Ferozepur News

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕਰਿਆਨਾਂ ਸਟੋਰ ਅਤੇ ਆਈਸ ਕਰੀਮ ਦੀਆਂ ਦੁਕਾਨਾਂ ਦੀ ਕੀਤੀ ਚੈਕਿੰਗ ਚੈਕਿੰਗ ਦੌਰਾਨ 5 ਦੁਕਾਨਾਂ ਤੋਂ ਘਿਉ, ਦਾਲਾਂ ਅਤੇ ਆਈਸ ਕਰੀਮਾਂ ਦੇ ਸੈਂਪਲ ਭਰੇ

ਫਿਰੋਜ਼ਪੁਰ 31 ਜੁਲਾਈ 2018 (Manish Bawa  ) ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਿਪਟੀ ਕਮਿਸ਼ਨਰ ਸ੍ਰ ਬਲਵਿੰਦਰ ਸਿੰਘ ਧਾਲੀਵਾਲ ਦੇ ਦਿਸ਼ਾ ਨਿਰਦੇਸ਼ਾ ਤਹਿਤ ਜ਼ਿਲ੍ਹਾ ਸਿਹਤ ਅਫਸਰ ਅਮਿਤ ਜੋਸੀ ਦੀ ਅਗਵਾਈ ਹੇਠ ਫੂਡ ਸੇਫਟੀ ਅਫਸਰ ਮਨਜਿੰਦਰ ਸਿੰਘ ਢਿੱਲੋਂ ਦੀ ਟੀਮ ਵੱਲੋਂ ਜ਼ਿਲ੍ਹੇ ਦੀਆਂ ਕਰਿਆਨਾਂ ਅਤੇ ਆਈਸ ਕਰੀਮ ਦੀਆਂ ਦੁਕਾਨਾਂ ਦੀ ਚੈਕਿੰਗ ਕਰਕੇ 5 ਸੈਂਪਲ ਭਰੇ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਫੂਡ ਸੇਫਟੀ ਅਫਸਰ ਮਨਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾ ਤਹਿਤ ਜ਼ਿਲ੍ਹੇ ਵਿੱਚ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਜਿਸ ਤਹਿਤ ਅੱਜ ਕੈਂਟ ਏਰੀਆ ਦੇ ਆਸ-ਪਾਸ ਕਰਿਆਨਾ ਅਤੇ ਆਈਸ ਕਰੀਮ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ 5 ਵੱਖ-ਵੱਖ ਦੁਕਾਨਾਂ ਤੋਂ ਘਿਉ, ਦਾਲਾਂ ਅਤੇ ਆਈਸ ਕਰੀਮ ਦੇ ਸੈਂਪਲ ਭਰੇ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਸੈਂਪਲ ਖਰੜ ਸਥਿਤ ਲੈਬਾਰਟਰੀ ਵਿੱਚ ਭੇਜੇ ਜਾਣਗੇ ਅਤੇ ਰਿਪੋਰਟ ਆਉਣ ਤੇ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
 
 

Related Articles

Back to top button