Ferozepur News

ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾਂ: ਕੈਬਨਿਟ ਮੰਤਰੀ ਸ. ਹਰਭਜਨ ਸਿੰਘ

ਬੈਠਕ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕੰਮਾਂ ਦੀ ਕੀਤੀ ਸਮੀਖਿਆ

ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾਂ: ਕੈਬਨਿਟ ਮੰਤਰੀ ਸ. ਹਰਭਜਨ ਸਿੰਘ

ਬੈਠਕ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕੰਮਾਂ ਦੀ ਕੀਤੀ ਸਮੀਖਿਆ

ਦੇਵ ਸਮਾਜ ਕਾਲਜ ਵਿਖੇ ਕਰਵਾਏ ਗਏ ਬਿਜਲੀ ਮਹਾਉਤਸਵ ਵਿੱਚ ਕੀਤੀ ਸ਼ਿਰਕਤ

ਫਿਰੋਜ਼ਪੁਰ, 25 ਜੁਲਾਈ, 2022: ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦੀ ਸਮੀਖਿਆਂ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਤੋਂ ਪਹਿਲਾਂ ਉਨ੍ਹਾਂ ਆਜ਼ਾਦੀ ਦੇ 75 ਸਾਲਾ ਨੁੰ ਸਮਰਿਪਤ ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਅਧੀਨ ਉੱਜਵਲ ਭਾਰਤ, ਉੱਜਵਲ ਭਵਿੱਖ ਤਹਿਤ ਮਨਾਏ ਗਏ ਬਿਜਲੀ ਮਹਾਉਤਸਵ ਵਿੱਚ ਵੀ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਖੋਲ੍ਹੇ ਜਾ ਰਹੇ ਮੁਹੱਲਾ ਕਲੀਨਿਕ ਦਾ ਵੀ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜ਼ਨੀਸ ਦਹੀਆ, ਵਿਧਾਇਕ ਜ਼ੀਰਾ ਸ੍ਰੀ ਨਰੇਸ਼ ਕਟਾਰੀਆਂ ਤੋਂ ਇਲਾਵਾ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ  ਦੀ ਪੁੱਤਰੀ ਸਿਮਰਨਜੀਤ ਕੌਰ ਸਰਾਰੀ, ਡਿਪਟੀ ਕਮਿਸ਼ਨਰ ਫਿਰੋਜ਼ਪੁਰ ਅਮ੍ਰਿਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ, ਐਸ.ਡੀ.ਐਮ. ਫਿਰੋਜ਼ਪੁਰ ਸ. ਰਣਜੀਤ ਸਿੰਘ ਭੁੱਲਰ ਵੀ ਵਿਸ਼ੇਸ਼ ਤੌਰ ਤੇ ਸ਼ਾਮਲ ਸਨ।

ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾਂ: ਕੈਬਨਿਟ ਮੰਤਰੀ ਸ. ਹਰਭਜਨ ਸਿੰਘ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦੀਆਂ ਸਮੀਖਿਆ ਕਰਦੇ ਹੋਏ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਮੁੱਖ ਉਦੇਸ਼ ਜ਼ਮੀਨੀ ਪੱਧਰ ਤੱਕ ਹਰ ਤਰ੍ਹਾਂ ਦੀਆਂ ਯੋਜਨਾਵਾਂ ਦਾ ਲਾਭ ਪਹੁੰਚਾਉਣਾ ਹੈ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਨਿਵਾਸੀਆਂ ਵੱਲੋਂ ਕਰਵਾਏ ਜਾਂਦੇ ਕੰਮਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇ ਅਤੇ ਇਮਾਨਦਾਰੀ ਨਾਲ ਜਿੰਨੀ ਜਲਦੀ ਹੋ ਸਕੇ ਆਮ ਜਨਤਾ ਦੇ ਕੰਮ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇ। ਇਸ ਦੌਰਾਨ ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਕੀਤੇ ਜਾ ਰਹੇ ਵਿਕਾਸ ਦੇ ਕੰਮਾਂ ਦੀ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ ਅਤੇ ਲੋੜੀਂਦੇ ਦਿਸ਼ਾ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕਿਹਾ ਕਿ ਭ੍ਰਿਸ਼ਟਾਚਾਰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਭ੍ਰਿਸ਼ਟਾਚਾਰ ਨੂੰ ਜੜ੍ਹ ਤੋਂ ਖਤਮ ਕਰਨ ਦੇ ਲਈ ਪਹਿਲਾਂ ਤੋਂ ਹੀ ਫੋਨ ਅਤੇ ਵਟਸਅੱਪ ਨੰਬਰ ਜਾਰੀ ਕੀਤੇ ਗਏ ਹਨ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਆਜ਼ਾਦੀ ਦੇ 75 ਸਾਲਾ ਨੂੰ ਸਮਰਿਪਤ ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਅਧੀਨ ਉੱਜਵਲ ਭਾਰਤ, ਉੱਜਵਲ ਭਵਿੱਖ ਤਹਿਤ ਦੇਵ ਸਮਾਜ ਕਾਲਜ ਫਾਰ ਵੂਮੈਨ ਵਿਖੇ ਮਨਾਏ ਗਏ ਬਿਜਲੀ ਮਹਾਉਤਸਵ ਵਿੱਚ ਸ਼ਿਰਕਤ ਕੀਤੀ। ਇਸ ਦੌਰਾਨ ਐਡੀਸ਼ਨਲ ਐਸ.ਈ., ਬੀ.ਬੀ.ਐਮ.ਬੀ. ਜਲੰਧਰ, ਇੰਜੀਨੀਅਰ ਨਵਦੀਪ ਕੰਬੋਜ ਨੇ ਕੇਂਦਰ ਅਤੇ ਰਾਜ ਸਰਕਾਰ ਵੱਲੋਂ ਚਲਾਈਆਂ ਜਾਂਦੀਆਂ ਬਿਜਲੀ ਸਕੀਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਦੌਰਾਨ ਘਰ-ਘਰ ਬਿਜਲੀ ਪਹੁੰਚਾਉਣ ਸਬੰਧੀ ਇਕ ਵੀਡੀਓ ਦਿਖਾਈ ਗਈ। ਆਖੀਰ ਵਿੱਚ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤੇ ਗਏ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਪਿਛਲੇ ਸਾਲਾਂ ਨਾਲੋਂ ਇਸ ਸਾਲ ਵੱਧ ਬਿਜਲੀ ਮੁਹੱਈਆ ਕਰਵਾਈ ਗਈ ਹੈ। ਸਰਕਾਰ ਵੱਲੋਂ ਬਿਜਲੀ ਦੀ ਨਿਰਵਿਘਨ ਸਪਲਾਈ ਜਾਰੀ ਕਰਨ ਲਈ ਨਵੇਂ ਪ੍ਰਾਜੈਕਟ ਲਗਾਏ ਜਾਣਗੇ ਅਤੇ ਪੁਰਾਣੇ ਪ੍ਰਾਜੈਕਟਾਂ ਦੀ ਮੁਰੰਮਤ ਕੀਤੀ ਜਾਵੇਗੀ।

ਇਸ ਮੌਕੇ ਚੀਫ ਇੰਜੀਨੀਅਰ ਵੈਸਟ ਜ਼ੋਨ ਬਠਿੰਡਾ ਇੰਜੀ. ਪੂਨਰਦੀਪ ਸਿੰਘ ਬਰਾੜ, ਐਸ.ਈ. ਪੀਐਸਪੀਸੀਐਲ ਸ੍ਰੀ ਭੁਪਿੰਦਰ ਸਿੰਘ, ਇੰਜੀ. ਮਨਜੀਤ ਸਿੰਘ, ਪ੍ਰਿੰਸੀਪਲ ਮੈਡਮ ਸੰਗੀਤਾ ਸ਼ਰਮਾ, ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਚੰਦ ਸਿੰਘ ਗਿੱਲ, ਨੇਕ ਪ੍ਰਤਾਪ ਸਿੰਘ, ਹਰਦੇਵ ਸਿੰਘ ਵਿਰਕ, ਮਨਜੀਤ ਸਿੰਘ, ਰਾਜ ਬਹਾਦਰ ਸਿੰਘ, ਬਲਾਕ ਪ੍ਰਧਾਨ ਲਖਵਿੰਦਰ ਸਿੰਘ ਸੰਧੂ, ਪਿੱਪਲ ਸਿੰਘ ਬਲਾਕ ਪ੍ਰਧਾਨ, ਸਾਹਿਬ ਸਿੰਘ ਵਿਲਾਸਰਾ ਤੋਂ ਇਲਾਵਾ ਹਲਕਾ ਨਿਵਾਸੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button