Ferozepur News

ਮਾਈਨਿੰਗ ਦੀ ਗੈਰ-ਕਾਨੂੰਨੀ ਨਿਕਾਸੀ ਸਬੰਧੀ ਆਨ ਲਾਈਨ ਵੀ ਕੀਤੀ ਜਾ ਸਕੇਗੀ ਸ਼ਿਕਾਇਤ

 

ਪੰਜਾਬ ਸਰਕਾਰ ਵੱਲੋਂ ਆਨ ਲਾਈਨ ਸ਼ਿਕਾਇਤ ਦਰਜ਼ ਕਰਵਾਉਣ ਲਈ ਬਣਾਇਆ ਨਵਾਂ ਪੋਰਟਲ 

ਗੈਰ-ਕਾਨੂੰਨੀ ਨਿਕਾਸੀ ਸਬੰਧੀ ਜ਼ਿਲ੍ਹੇ ਅੰਦਰ ਮਾਈਨਿੰਗ ਹੈਲਪ-ਲਾਈਨ ਨੰਬਰ 01632-220057 ਤੇ ਵੀ ਕੀਤੀ ਜਾ ਸਕੇਗੀ ਸ਼ਿਕਾਇਤ 

 

ਫ਼ਿਰੋਜ਼ਪੁਰ 29 ਅਪ੍ਰੈਲ 2017 ( ) ਪੰਜਾਬ ਸਰਕਾਰ ਦੇ ਉਦਯੋਗ ਤੇ ਕਾਮਰਸ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ ਛੋਟੇ ਖਣਿਜਾਂ ਦੀ ਗੈਰ-ਕਾਨੂੰਨੀ ਨਿਕਾਸੀ ਨੂੰ ਰੋਕਣ ਲਈ ਜਾਰੀ ਨੋਟੀਫ਼ਿਕੇਸ਼ਨ ਨੂੰ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ ਜਿਸ ਤਹਿਤ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਤੇ ਫ਼ੀਲਡ ਕਰਮਚਾਰੀਆਂ ਵੱਲੋਂ ਸਮੇਂ-ਸਮੇਂ 'ਤੇ ਜਾਂਚ ਕਰਕੇ ਗੈਰ ਕਾਨੂੰਨੀ ਨਿਕਾਸੀ ਕਰਨ ਵਾਲੇ ਵਿਅਕਤੀਆਂ ਦੇ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇਗੀ। ਇਹ ਜਾਣਕਾਰੀ ਸ੍ਰੀ.ਵਨੀਤ ਕੁਮਾਰ ਆਈ.ਏ.ਐਸ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਕਮ-ਨੋਡਲ ਅਫ਼ਸਰ ਮਾਈਨਿੰਗ  ਨੇ ਦਿੱਤੀ। 

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਛੋਟੇ ਖਣਿਜਾਂ ਦੀ ਗੈਰ-ਕਾਨੂੰਨੀ ਨਿਕਾਸੀ ਨੂੰ ਰੋਕਣ ਲਈ ਆਮ ਲੋਕਾਂ ਨੂੰ ਵੀ ਸਹਿਯੋਗ ਦੇਣਾ ਚਾਹੀਦਾ ਹੈ ਅਤੇ ਜੇਕਰ ਕੋਈ ਨਾਗਰਿਕ ਛੋਟੇ ਖਣਿਜਾਂ ਦੀ ਗੈਰ-ਕਾਨੂੰਨੀ ਨਿਕਾਸੀ ਸਬੰਧੀ ਕੋਈ ਸੂਚਨਾ ਦੇਣੀ ਚਾਹੁੰਦਾ ਹੋਵੇ ਤਾਂ ਉਹ ਪੰਜਾਬ ਸਰਕਾਰ ਵੱਲੋਂ ਛੋਟੇ ਖਣਿਜਾਂ (Minor Minerals) ਦੀ ਗੈਰ ਕਾਨੂੰਨੀ ਨਿਕਾਸੀ ਸਬੰਧੀ ਆਨ ਲਾਈਨ ਸ਼ਿਕਾਇਤਾਂ ਦਰਜ ਕਰਨ ਲਈ PB-GRAMS Portal ਬਣਾਇਆ ਗਿਆ ਹੈ, ਜਿਸ ਅਧੀਨ ਕੋਈ ਵੀ ਵਿਅਕਤੀ publicgrievancepb.gov.in ਤੇ ਗੈਰ ਕਾਨੂੰਨੀ ਨਿਕਾਸੀ ਸਬੰਧੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਗੈਰ-ਕਾਨੂੰਨੀ ਨਿਕਾਸੀ ਦੀਆਂ ਸ਼ਿਕਾਇਤਾਂ ਸਬੰਧੀ ਮਾਈਨਿੰਗ ਹੈਲਪ-ਲਾਈਨ ਲਈ ਟੈਲੀਫ਼ੋਨ ਨੰਬਰ 01632-220057 ਦਫ਼ਤਰ ਜਨਰਲ ਮਨੈਜਰ-ਕਮ ਮਾਈਨਿੰਗ ਅਫ਼ਸਰ ਜ਼ਿਲ੍ਹਾ ਉਦਯੋਗ ਕੇਂਦਰ ਤੇ ਵੀ ਆਪਣੀ ਸ਼ਿਕਾਇਤ ਦਰਜ ਕੀਤੀ ਜਾ ਸਕਦੀ ਹੈ।

Related Articles

Back to top button