ਮਹੀਨਵਾਰ ਲੋਕ ਅਦਾਲਤ ਫਾਜ਼ਿਲਕ 'ਚ ਕੀਤਾ 47 ਕੇਸਾਂ ਦਾ ਨਿਪਟਾਰਾ
ਫਾਜ਼ਿਲਕਾ, 20 ਮਈ (ਵਿਨੀਤ ਅਰੋੜਾ): ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ, ਨੈਸ਼ਨਲ ਲੀਗਲ ਸਰਵਿਸ ਅਥਾਰਟੀ, ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ• ਅਤੇ ਐਸ ਕੇ ਅਗਰਵਾਲ ਜ਼ਿਲ•ਾਂ ਅਤੇ ਸੈਸ਼ਨ ਜੱਜ ਫ਼ਿਰੋਜਪੁਰ ਦੀ ਅਗਵਾਈ 'ਚ ਅੱਜ ਜਿਲ•ਾ ਫਾਜਿਲਕਾ 'ਚ ਮਹੀਨਵਾਰ ਲੋਕ ਅਦਾਲਤ ਲਗਾਈ ਗਈ। ਇਸ ਮਹੀਨਵਾਰ ਲੋਕ ਅਦਾਲਤ 'ਚ ਵੱਖ ਵੱਖ ਬੈਚ ਫਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ 'ਚ ਸਥਾਪਿਤ ਕੀਤੇ ਗਏ।
ਜਾਣਕਾਰੀ ਦਿੰਦਿਆਂ ਲੱਛਮਣ ਸਿੰਘ ਵਧੀਕ ਜਿਲ•ਾ ਅਤੇ ਸੈਸ਼ਨਜ਼ ਜੱਜ ਫਾਜਿਲਕਾ ਅਤੇ ਕੇ ਕੇ ਬਾਂਸਲ ਸੀਜੇਐੱਮ-ਕਮ-ਸਕੱਤਰ ਜਿਲ•ਾ ਕਾਨੂੰਨੀ ਸੇਵਾਵਾਂ ਅਥਾਰਿਟੀ ਫਾਜ਼ਿਲਕਾ ਨੇ ਦੱਸਿਆ ਕਿ ਇਸ ਲੋਕ ਅਦਾਲਤ 'ਚ 47 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ 11848567ਰੁਪਏ ਦੇ ਅਵਾਰਡ ਪਾਸ ਕੀਤੇ ਗਏ। ਉਨ•ਾਂ ਦੱਸਿਆ ਕਿ ਇਨ•ਾਂ ਲੋਕ ਅਦਾਲਤਾਂ ਦੇ ਨਾਲ ਜਿੱਥੇ ਆਮ ਲੋਕਾਂ ਨੂੰ ਰਾਹਤ ਮਿਲਦੀ ਹੈ ਉੱਥੇ ਉਹਨਾਂ ਲੋਕਾ ਦੇ ਸਮਾਂ ਅਤੇ ਪੈਸੇ ਦੀ ਵੀ ਬੱਚਤ ਹੁੰਦੀ ਹੈ। ਲੋਕ ਅਦਾਲਤ ਰਾਹੀਂ ਦੋਨੋ ਪਾਰਟੀਆਂ 'ਚ ਆਪਸੀ ਦੁਸ਼ਮਣੀ ਖਤਮ ਹੋ ਜਾਂਦੀ ਹੈ ਅਤੇ ਭਾਈਚਾਰ ਵੱਧਦਾ ਹੈ। ਲੋਕ ਅਦਾਲਤ 'ਚ ਫੈਸਲਾਂ ਹੋਣ ਤੋਂ ਬਾਅਦ ਕੇਸ 'ਚ ਲੱਗੀ ਸਾਰੀ ਕੋਰਟ ਫੀਸ ਵਾਪਸ ਮਿਲ ਜਾਂਦੀ ਹੈ। ਇਸਦੇ ਫੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਗਰੀ ਦੀ ਮਾਣਤਾ ਪ੍ਰਾਪਤ ਹੈ। ਇਸ ਦੇ ਫੈਸਲੇ ਦੇ ਖਿਲਾਫ਼ ਕੋਈ ਅਪੀਲ ਨਹੀਂ ਹੋ ਸਕਦੀ। ਉਹਨਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਕੇਸਾਂ ਦਾ ਲੋਕ ਅਦਾਲਤ 'ਚ ਫੈਸਲਾ ਕਰਾ ਕੇ ਵੱਧ ਤੋਂ ਵੱਧ ਲਾਭ ਉਠਾਓ। ਅੰਤ 'ਚ ਕੇਕੇ ਬਾਂਸਲ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਅਗਲੀ ਨੈਸ਼ਨਲ ਲੋਕ ਅਦਾਲਤ 08 ਜੁਲਾਈ 2017 ਨੂੰ ਪੂਰੇ ਭਾਰਤ 'ਚ ਲਗਾਈ ਜਾ ਰਹੀ ਹੈ ਅਤੇ ਸਾਨੂੰ ਇਹਨਾਂ ਲੋਕ ਅਦਾਲਤਾਂ ਰਾਹੀਂ ਕੇਸਾਂ ਦਾ ਫੈਸਲਾਂ ਕਰਵਾਉਣਾ ਚਾਹੀਦਾ ਹੈ, ਤਾਂ ਜੋ ਸਮੇਂ ਦੇ ਪੈਸੇ ਦੋਨਾਂ ਦੀ ਬੱਚਤ ਹੋ ਸਕੇ।