Ferozepur News

ਮਾਨਵ ਮੰਦਰ ਸੀਨੀਅਰ ਸੈਕੰਡਰੀ ਸਕੂਲ &#39ਚ ਅੰਤਰਰਾਸ਼ਟਰੀ ਮਾਂ ਦਿਵਸ ਮਨਾਇਆ ਗਿਆ

ਮਾਨਵ ਮੰਦਰ ਸੀਨੀਅਰ ਸੈਕੰਡਰੀ ਸਕੂਲ &#39ਚ ਅੰਤਰਰਾਸ਼ਟਰੀ ਮਾਂ ਦਿਵਸ ਮਨਾਇਆ ਗਿਆ
-ਮਾਂ ਦਿਵਸ ਤੇ ਵਿਦਿਆਰਥੀਆਂ ਨੇ ਕਵਿਤਾ ਗਾਇਨ, ਕਹਾਣੀ ਉਚਾਰਣ ਅਤੇ ਲੋਕ ਗੀਤਾਂ &#39ਚ ਲਿਆ ਭਾਗ
-ਜੇਤੂ ਵਿਦਿਆਰਥੀਆਂ ਨੂੰ ਸ਼੍ਰੀਮਤੀ ਪ੍ਰਭਾ ਭਾਸਕਰ ਨੇ ਕੀਤਾ ਸਨਮਾਨਿਤ

Mother&#39s Day

ਫਿਰੋਜ਼ਪੁਰ 7 ਮਈ () ਸਥਾਨਕ ਮਾਨਵ ਮੰਦਰ ਸੀਨੀਅਰ ਸੈਕੰਡਰੀ ਸਕੂਲ ਵਿਚ ਵਿਦਿਆਰਥੀਆਂ ਵਲੋਂ ਅੰਤਰਰਾਸ਼ਟਰੀ ਮਾਂ ਦਿਵਸ ਦੇ ਸਬੰਧ ਵਿਚ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸ਼੍ਰੀਮਤੀ ਪ੍ਰਭਾ ਭਾਸਕਰ ਦੀ ਅਗਵਾਈ ਵਿਚ ਕਰਵਾਏ ਗਏ ਪ੍ਰੋਗਰਾਮ ਵਿਚ ਵੱਖ ਵੱਖ ਕਲਾਸਾਂ ਦੇ ਵਿਦਿਆਰਥੀਆਂ ਨੇ ਕਵਿਤਾ ਗਾਇਨ, ਕਹਾਣੀ ਉਚਾਰਣ ਅਤੇ ਲੋਕ ਗੀਤਾਂ ਨਾਲ ਅੱਜ ਦਾ ਦਿਨ ਆਪਣੀ ਮਾਂ ਨੂੰ ਸਮਰਪਿਤ ਕੀਤਾ। ਇਸ ਪ੍ਰੋਗਰਾਮ ਵਿਚ ਵਿਦਿਆਰਥੀਆਂ ਵਲੋਂ ਸਕੂਲ ਸਟਾਫ ਵਿਚ ਮੌਜ਼ੂਦ ਸਾਰੀਆਂ ਮਾਵਾਂ ਨੂੰ ਗੁਲਾਬ ਦੇ ਫੁੱਲ ਦਿੰਦੇ ਹੋਏ ਉਨ•ਾਂ ਦੀ ਚੰਗੀ ਸਿਹਤ ਅਤੇ ਉਜਵੱਲ ਭਵਿੱਖ ਦੀ ਕਾਮਨਾ ਕੀਤੀ। ਸਮਾਰੋਹ ਦੇ ਅੰਤ ਵਿਚ ਸ਼੍ਰੀਮਤੀ ਪ੍ਰਭਾ ਭਾਸਕਰ ਅਤੇ ਡੌਲੀ ਭਾਸਕਰ ਵਲੋਂ ਸਮਾਰੋਹ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੇ ਨਾਲ ਨਾਲ ਅਪ੍ਰੈਲ ਮਹੀਨੇ ਵਿਚ ਸਕੂਲ ਵਿਚ ਆਯੋਜਿਤ ਕਰਵਾਈ ਗਈਆਂ ਵੱਖ ਵੱਖ ਪ੍ਰਤੀਯੋਗਤਾਵਾਂ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨ ਚਿੰਨ• ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਵੀ ਹਾਜ਼ਰ ਸਨ।

Related Articles

Back to top button