Ferozepur News

ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਨੇ ਵਿਧਾਇਕ ਰਮਿੰਦਰ ਆਵਲਾ ਨੂੰ ਸੌਂਪਿਆਂ ਮੰਗ ਪੱਤਰ

ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਨੇ ਵਿਧਾਇਕ ਰਮਿੰਦਰ ਆਵਲਾ ਨੂੰ ਸੌਂਪਿਆਂ ਮੰਗ ਪੱਤਰ

ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਨੇ ਵਿਧਾਇਕ ਰਮਿੰਦਰ ਆਵਲਾ ਨੂੰ ਸੌਂਪਿਆਂ ਮੰਗ ਪੱਤਰ

ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਦਾ ਵਫਦ ਅੱਜ ਐਤਵਾਰ ਨੂੰ ਵਿਧਾਇਕ ਰਮਿੰਦਰ ਆਵਲਾ ਨੂੰ ਮਿਲਿਆ। ਜਿੱਥੇ ਯੂਨੀਅਨ ਆਗੂ ਸੁਖਦੇਵ ਸਿੰਘ ਦੀ ਅਗਵਾਈ ਹੇਠ ਮੰਗ ਪੱਤਰ ਵਿਧਾਇਕ ਆਵਲਾ ਨੂੰ ਸੌਂਪਿਆ ਗਿਆ।

ਇਥੇ ਦੱਸਣਯੋਗ ਹੈ ਕਿ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਵਲੋਂ ਸਿਹਤ ਮੰਤਰੀ ਨਾਲ ਮੀਟਿੰਗ ਨਾ ਕਰਵਾਏ ਜਾਣ ਕਾਰਣ ਵਿਧਾਇਕ ਦਾ ਘੇਰਾਅ ਕਰਨ ਦਾ ਫੈਸਲਾ ਲਿਆ ਗਿਆ ਸੀ ਪਰ ਦੂਜੇ ਪਾਸੇ ਵਿਧਾਇਕ ਰਮਿੰਦਰ ਆਵਲਾ ਨੇ ਪਹਿਲਾਂ ਤਾਂ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਬੁਲਾਇਆ ਅਤੇ ਫਿਰ ਮੰਗ ਪੱਤਰ ਲੈਣ ਤੋਂ ਬਾਅਦ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ ਧਿਆਨ ‘ਚ ਹਨ ਅਤੇ ਵਿਧਾਇਕ ਆਵਲਾ ਨੇ ਕਿਹਾ ਕਿ ਪਿਛਲੇ ਕੁੱਝ ਸਮੇਂ ਦੌਰਾਨ ਕੋਰੋਨਾ ਮਹਾਂਮਾਰੀ ਤੇ ਫਿਰ ਪੰਜਾਬ ‘ਚ ਭੱਖਦੇ ਮਸਲਿਆਂ ਕਾਰਣ ਉਨ੍ਹਾਂ ਦੀ ਮੀਟਿੰਗ ਨਹੀਂ ਕਰਵਾਈ ਜਾ ਸਕੀ ਪਰ ਛੇਤੀ ਹੀ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕਰਵਾਏ ਜਾਣ ਨੂੰ ਲੈ ਕੇ ਯਤਨ ਕੀਤਾ ਜਾਵੇਗਾ।

Related Articles

Leave a Reply

Your email address will not be published. Required fields are marked *

Back to top button