Ferozepur News

ਮਾਨਵ ਮੰਦਰ ਸੀਨੀਅਰ ਸੈਕੰਡਰੀ ਸਕੂਲ &#39ਚ ਮਨਾਇਆ ਜਨਮ ਅਸ਼ਟਮੀ ਦਾ ਤਿਉਹਾਰ 

ਫਿਰੋਜ਼ਪੁਰ 11 ਅਗਸਤ (): ਮਾਨਵ ਮੰਦਰ ਸੀਨੀਅਰ ਸੈਕੰਡਰੀ ਸਕੂਲ ਵਿਚ ਵਿਦਿਆਰਥੀਆਂ ਵੱਲੋਂ ਜਨਮ ਅਸ਼ਟਮੀ ਦਾ ਪਾਵਨ ਤਿਉਹਾਰ ਬੜੀ ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਬੱਚਿਆਂ ਨੇ ਇਸ ਮੌਕੇ ਤੇ ਕ੍ਰਿਸ਼ਨ ਅਤੇ ਰਾਧਾ ਦੇ ਭੇਸ ਵਿਚ ਸਭ ਨੂੰ ਮਨਮੋਹਿਤ ਕੀਤਾ। ਇਸ ਮੌਕੇ ਸਕੂਲ ਦੀ ਸਰਪ੍ਰਸਤ ਪ੍ਰਭਾ ਭਾਸਕਰ ਨੇ ਭਾਰਤੀ ਤਿਉਹਾਰਾਂ ਦੀ ਮਹੱਤਤਾ ਦੱਸਦੇ ਹੋਏ ਆਖਿਆ ਕਿ ਸਾਰੇ ਤਿਉਹਾਰਾਂ ਦਾ ਆਪਣਾ ਆਪਣਾ ਮਹੱਤਵ ਹੈ। ਭਾਰਤੀ ਸੰਸਕ੍ਰਿਤੀ ਵਿਚ ਤਿਉਹਾਰ ਸਾਨੂੰ ਭਾਈਚਾਰੇ ਦਾ ਸੰਦੇਸ਼ ਦਿੰਦੇ ਹਨ। ਹਰ ਤਿਉਹਾਰ ਸਾਨੂੰ ਬਿਨ•ਾ ਭੇਦ ਭਾਅ ਦੂਰ ਕਰਕੇ ਇਕੱਠੇ ਰਹਿਣ ਦਾ ਸੰਦੇਸ਼ ਦਿੰਦਾ ਹੈ। ਸਾਨੂੰ ਹਰ ਧਰਮ ਦੇ ਤਿਉਹਾਰਾਂ ਦਾ ਸਨਮਾਨ ਕਰਨਾ ਚਾਹੀਦਾ ਹੈ। ਇਸ ਮੌਕੇ ਸਕੂਲ ਦੀ ਉਪ ਮੁੱਖ ਅਧਿਆਪਕਾ ਸ਼੍ਰੀਮਤੀ ਡਾਲੀ ਭਾਸਕਰ ਨੇ ਪ੍ਰਤੀਭਾਗੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ।

Related Articles

Back to top button