Ferozepur News

ਮਨਿਸਟੀਰੀਅਲ ਕਾਮਿਆਂ ਵੱਲੋਂ ਡੀਸੀ ਦਫ਼ਤਰ ਦੇ ਬਾਹਰ ਕੀਤਾ ਗਿਆ ਅਰਥੀ ਫੂਕ ਪ੍ਰਦਰਸ਼ਨ

ਪੰਜਾਬ ਸਰਕਾਰ ਖਿਲਾਫ਼ ਰੋਸ਼ ਜਾਹਿਰ ਕਰਦੇ ਹੋਏ ਸਮੁੱਚਾ ਮੁਲਾਜ਼ਮ 14 ਅਤੇ 15 ਦਸੰਬਰ ਨੂੰ ਜਾਵੇਗਾ ਸਮਹਿਕ ਛੁੱਟੀ ਤੇ  35ਵੇਂ ਦਿਨ ਵੀ ਕਰਮਚਾਰੀਆਂ ਕੀ ਕਲਮ ਛੋੜ ਹੜਤਾਲ ਲਗਾਤਾਰ ਜਾਰੀ 

ਮਨਿਸਟੀਰੀਅਲ ਕਾਮਿਆਂ ਵੱਲੋਂ ਡੀਸੀ ਦਫ਼ਤਰ ਦੇ ਬਾਹਰ ਕੀਤਾ ਗਿਆ ਅਰਥੀ ਫੂਕ ਪ੍ਰਦਰਸ਼ਨ

ਮਨਿਸਟੀਰੀਅਲ ਕਾਮਿਆਂ ਵੱਲੋਂ ਡੀਸੀ ਦਫ਼ਤਰ ਦੇ ਬਾਹਰ ਕੀਤਾ ਗਿਆ ਅਰਥੀ ਫੂਕ ਪ੍ਰਦਰਸ਼ਨ

ਪੰਜਾਬ ਸਰਕਾਰ ਖਿਲਾਫ਼ ਰੋਸ਼ ਜਾਹਿਰ ਕਰਦੇ ਹੋਏ ਸਮੁੱਚਾ ਮੁਲਾਜ਼ਮ 14 ਅਤੇ 15 ਦਸੰਬਰ ਨੂੰ ਜਾਵੇਗਾ ਸਮਹਿਕ ਛੁੱਟੀ ਤੇ
35ਵੇਂ ਦਿਨ ਵੀ ਕਰਮਚਾਰੀਆਂ ਕੀ ਕਲਮ ਛੋੜ ਹੜਤਾਲ ਲਗਾਤਾਰ ਜਾਰੀ

ਫਿਰੋਜ਼ਪੁਰ 13 ਦਸੰਬਰ 2023:

                             ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਪੰਜਾਬ ਵੱਲੋ ਸੂਬਾ ਸਰਕਾਰ ਦੇ ਅੜੀਅਲ ਰਵੱਈਏ ਵਿਰੁੱਧ ਅਤੇ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਦੇ ਹੱਕ ਵਿਚ ਕੀਤੀ ਜਾ ਰਹੀ ਕਲਮ ਛੋੜ ਹੜਤਾਲ ਅੱਜ 35ਵੇਂ ਦਿਨ ਵੀ ਲਗਾਤਾਰ ਜਾਰੀ ਰੱਖੀ ਗਈ। ਜ਼ਿਲ੍ਹਾ ਫਿਰੋਜ਼ਪੁਰ ਵਿਚ ਸਮੁੱਚਾ ਸਰਕਾਰੀ ਕੰਮ ਕਾਜ ਠੱਪ ਰਿਹਾ। ਇਸ ਦੌਰਾਨ ਅੱਜ ਡੀਸੀ ਦਫ਼ਤਰ ਦੇ ਬਾਹਰ ਪੰਜਾਬ ਸਰਕਾਰ ਦਾ ਅਰਥੀ ਫੂਕ ਪ੍ਰਦਰਸ਼ਨ ਕੀਤਾ ਗਿਆ। ਰੋਸ਼ ਪ੍ਰਦਰਸ਼ਨ ਦੀ ਅਗਵਾਈ ਜਿਲ੍ਹਾ ਪ੍ਰਧਾਨ ਪੀ.ਐਸ.ਐਮ.ਐਸ.ਯੂ ਮਨਹੋਰ ਲਾਲ ਨੇ ਕੀਤੀ। ਇਸ ਰੋਸ਼ ਮਾਰਚ ਦੌਰਾਨ ਵੱਖ-ਵੱਖ ਵਿਭਾਗਾਂ ਦੇ ਵੱਡੀ  ਗਿਣਤੀ ਵਿੱਚ ਕਰਮਚਾਰੀਆਂ ਨੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ। ਇਸ ਦੌਰਾਨ ਵੱਖ-ਵੱਖ ਯੂਨੀਅਨਾਂ ਦੇ ਆਗੂਆਂ ਨੇ ਇਸ ਰੋਸ਼ ਮਾਰਚ ਵਿਚ ਸ਼ਮੂਲੀਅਤ ਕੀਤੀ।

                         ਇਸ ਰੋਸ਼ ਮੁਜ਼ਾਹਰੇ ਨੂੰ ਸ੍ਰੀ ਮਨਹੋਰ ਲਾਲ ਜਿਲ੍ਹਾ ਪ੍ਰਧਾਨ ਪੀ.ਐਸ.ਐਮ.ਐਸ.ਯੂ, ਪ੍ਰਦੀਪ ਵਿਨਾਇਕ ਜ਼ਿਲ੍ਹਾ ਖਜ਼ਾਨਚੀ, ਗੋਬਿੰਦ ਮੁਟਨੇਜਾ, ਹਰਮੀਤ ਮੱਲੀ ਫੂਡ ਸਪਲਾਈ ਵਿਭਾਗ, ਜਗਸੀਰ ਸਿੰਘ ਭਾਂਗਰ ਸੀਨੀਅਰ ਮੀਤ ਪ੍ਰਧਾਨ, ਸੋਨੂੰ ਕਸ਼ਅਪ ਵਾਈਸ ਜਨਰਲ ਸਕੱਤਰ, ਵਰੁਣ ਕੁਮਾਰ, ਅਮਰ ਨਾਥ ਸਿੱਖਿਆ ਵਿਭਾਗ, ਜੁਗਲ ਆਨੰਦ, ਮੁਕੇਸ਼ ਕੁਮਾਰ, ਸਮਰੀਤੀ ਲੋਕ ਨਿਰਮਾਣ ਵਿਭਾਗ, ਅਸ਼ੋਕ ਕੁਮਾਰ ਸੂਬਾ ਪ੍ਰਧਾਨ ਕਮਿਸ਼ਨਰ ਦਫ਼ਤਰ, ਯਾਦਵਿੰਦਰ ਸਿੰਘ, ਰਾਮ ਪ੍ਰਸ਼ਾਦ ਪ੍ਰਧਾਨ ਦਰਜਾ ਚਾਰ ਯੂਨੀਅਨ, ਪਰਵੀਨ ਕੁਮਾਰ, ਹਰਪ੍ਰੀਤ ਸਿੰਘ ਦੁੱਗਲ, ਰਣਜੀਤ ਸਿੰਘ ਸਟੈਨੋ, ਅਮਨਦੀਪ ਸਿੰਘ, ਮਨੀਸ਼ ਅਤੇ ਕੁਲਵਿੰਦਰ ਜਿਲ੍ਹਾ ਖਜਾਨਾ ਦਫਤਰ, ਗੁਰਪ੍ਰੀਤ ਸਿੰਘ ਸੋਢੀ ਐਕਸਾਈਜ਼ ਵਿਭਾਗ, ਮੁੱਖਾ ਕੁਮਾਰ ਅਤੇ ਵਿਕਾਸ ਕਾਲੜਾ ਹੈਲਥ ਵਿਭਾਗ, ਖੁਸ਼ਵਿੰਦਰ ਸਿੰਘ ਜਨਰਲ ਸਕੱਤਰ ਸਹਿਕਾਰਤਾ ਵਿਭਾਗ, ਹਰਜਿੰਦਰ ਪਾਲ ਅੰਕੜਾ ਵਿਭਾਗ, ਗੁਰਵਿੰਦਰ ਸਿੰਘ ਤਹਿਸੀਲ ਦਫਤਰ, ਸੁਖਚੈਨ ਸਿੰਘ ਸਟੈਨੋ, ਰਾਜ ਕੁਮਾਰ ਰੋਜ਼ਗਾਰ ਵਿਭਾਗ, ਰੋਹਿਤ ਕੁਮਾਰ, ਦਲਜੀਤ ਸਿੰਘ ਲੇਬਰ ਦਫਤਰ, ਸੰਦੀਪ ਕਟੌਚ, ਮਹਿਤਾਬ ਸਿੰਘ, ਸੰਦੀਪ ਦਿਓਲ, ਗੁਰਤੇਜ ਸਿੰਘ, ਦਲਜੀਤ ਸਿੰਘ, ਰੂਪਵਿੰਦਰ ਸਿੰਘ, ਚੇਤਨ ਰਾਣਾ ਡੀ.ਸੀ. ਦਫਤਰ, ਪ੍ਰੇਮ ਕੁਮਾਰੀ, ਰੀਤੂ , ਸੁਖਵਿੰਦਰ ਕੋਰ, ਅਮਰਜੀਤ ਕੋਰ, ਸਿਮਰਜੀਤ ਕੋਰ, ਨਰਿੰਦਰ ਕੌਰ ਡੀ.ਸੀ. ਦਫਤਰ, ਸਮੀਰ ਮਾਨਕਟਾਲਾ ਅਤੇ ਵੀਰਪਾਲ ਕੌਰ ਆਯੁਰਵੈਦਿਕ, ਕੁਲਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਭੂਮੀ ਰੱਖਿਆ ਦੇ ਮੁਲਾਜ਼ਮਾਂ ਸੰਬੋਧਨ ਕਰਦਿਆਂ ਕਿਹਾ ਕਿ 8 ਨਵੰਬਰ 2023 ਤੋਂ ਲਗਾਤਾਰ ਚੱਲ ਰਿਹਾ ਧਰਨਾ ਅੱਜ 35ਵੇਂ ਦਿਨ ਦਾਖਲ ਹੋ ਗਿਆ ਹੈ, ਪਰ ਪੰਜਾਬ ਸਰਕਾਰ ਮੁਲਾਜ਼ਮਾਂ ਦਾ ਇੱਕ ਵੀ ਵਾਦਾ ਪੂਰਾ ਨਹੀ ਕਰ ਪਾਈ ਅਤੇ ਸਰਕਾਰ ਮੁਲਾਜ਼ਮਾਂ ਨਾਲ ਕੀਤੀਆਂ ਹੁਣ ਤੱਕ ਸਾਰੀਆਂ ਮੀਟਿੰਗਾਂ ਬੇਸਿੱਟਾ ਨਿਕਲੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਬਣਨ ਤੋਂ ਪਹਿਲਾਂ ਜਦੋਂ ਵਿੱਤ ਅਤੇ ਹੋਰ ਪਾਰਟੀ ਦੇ ਆਗੂਆਂ ਨੇ ਸਾਡੀਆਂ ਰੈਲੀਆਂ ਵਿਚ ਸ਼ਾਮਲ ਹੋ ਕੇ ਪੁਰਾਣੀ ਪੈਨਸ਼ਨ ਬਹਾਲੀ ਵਾਲੀ ਤੱਖਤੀ ਫੜਕੇ ਕਿਹਾ ਸੀ ਕਿ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਬਹਾਲ ਹੋਣੀ ਚਾਹੀਦੀ ਹੈ, ਤੇ ਜੇਕਰ ਸਾਡੀ ਸਰਕਾਰ ਪੰਜਾਬ ਅੰਦਰ ਆਉਦੀ ਹੈ ਤਾਂ ਤਹਾਨੂੰ ਸੜਕਾਂ ਤੇ ਨਹੀ ਰੁਲਨਾ ਪਵੇਗਾ ਤੇ ਮੁਲਾਜ਼ਮਾਂ ਦੀ ਹਰ ਇੱਕ ਮੰਗ ਨੂੰ ਪੂਰਾ ਕੀਤਾ ਜਾਵੇਗਾ ਤੇ ਤਹਾਨੂੰ ਧਰਨਾ ਮੁਜਹਰਾਂ ਨਹੀਂ ਕਰਨਾ ਪਵੇਗਾ ਪਰ ਅੱਜ ਮੁਲਾਜ਼ਮਾਂ ਦੇ ਧਰਨੇ ਤੇ ਬੈਠੇ ਨੂੰ 35 ਦਿਨ ਹੋ ਚੁੱਕੇ ਹਨ ਤੇ ਮੰਗਾਂ ਬਾਰੇ ਕੋਈ ਵੀ ਗੱਲ ਨਹੀ ਕੀਤੀ ਜਾਂ ਰਹੀ ਅਤੇ ਮੀਟਿੰਗ ਦਾ ਟਾਈਮ ਦੇ ਕੇ ਸਰਕਾਰ ਮੁੱਕਰ ਜਾਦੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਵੱਖ-ਵੱਖ ਸਰਕਾਰਾਂ ਨੇ ਪੰਜਾਬ ਵਿਚ ਰਾਜ ਕੀਤਾ ਪਰ ਕਦੇ ਵੀ ਇੰਨ੍ਹਾਂ ਲੰਬਾਂ ਸ਼ਘਰੰਸ਼ ਨਹੀਂ ਚੱਲਿਆ ਜਦਕਿ ਮੁਲਾਜ਼ਮਾਂ ਦੀ ਹੜਤਾਲ ਹੋਣ ਤੇ ਸਾਰੇ ਮੁਲਾਜ਼ਮਾਂ ਦੀ ਧੱਕੇ ਨਾਲ ਤਨਖਾਹ ਰਲੀਜ ਕਰ ਦਿੱਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਾਡੇ ਐਕਸ਼ਨ ਨੂੰ ਕਮਜ਼ੋਰ ਕਰਨ ਤੇ ਲੱਗੀ ਹੋਈ ਹੈ ਪਰ ਇਹ ਸ਼ਘਰੰਸ਼ ਹੋਰ ਤੇਜ਼ ਹੋ ਰਿਹਾ ਹੈ।

                    ਉਨ੍ਹਾਂ ਕਿਹਾ ਕਿ ਸਰਕਾਰ ਜੋ ਮਰਜ਼ੀ ਕਰ ਲਵੇ ਪਰ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਕਰਨੀਆਂ ਹੀ ਪੈਣਗੀਆਂ ਨਹੀਂ ਤਾਂ ਇਹ ਸ਼ਘਰੰਸ਼ ਇਸੇ ਤਰ੍ਹਾਂ ਹੀ ਚਲਦਾ ਰਹੇਗਾਂ। ਉਨ੍ਹਾਂ ਕਿਹਾ ਇੱਕ ਪਾਸੇ ਸਰਕਾਰ ਕਹਿ ਰਹੀ ਹੈ ਕਿ ਪੰਜਾਬ ਦਾ ਖ਼ਜਾਨਾਂ ਪੂਰੀ ਤਰ੍ਹਾਂ ਭਰਿਆ ਹੋਇਆ ਹੈ ਤੇ ਪੈਸੇ ਦੀ ਕੋਈ ਘਾਟ ਨਹੀਂ ਹੈ ਪਰ ਦੂਜੇ ਪਾਸੇ ਮੁਲਾਜ਼ਮ ਜਿਸ ਨੂੰ ਪੰਜਾਬ ਦੀ ਰੀੜ ਦੀ ਹੱਡੀ ਮੰਨੀਆ ਜਾਂਦਾ ਹੈ ਉਸ ਨੂੰ ਦੇਣ ਲਈ ਖਜ਼ਾਨਾ ਖਾਲੀ ਹੈ।  ਉਨ੍ਹਾਂ ਕਿਹਾ ਕਿ ਜੇਕਰ ਆਉਣ ਵਾਲੇ ਦਿਨਾਂ ਵਿਚ ਸਰਕਾਰ ਨੇ ਮੁਲਾਜ਼ਮਾਂ ਦੀਆਂ ਭੱਖਦੀਆਂ ਮੰਗਾਂ ਵੱਲ ਧਿਆਨ ਨਾਂ ਦਿੱਤਾ ਤਾ ਆਉਣ ਵਾਲੇ 2024 ਦੇ ਲੋਕ ਸਭਾ ਵਿਚ ਇਸ ਦਾ ਨਤੀਜਾ ਭੁਗਤਨਾ ਪਾਵੇਗਾ, ਇਸ ਮੁਲਾਜ਼ਮਾਂ ਨੂੰ ਆਪਣਾ ਸੰਘਰਸ਼ ਹੋਰ ਤਿੱਖਾ ਕਰਨਾ ਪਾਵੇਗਾ। ਉਨ੍ਹਾਂ ਕਿਹਾ ਕਿ ਮਿਤੀ 14 ਤੇ 15 ਦਸੰਬਰ ਨੂੰ ਸਮੂਹ ਮਨੀਸਟੀਰੀਅਲ ਸਟਾਫ ਸਮੂਹਿਕ ਛੁੱਟੀ ਤੇ ਰਹੇਗਾਂ ਤੇ ਇਸ ਦੌਰਾਨ ਕੋਈ ਮੁਲਾਜ਼ਮ ਆਪਣੇ ਦਫ਼ਤਰ ਨਹੀ ਆਵੇਗਾ ਪਰ ਜੇਕਰ ਕੋਈ ਵੀ ਮੁਲਾਜ਼ਮ ਆਪਣੇ ਸੀਟ ਤੇ ਹਾਜ਼ਰ ਹੋਈਆ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

ਮੁੱਖ ਮੰਗਾਂ

                    ਮੁਲਾਜ਼ਮਾਂ ਦੇ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਜਾਰੀ ਨਹੀ ਕੀਤੀਆਂ ਜਾ ਰਹੀਆਂ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਐਲਾਨ ਕਰਨ ਦੇ ਬਾਵਜੂਦ ਅਜੇ ਤੱਕ ਪੁਰਾਣੀ ਪੈਨਸ਼ਨ ਸਕੀਮ ਲਾਗੂ ਨਹੀ ਕੀਤੀ ਗਈ ਜਿਸ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਮੰਗਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਸ੍ਰ ਸਿੱਧੂ ਨੇ ਦੱਸਿਆ ਕਿ 01-01-2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਤੁਰੰਤ ਬਹਾਲ ਕਰਨ ਸਬੰਧੀ ਨੋਟੀਫਿਕੇਸ਼ਨ ਪੂਰਨ ਰੂਪ ਵਿੱਚ ਤੁਰੰਤ ਜਾਰੀ ਕਰਨ, ਹਰੇਕ ਵਿਭਾਗ ਵਿੱਚ ਮਨਿਸਟੀਰੀਅਲ ਮੁਲਾਜ਼ਮਾਂ ਦੀਆਂ ਤਰੱਕੀ ਰਾਹੀਂ ਭਰੀਆਂ ਜਾਣ ਵਾਲੀਆਂ ਅਸਾਮੀਆਂ ਤੁਰੰਤ ਤਰੱਕੀ ਰਾਹੀਂ ਭਰੀਆਂ ਜਾਣ ਅਤੇ ਛੇਵੇਂ ਤਨਖਾਹ ਕਮਿਸ਼ਨ ਦੀ ਜਾਰੀ ਰਿਪੋਰਟ ਵਿੱਚ ਸੋਧ ਕਰਦੇ ਹੋਏ 31-12-205 ਨੂੰ ਮਿਲੀ ਆਖਰੀ ਬੇਸਿਕ ਤਨਖਾਹ ਉਪਰ 125 ਪ੍ਰਤੀਸ਼ਤ ਡੀਏ ਦਾ ਰਲੇਵਾਂ ਕਰਕੇ ਉਸ ਉੱਪਰ 20 ਪ੍ਰਤੀਸ਼ਤ ਲਾਭ ਦੇਣ ਦੀ ਮੰਗ ਰੱਖੀ ਗਈ। ਇਸੇ ਪ੍ਰਕਾਰ ਮਿਤੀ 01-07-2022 ਤੋਂ ਸੈਂਟਰ ਦੀ ਤਰਜ ਤੇ 34 ਪ੍ਰਤੀਸ਼ਤ ਤੋਂ 38 ਪ੍ਰਤੀਸ਼ਤ 01-01-2023 ਤੋਂ 38 ਪ੍ਰਤੀਸ਼ਤ ਤੋਂ 42 ਪ੍ਰਤੀਸ਼ਤ ਤੱਕ ਪੈਂਡਿੰਗ ਡੀ ਏ ਦੀਆਂ ਕਿਸ਼ਤਾਂ ਸੈਂਟਰ ਪੱਧਰ ਤੇ ਤੁਰੰਤ ਜਾਰੀ ਕਰਨ, 6ਵੇਂ ਤਨਖਾਹ ਕਮਿਸ਼ਨ ਦਾ ਲਾਭ 2.72 ਪ੍ਰਤੀਸ਼ਤ ਨਾਲ ਦੇਣ, 01-01-2016 ਤੋਂ 31-10-2016 ਤੱਕ 125 ਪ੍ਰਤੀਸ਼ਤ ਦੇ ਡੀਏ  ਦੇ  ਪੈਂਡਿੰਗ ਬਕਾਏ ਦੇਣ ਲਈ ਤੁਰੰਤ ਨੋਟੀਫਿਕੇਸ਼ਨ ਜਾਰੀ ਕਰਨ, ਮਿਤੀ 15-01-2015 ਦਾ ਨੋਟੀਫਿਕੇਸ਼ਨ ਤੁਰੰਤ ਰੱਦ ਕੀਤਾ ਜਾਵੇ, 17-07-2020 ਤੋਂ ਬਾਅਦ ਭਰਤੀ ਕਰਮਚਾਰੀਆਂ ਤੋਂ ਸੈਂਟਰ ਦਾ 7ਵਾਂ ਤਨਖਾਹ ਕਮਿਸ਼ਨ ਹਟਾ ਕੇ ਪੰਜਾਬ ਦਾ 6ਵੇਂ ਤਨਖਾਹ ਕਮਿਸ਼ਨ ਲਾਗੂ ਕਰਕੇ ਪਰੋਬੇਸ਼ਨ ਪੀਰੀਅਡ ਦੌਰਾਨ ਪੂਰੀ ਤਨਖਾਹ ਬਕਾਏ ਸਮੇਤ ਦੇਣ, 4, 9, 14 ਸਾਲਾ ਏਸੀਪੀ ਦੀ ਰੋਕੀ ਸਕੀਮ ਤੁਰੰਤ ਬਹਾਲ ਕਰਨ, ਬਾਰਡਰ ਏਰੀਆ ਅਲਾਉਂਸ, ਰੂਰਲ ਏਰੀਆ ਅਲਾਉਂਸ, ਐਫ ਟੀ ਏ ਅਲਾਉਂਸ ਸਮੇਤ ਸਮੂਹ ਭੱਤੇ ਜੋ ਕਿ ਪੰਜਵੇਂ ਤਨਖਾਹ ਕਮਿਸ਼ਨ ਵਿੱਚ ਮਿਲਦੇ ਸਨ ਸਾਰੇ ਛੇਵੇ ਤਨਖਾਹ ਕਮਿਸ਼ਨ ਵਿੱਚ ਬਹਾਲ ਕੀਤੇ ਜਾਣ।

Related Articles

Leave a Reply

Your email address will not be published. Required fields are marked *

Back to top button