ ਨੂੰ ਨਕਲੀ ਸੋਨੇ ਦੇ ਗਹਿਣੇ ਵਿਖਾ ਕੇ ਅਸਲੀ ਦੱਸ ਕੇ ਧੋਖੇ ਨਾਲ ਵੇਚਦੇ ਹਨ। ਜਾਂਚਕਰਤਾ ਕੁਲਦੀਪ ਕੁਮਾਰ ਨੇ ਦੱਸਿਆ ਕਿ ਮੁਖਬਰ ਨੇ ਦੱਸਿਆ ਕਿ ਉਕਤ ਤਿੰਨੋਂ ਵਿਅਕਤੀ ਹੁਣ ਨਕਲੀ ਗਹਿਣੇ ਵੇਚਣ ਦੀ ਤਾਕ ਵਿਚ ਘੁੰਮ ਰਹ ਹਨ। ਏ. ਐਸ. ਆਈ. ਕੁਲਦੀਪ ਕੁਮਾਰ ਨੇ ਦੱਸਿਆ ਕਿ ਮੁਖਬਰ ਵਲੋਂ ਦੱਸੀ ਗਈ ਜਗ•ਾ ਤੇ ਛਾਪੇਮਾਰੀ ਕੀਤੀ ਗਈ ਤਾਂ ਰਕੇਸ਼ ਕੁਮਾਰ, ਰਣਜੀਤ ਸਿੰਘ ਅਤੇ ਰਾਹੁਲ ਨੂੰ ਸਵਾ ਤਿੰਨ ਤੋਲੇ ਨਕਲੀ ਸੋਨੇ ਦੇ ਗਹਿਣਿਆਂ ਸਮੇਤ ਗ੍ਰਿਫਤਾਰ ਕਰ ਲਿਆ ਗਿਆ। ਪੁਲਸ ਨੇ ਦੱਸਿਆ ਕਿ ਰਕੇਸ਼ ਕੁਮਾਰ, ਰਣਜੀਤ ਸਿੰਘ ਅਤੇ ਰਾਹੁਲ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।