ਮਿਸ਼ਨ ਤੰਦਰੁਸਤ ਪੰਜਾਬ ਤਹਿਤ ਆਯੂਰਵੈਦਿਕ ਵਿਭਾਗ ਨੇ ਲਗਾਇਆ ਸੈਮੀਨਾਰ ਸੈਮੀਨਾਰ ਦੌਰਾਨ ਪਿੰਡ ਵਾਸੀਆਂ ਨੂੰ ਸਿਹਤ ਸੰਭਾਲ ਬਾਰੇ ਕੀਤਾ ਜਾਗਰੂਕ
ਫਿਰੋਜ਼ਪੁਰ 31 ਜੁਲਾਈ 2018 Manish Bawa
ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਿਪਟੀ ਕਮਿਸ਼ਨਰ ਸ ਬਲਵਿੰਦਰ ਸਿੰਘ ਧਾਲੀਵਾਲ ਦੇ ਦਿਸ਼ਾ ਨਿਰਦੇਸ਼ਾ ਤਹਿਤ ਜ਼ਿਲ•ਾ ਆਯੂਰਵੈਦਿਕ ਤੇ ਯੂਨਾਨੀ ਅਫਸਰ ਡਾਂ ਦਰਬਾਰਾ ਸਿੰਘ ਭੁੱਲਰ ਵੱਲੋ ਪਿੰਡ ਖਿਲਚੀਆ ਕਾਦੀਮ ਵਿਖੇ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ।
ਆਪਣੇ ਸੰਬੋਧਨ ਵਿੱਚ ਡਾ ਦਰਬਾਰਾ ਸਿੰਘ ਭੁੱਲਰ ਨੇ ਕਿਹਾ ਕਿ ਨਿਰੋਗ ਜੀਵਨ ਜੀਊਣ ਦੇ ਲਈ ਸਾਨੂੰ ਕੁਦਰਤ ਵੱਲੋ. ਬਣਾਏ ਨਿਯਮਾਂ ਦਾ ਪਾਲਣ ਕਰਨਾ ਚਾਹੀਦਾ ਹੈ। ਉਨ•ਾਂ ਨੇ ਕਿਹਾ ਕਿ ਚੰਗੀ ਸਿਹਤ ਤੋ ਬਿਨਾਂ ਵਧੀਆ ਜੀਵਨ ਦੀ ਕਲਪਨਾ ਵੀ ਨਹੀ. ਕੀਤੀ ਜਾ ਸਕਦੀ। ਉਨ•ਾਂ ਨੇ ਕਿਹਾ ਕਿ ਨਿਰੋਗ ਰਹਿਣ ਲਈ ਸਾਨੂੰ ਯੋਗ ਅਪਣਾਉਣਾ ਚਾਹੀਦਾ ਹੈ ਅਤੇ ਨਸ਼ਿਆਂ ਤੋ. ਦੂਰ ਰਹਿ ਕੇ ਚੰਗੀ ਖੁਰਾਕ ਲੈਣੀ ਚਾਹੀਦੀ ਹੈ। ਇਸ ਦੌਰਾਨ ਮਾਹਿਰਾਂ ਨੇ ਚੰਗੀ ਸਿਹਤ ਸੰਭਾਲ, ਤੰਦਰੁਸਤ ਜੀਵਨ ਸ਼ੈਲੀ ਅਤੇ ਕਸਰਤ ਦੇ ਮਹੱਤਵ ਬਾਰੇ ਪਿੰਡ ਵਾਸੀਆਂ ਨੂੰ ਜਾਗਰੂਕ ਕੀਤਾ। ਉਨ•ਾਂ ਨੇ ਨਸ਼ਿਆਂ ਦੇ ਮਾੜੇ ਪ੍ਰਭਾਵ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦੇ ਹੋਏ ਨੌਜਵਾਨਾਂ ਨੂੰ ਨਸ਼ਿਆਂ ਦਾ ਤਿਆਗ ਕਰਕੇ ਖੇਡਾਂ ਵੱਲ ਧਿਆਨ ਦੇਣ ਤੇ ਜ਼ੋਰ ਦਿੱਤਾ।