ਮਹਿਲਾ ਸਸ਼ਕਤੀਕਰਨ ਤਹਿਤ ਮਹਿਲਾ ਬਾਲ ਵਿਕਾਸ ਵਿਭਾਗ ਵੱਲੋਂ 100 ਦਿਨੀ ਜਾਗਰੂਕਤਾ ਅਭਿਆਨ ਤਹਿਤ ਜਾਗਰੂਕਤਾ ਕੈਂਪ ਆਯੋਜਿਤ
ਮਹਿਲਾ ਸਸ਼ਕਤੀਕਰਨ ਤਹਿਤ ਮਹਿਲਾ ਬਾਲ ਵਿਕਾਸ ਵਿਭਾਗ ਵੱਲੋਂ 100 ਦਿਨੀ ਜਾਗਰੂਕਤਾ ਅਭਿਆਨ ਤਹਿਤ ਜਾਗਰੂਕਤਾ ਕੈਂਪ ਆਯੋਜਿਤ
ਫ਼ਿਰੋਜ਼ਪੁਰ, 26 ਜੁਲਾਈ 2024:
ਮਹਿਲਾ ਸਸ਼ਕਤੀਕਰਨ ਤਹਿਤ ਮਹਿਲਾ ਬਾਲ ਵਿਕਾਸ ਵਿਭਾਗ ਵੱਲੋਂ ਔਰਤਾਂ ਅਤੇ ਕੇਂਦਰਿਤ ਮੁੱਦਿਆ ‘ਤੇ ਜਾਗਰੂਕਤਾ ਅਤੇ ਪਹੁੰਚ ਵਧਾਉਣ ਲਈ 100 ਦਿਨੀ ਜਾਗਰੂਕਤਾ ਅਭਿਆਨ ਸ਼ੁਰੂ ਕੀਤਾ ਗਿਆ ਹੈ। ਇਹ ਅਭਿਆਨ 21 ਜੂਨ ਤੋਂ 04 ਅਕਤੂਬਰ 2024 ਤੱਕ ਚਲਾਇਆ ਜਾਣਾ ਹੈ।
ਇਸ ਅਭਿਆਨ ਤਹਿਤ ਮੁੱਖ ਦਫ਼ਤਰ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰੀਚਿਕਾ ਨੰਦਾ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਦਰਸਾਏ ਸ਼ਡਿਊਲ ਦੇ ਛੇਵੇਂ ਹਫ਼ਤੇ ਮਹਿਲਾ ਕੇਂਦਰਿਤ ਕਾਨੂੰਨ ਤਹਿਤ ਮਿਸ਼ਨ ਸ਼ਕਤੀ (ਡੀ.ਐਚ.ਈ.ਡਬਲਯੂ) ਦੇ ਜ਼ਿਲ੍ਹਾ ਕੁਆਡੀਨੇਟਰ ਗੁਰਪ੍ਰੀਤ ਸਿੰਘ ਵੱਲੋਂ ਪਿੰਡ ਮਹਿਮਾ ਦੇ ਸਰਕਾਰੀ ਸਕੂਲ ਵਿਖੇ ਔਰਤਾਂ ਨਾਲ ਸਬੰਧਤ ਕਾਨੂੰਨਾਂ ਬਾਰੇ ਜਾਗਰੂਕਤਾ ਕੈਂਪ ਲਗਾਇਆ ਗਿਆ।
ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਫ਼ਿਰੋਜ਼ਪੁਰ ਤੋਂ ਸਤਨਾਮ ਸਿੰਘ ਵੱਲੋਂ ਲੜਕੀਆਂ ਨਾਲ ਹੋ ਰਹੇ ਜਿਸਮਾਨੀ ਸਰੀਰਕ ਸ਼ੋਸ਼ਣ ਨੂੰ ਰੋਕਣ ਲਈ ਪੋਕਸੋ ਐਕਟ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਸਖੀ ਵਨ ਸਟਾਪ ਸੈਂਟਰ, ਫ਼ਿਰੋਜ਼ਪੁਰ ਤੋਂ ਮਨਜਿੰਦਰ ਕੌਰ ਵੱਲੋਂ ਹਿੰਸਾ ਤੋਂ ਪੀੜਤ ਔਰਤਾਂ ਨੂੰ ਦਿੱਤੀਆਂ ਜਾਣ ਵਾਲੀਆਂ ਸੇਵਾਵਾ ਬਾਰੇ ਆਮ ਲੋਕਾਂ ਨੂੰ ਜਾਗਰੂਕਤ ਕੀਤਾ ਗਿਆ। ਕ੍ਰਿਸ਼ੀ ਵਿਗਿਆਨ ਕੇਂਦਰ ਫ਼ਿਰੋਜ਼ਪੁਰ ਵਿਖੇ ਗੁਰਮੀਤ ਕੌਰ ਵੱਲੋਂ ਹਿੰਸਾ ਤੋਂ ਪੀੜਤ ਔਰਤਾਂ ਨੂੰ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਬਾਰੇ ਆਮ ਲੋਕਾਂ ਨੂੰ ਜਾਗਰੂਕਤ ਕੀਤਾ ਗਿਆ।
ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਮਾ ਪ੍ਰਿੰਸੀਪਲ ਸਰਬਜੀਤ ਕੌਰ, ਅਧਿਆਪਕ ਸੁਰਿੰਦਰ ਸਿੰਘ ਜੋਸਨ, ਦਫ਼ਤਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਤੋਂ ਤਜਿੰਦਰ ਸਿੰਘ ਮੌਜੂਦ ਸਨ।