ਮਗਸੀਪਾ 300 ਕਮਿਊਨਿਟੀ ਵਲੰਟੀਅਰਾਂ ਨੂੰ 12 ਰੋਜ਼ਾ ਟ੍ਰੇਨਿੰਗ ਦੇਵੇਗਾ – ਧੀਮਾਨ
ਅਪ ਸਕੇਲਿੰਗ ਆਫ ਆਪਦਾ ਮਿਤਰ ਸਕੀਮ‘ ਅਧੀਨ 9 ਅਕਤੂਬਰ ਤੋਂ ਦਿੱਤੀ ਜਾਵੇਗੀ ਟ੍ਰੇਨਿੰਗ ਡਿਪਟੀ ਕਮਿਸ਼ਨਰ ਵੱਲੋਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ
ਮਗਸੀਪਾ 300 ਕਮਿਊਨਿਟੀ ਵਲੰਟੀਅਰਾਂ ਨੂੰ 12 ਰੋਜ਼ਾ ਟ੍ਰੇਨਿੰਗ ਦੇਵੇਗਾ – ਧੀਮਾਨ
‘ਅਪ ਸਕੇਲਿੰਗ ਆਫ ਆਪਦਾ ਮਿਤਰ ਸਕੀਮ‘ ਅਧੀਨ 9 ਅਕਤੂਬਰ ਤੋਂ ਦਿੱਤੀ ਜਾਵੇਗੀ ਟ੍ਰੇਨਿੰਗ ਡਿਪਟੀ ਕਮਿਸ਼ਨਰ ਵੱਲੋਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ
ਫਿਰੋਜ਼ਪੁਰ, 5 ਅਕਤੂਬਰ 2023– ਜ਼ਿਲ੍ਹਾ ਫਿਰੋਜ਼ਪੁਰ ਦੇ ਕਮਿਊਨਿਟੀ ਵਲੰਟੀਅਰਾਂ ਨੂੰ ਹੜ੍ਹਾਂ ਦੀਆਂ ਐਮਰਜੈਂਸੀ ਸਥਿਤੀਆਂ ਦੌਰਾਨ ਕੀਤੇ ਜਾਣ ਵਾਲੇ ਬਚਾਅ ਕੰਮਾਂ ਦੇ ਹੁਨਰ ਨਾਲ ਲੈਸ ਕਰਨ ਦੇ ਮਕਸਦ ਨਾਲ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟ੍ਰੇਸ਼ਨ, ਪੰਜਾਬ ਵੱਲੋਂ ਜ਼ਿਲ੍ਹੇ ਦੇ ਕਮਿਊਨਿਟੀ ਵਲੰਟੀਅਰਾਂ ਨੂੰ ‘ਅਪਸਕੇਲਿੰਗ ਆਫ ਆਪਦਾ ਮਿੱਤਰ ਸਕੀਮ‘ ਤਹਿਤ 09 ਅਕਤੂਬਰ ਤੋਂ 21 ਅਕਤੂਬਰ 2023 ਤੱਕ ਸਥਾਨਕ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ 12 ਰੋਜ਼ਾ ਬੋਰਡਿੰਗ ਟ੍ਰੇਨਿੰਗ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਨੇ ਇਸ ਸਬੰਧੀ ਜ਼ਿਲ੍ਹਾ ਪੱਧਰੀ ਮੀਟਿੰਗ ਦੌਰਾਨ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਰੁਣ ਸ਼ਰਮਾ, ਐਸ.ਡੀ.ਐਮ. ਸ੍ਰੀ ਗੁਰਮੰਦਰ ਸਿੰਘ, ਸਹਾਇਕ ਕਮਿਸ਼ਨਰ ਸ੍ਰੀ ਸੂਰਜ ਵੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਟ੍ਰੇਨਿੰਗ ਪ੍ਰੋਗਰਾਮ ਦੌਰਾਨ ਜ਼ਿਲ੍ਹੇ ਦੇ 300 ਕਮਿਊਨਿਟੀ ਵਲੰਟੀਅਰਾਂ ਨੂੰ ਹੜ੍ਹਾਂ ਅਤੇ ਹੋਰ ਕੁਦਰਤੀ ਆਫ਼ਤਾਂ ਦੌਰਾਨ ਬਚਾਅ ਅਤੇ ਰਾਹਤ ਕਾਰਜਾਂ ਵਿੱਚ ਤੁਰੰਤ ਯੋਗਦਾਨ ਪਾਉਣ ਅਤੇ ਲੋਕਲ ਸਮਰੱਥਾ ਵਧਾਉਣ ਦੇ ਮਕਸਦ ਨਾਲ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਮੀਟਿੰਗ ਵਿੱਚ ਹਾਜ਼ਰ ਸਬੰਧਤ ਅਧਿਕਾਰੀਆਂ ਨੂੰ ਇਸ ਟ੍ਰੇਨਿੰਗ ਪ੍ਰੋਗਰਾਮ ਵਿੱਚ ਹਿੱਸਾ ਲੈਣ ਲਈ ਵਲੰਟੀਅਰਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕਮਿਊਨਿਟੀ ਵਲੰਟੀਅਰਾਂ ਦੀ ਪ੍ਰਭਾਵਸ਼ਾਲੀ ਸ਼ਮੂਲੀਅਤ ਦਾ ਆਫ਼ਤ ਦੇ ਸਮੇਂ ਲੋਕਾਂ ਦੇ ਜਾਨ-ਮਾਲ ਦੇ ਨੁਕਸਾਨ ਤੋਂ ਬਚਾਅ ਲਈ ਪ੍ਰਭਾਵੀ, ਕਿਰਿਆਸ਼ੀਲ, ਬਚਾਅ ਅਤੇ ਜੋਖ਼ਮ ਘਟਾਉਣ ਵਿੱਚ ਅਹਿਮ ਯੋਗਦਾਨ ਹੁੰਦਾ ਹੈ। ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ. ਜਸਵੰਤ ਸਿੰਘ ਬੜੈਚ, ਨਾਇਬ ਤਹਿਸੀਲਦਾਰ ਸ੍ਰੀ ਰਾਕੇਸ਼ ਅਗਰਵਾਲ, ਸਕੱਤਰ ਰੈਡ ਕਰਾਸ ਸ੍ਰੀ ਅਸ਼ੋਕ ਬਹਿਲ ਤੋਂ ਇਲਾਵਾ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।