ਮਿਡ-ਡੇ-ਮੀਲ ਦਫਤਰੀ ਕਰਮਚਾਰੀ ਕੁੱਕ ਵਰਕਰ ਯੂਨੀਅਨ ੧ ਮਈ ਨੂੰ ਰੋਪੜ ਵਿਚ ਥਲੀਆਂ ਵਜਾ ਕਿ ਕਰਨਗੇ ਰੋਸ ਮੁਜ਼ਾਹਰਾ
ਫਿਰੋਜ਼ਪੁਰ 24 ਅਪ੍ਰੈਲ (ਏ. ਸੀ. ਚਾਵਲਾ) ਮਿਡ ਡੇ ਮੀਲ ਦਫਤਰੀ ਕਰਮਚਾਰੀ ਕੁੱਕ ਵਰਕਰ ਯੂਨੀਅਨ ਦੀ ਮੀਟਿੰਗ ਹੋਈ। ਮਿਡ-ਡੇ-ਮੀਲ ਦਫਤਰੀ ਕਰਮਚਾਰੀ ਅਤੇ ਕੁੱਕ ਵਰਕਰ ਯੂਨੀਅਨ ਦੇ ਸੂਬਾ ਪ੍ਰਧਾਨ ਪ੍ਰਵੀਨ ਸ਼ਰਮਾ ਅਤੇ ਜ਼ਿਲ•ਾ ਪ੍ਰਧਾਨ ਨੇ ਕਿਹਾ ਸਰਕਾਰ ਅਤੇ ਵਿਭਾਗ ਦੇ ਅੜੀਅਲ ਅਤੇ ਵਿਤਕਰੇ ਬਾਜੀ ਵਾਲੇ ਵਤੀਰੇ ਦੇ ਵਿਰੋਧ ਵਜੋਂ ਅਤੇ ਪੰਜਾਬ ਦੇ ਸਿੱਖਿਆਂ ਮੰਤਰੀ ਵਲੋ ਕੀਤੀ ਗਈ ਵਾਧਾ ਖਿਲਾਫੀ ਵਿਰੁੱਧ 1 ਮਈ ਨੂੰ ਰੋਪੜ ਵਿਖੇ ਆਪਣੀਆਂ ਹੱਕੀ ਮੰਗਾਂ ਥਾਲੀਆਂ ਵਜਾ ਕੇ ਸਰਕਾਰ ਦਾ ਪਿੱਟ ਸਿਆਪਾ ਕੀਤਾ ਜਾਵੇਗਾ। ਆਗੂਆਂ ਨੇ ਦੱਸਿਆ ਕਿ ਜਿਥੇ ਕਿ ਸਾਰੀਆਂ ਜਥੇਬੰਦੀਆਂ ਨੂੰ ੨੧ ਅਪ੍ਰੈਲ ਨੂੰ ਪੈਨਲ ਮੀਟਿੰਗ ਦਿਤੀ ਗਈ ਸੀ, ਜਿਸ ਵਿਚੋਂ ਕੁਝ ਜਥੇਬੰਦੀਆਂ ਨਾਲ ਮੀਟਿੰਗ ਕਰਕੇ ਬਾਕੀ ਜਥੇਬੰਦੀਆਂ ਦੀ ਮਿਟੰਗ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ। ਉਨ•ਾਂ ਆਖਿਆ ਕਿ ਇਨ•ਾਂ ਸਮਾਂ ਬੀਤ ਜਾਣ ਦੇ ਬਾਵਜੂਦ ਯੂਨੀਅਨ ਨੂੰ ਪੈਨਲ ਮੀਟਿੰਗ ਦਾ ਸਮਾਂ ਦੁਬਾਰਾ ਨਹੀਂ ਦਿਤਾ ਗਿਆ ਹੈ । ਜਿਸ ਕਾਰਨ ਯੂਨੀਅਨ ਵਿਚ ਰੋਸ ਦੀ ਲਹਿਰ ਹੈ। ਆਗੂਆਂ ਨੇ ਮੰਗ ਕੀਤੀ ਕਿ ਆਉਟ ਸੋਰਸਿੰਗ ਰਾਹੀ ਕੰਮ ਕਰਦੇ 11 ਡਾਟਾ ਐਂਟਰੀ ਅਪਰੈਟਰਾਂ ਦੀਆਂ ਸੇਵਾਵਾਂ ਨੂੰ ਤੁਰੰਤ ਬਹਾਲ ਕੀਤਾ ਜਾਵੇ। ਇਸ ਦੇ ਨਾਲ ਹੀ ਦਫਤਰੀ ਕਰਮਚਾਰੀ ਅਤੇ ਕੁੱਕ ਵਰਕਰਾਂ ਦੀਆਂ ਮੰਗਾਂ ਤੁਰੰਤ ਮੰਨੀਆਂ ਜਾਣ। ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਮੰਗਾਂ ਨਹੀਂ ਮੰਨਦੀ ਤਾਂ ਪੂਰੇ ਪੰਜਾਬ ਵਿਚ ਸੰਘਰਸ਼ ਹੋਰ ਵੀ ਤੇਜ਼ ਕੀਤਾ ਜਾਵੇਗਾ।