ਮਾਸ ਕਾਊਂਸਲਿੰਗ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ ਚੰਗੇ ਭਵਿੱਖ ਲਈ ਦਿੱਤੀ ਜਾਂਦੀ ਹੈ ਜਰੂਰੀ ਜਾਣਕਾਰੀ
ਵੱਖ ਵੱਖ ਸਕੂਲਾਂ ਵਿੱਚ ਮਾਸ ਕਾਊਂਸਲਿੰਗ ਪ੍ਰੋਗਰਾਮ ਆਯੋਜਿਤ
ਮਾਸ ਕਾਊਂਸਲਿੰਗ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ ਚੰਗੇ ਭਵਿੱਖ ਲਈ ਦਿੱਤੀ ਜਾਂਦੀ ਹੈ ਜਰੂਰੀ ਜਾਣਕਾਰੀ
ਵੱਖ ਵੱਖ ਸਕੂਲਾਂ ਵਿੱਚ ਮਾਸ ਕਾਊਂਸਲਿੰਗ ਪ੍ਰੋਗਰਾਮ ਆਯੋਜਿਤ
ਫਿਰੋਜ਼ਪੁਰ 19 ਨਵੰਬਰ, 2024: ਪ੍ਰਮੁੱਖ ਸਕੱਤਰ, ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਫਿਰੋਜ਼ਪੁਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਸਿੱਖਿਆ ਅਫਸਰ ਦੇ ਸਹਿਯੋਗ ਨਾਲ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਮਾਸ ਕਾਊਂਸਲਿੰਗ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ। ਇਸ ਸਬੰਧੀ ਦਿਲਬਾਗ ਸਿੰਘ ਜ਼ਿਲ੍ਹਾ ਰੋਜਗਾਰ ਅਫਸਰ ਨੇ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੋਹਨਗੜ੍ਹ, ਕੋਹਰ ਸਿੰਘ ਵਾਲਾ, ਫਿਰੋਜ਼ਸ਼ਾਹ, ਘੱਲ ਖੁਰਦ, ਖਾਈ ਫੇਮੇ ਕੇ, ਲੱਖੋ ਕੇ ਬਹਿਰਾਮ (ਲੜਕੇ) ਮਮਦੋਟ, ਸਕੂਲ ਆਫ ਐਮੀਨੈਂਸ, ਮਮਦੋਟ, ਸਕੂਲ ਆਫ ਐਮੀਨੈਂਸ (ਲੜਕੀਆਂ) ਫਿਰੋਜ਼ਪੁਰ ਸ਼ਹਿਰ ਆਦਿ ਸਕੂਲਾਂ ਵਿੱਚ ਮਾਸ ਕਾਊਂਸਲੰਿਗ ਪ੍ਰੋਗਰਾਮ ਤਹਿਤ ਬੱਚਿਆਂ ਨੂੰ ਉਨ੍ਹਾਂ ਦੇ ਚੰਗੇ ਭਵਿੱਖ ਲਈ ਅਗਵਾਈ ਦੇਣ ਤਹਿਤ ਸੈਸ਼ਨ ਲਗਾਏ ਜਾ ਚੁੱਕੇ ਹਨ।
ਵਧੇਰੇ ਜਾਣਕਾਰੀ ਦਿੰਦਿਆਂ ਗੁਰਜੰਟ ਸਿੰਘ ਪਲੇਸਮੈਂਟ ਅਫਸਰ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਦੱਸਿਆ ਗਿਆ ਕਿ ਇਸ ਪ੍ਰੋਗਰਾਮ ਤਹਿਤ ਵਿਦਿਆਰਥੀਆ ਨੂੰ ਕਿੱਤਾ ਅਗਵਾਈ, ਅਗਲੇਰੀ ਪੜ੍ਹਾਈ, ਸਵੈ^ਰੋਜ਼ਗਾਰ, ਸਕਿੱਲ ਕੋਰਸ, ਵਿਭਾਗ ਦੀਆਂ ਸੰਸਥਾਵਾਂ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ, ਪਲੇਸਮੈਂਟ ਦੇ ਮੌਕੇ ਤੋਂ ਇਲਾਵਾ ਵੱਖ-ਵੱਖ ਡਿਗਰੀਆਂ, ਕੋਰਸਾਂ ਆਦਿ ਸਬੰਧੀ ਜਾਣਕਾਰੀ ਦਿੱਤੀ ਜਾਂਦੀ ਹੈ। ਵਿਦਿਆਰਥੀਆਂ ਨੂੰ ਭਵਿੱਖ ਵਿੱਚ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਦੇ ਹੋਏ ਵਧੀਆ ਨੌਕਰੀ ਪ੍ਰਾਪਤ ਕਰਨ ਲਈ ਨੁਕਤੇ ਸਾਂਝੇ ਕੀਤੇ ਜਾਂਦੇ ਹਨ। ਇਸ ਮਾਸ ਕਾਊਂਸਲਿੰਗ ਪ੍ਰੋਗਰਾਮ ਲਈ ਸਿੱਖਿਆ ਵਿਭਾਗ ਦੇ ਬਲਾਕ ਕਾਊਂਸਲਰਜ਼ ਦਾ ਸਹਿਯੋਗ ਲਿਆ ਜਾ ਰਿਹਾ ਹੈ।
ਬਲਾਕ ਕਾਊਂਸਲਰਜ਼ ਦੀਆਂ ਟੀਮਾਂ ਅਤੇ ਵੱਖ ਵੱਖ ਵਿਭਾਗਾਂ ਦੇ ਰਿਸੋਰਸ ਪਰਸਨਜ਼ ਵੱਲੋਂ ਹਾਜ਼ਰ ਪ੍ਰਾਰਥੀਆਂ ਨੂੰ ਅਗਲੇਰੀ ਪੜ੍ਹਾਈ, ਅਸਾਮੀਆਂ ਅਤੇ ਸਵੈ-ਰੋਜ਼ਗਾਰ ਸਬੰਧੀ ਬੜੀ ਬਰੀਕੀ ਨਾਲ ਅਗਵਾਈ ਦਿੱਤੀ ਗਈ। ਉਨ੍ਹਾਂ ਵੱਲੋਂ ਹਥਿਆਰਬੰਦ ਫੋਰਸਾਂ ਵਿੱਚ ਲੜਕੇ ਅਤੇ ਲੜਕੀਆਂ ਲਈ ਮੌਕੇ ਅਤੇ ਚੁਣੌਤੀਆਂ ਦੀਆਂ ਸੰਭਾਵਨਾਵਾਂ ਦੇ ਵਿਸ਼ੇ ਉੱਤੇ ਪ੍ਰਾਰਥੀਆਂ ਨੂੰ ਗਾਈਡ ਕੀਤਾ ਗਿਆ ਤਾਂ ਜ਼ੋ ਇਸ ਕਿੱਤੇ ਸਬੰਧੀ ਭਰਪੂਰ ਜਾਣਕਾਰੀ ਹਾਸਿਲ ਕਰ ਰੋਜਗਾਰ ਵੱਲ ਵੱਧ ਸਕਣ।
ਇਸ ਸਬੰਧੀ ਉਹਨਾਂ ਦੱਸਿਆ ਕਿ ਭਵਿੱਖ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰ ਖਾਂ, ਸਾਂਦੇ ਹਾਸ਼ਮ, ਮਾਨਾ ਸਿੰਘ ਵਾਲਾ, ਲੂੰਬੜੀ ਵਾਲਾ, ਲੱਖਾ ਹਾਜ਼ੀ, ਪੰਜੇ ਕੇ ਉਤਾੜ, ਕਰੀਆਂ ਪਹਿਲਵਾਨ, ਕੱਸੋਆਣਾ ਆਦਿ ਸਕੂਲਾਂ ਵਿੱਚ ਮਾਸ ਕਾਊਂਸਲਿੰਗ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਦੀ ਕਾਊਂਸਲਿੰਗ ਕੀਤੀ ਜਾਵੇਗੀ।