Ferozepur News

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਨਹਿਰੂ ਯੁਵਾ ਕੇਂਦਰ ਵੱਲੋਂ ਚਲਾਇਆ ਗਿਆ ਸਫ਼ਾਈ ਅਭਿਆਨ

ਫ਼ਿਰੋਜ਼ਪੁਰ 22 ਜੁਲਾਈ ( Manish Bawa ) ਡਿਪਟੀ ਕਮਿਸ਼ਨਰ ਸ਼੍ਰੀ ਬਲਵਿੰਦਰ ਸਿੰਘ ਧਾਲੀਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰ: ਸਰਬਜੀਤ ਸਿੰਘ ਬੇਦੀ ਜ਼ਿਲ੍ਹਾ ਯੂਥ ਕੁਆਰਡੀਨੇਟਰ ਨਹਿਰੂ ਯੁਵਾ ਕੇਂਦਰ ਦੀ ਪ੍ਰਧਾਨਗੀ ਹੇਠ ਸ਼ਹੀਦ ਉੱਧਮ ਸਿੰਘ ਯੁਵਾ ਕਲੱਬ ਦੇ ਮੈਂਬਰਾਂ ਵੱਲੋਂ ਪਿੰਡ ਪੋਜੋ ਕੇ ਉਤਾੜ ਵਿਖੇ ਵੱਖ-ਵੱਖ ਥਾਵਾਂ ਤੇ ਸਫ਼ਾਈ ਕੀਤੀ ਗਈ।
ਸ੍ਰ: ਸਰਬਜੀਤ ਸਿੰਘ ਬੇਦੀ ਨੇ ਕਿਹਾ ਕਿ  ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਮਿਸ਼ਨ ਤੰਦਰੁਸਤ ਪੰਜਾਬ ਨੂੰ ਪੁਰੀ ਤਰ੍ਹਾਂ ਨਿਭਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਹਰੇਕ ਨਾਗਰਿਕ ਦਾ ਇਹ ਫ਼ਰਜ਼ ਬਣਦਾ ਹੈ ਕਿ ਜੇਕਰ ਉਹ ਆਪਣੇ ਦੇਸ਼ ਨੂੰ ਪਿਆਰ ਕਰਦਾ ਹੈ ਤਾਂ ਉਹ ਦੇਸ਼ ਨੂੰ ਸਾਫ਼ ਸੁਥਰਾ ਰੱਖਣ ਵਿਚ ਯੋਗਦਾਨ ਪਾਵੇ। ਉਨ੍ਹਾਂ ਕਿਹਾ ਕਿ ਇਸੇ ਮੌਸਮ 'ਚ ਅਗਰ ਸਾਫ਼ ਸਫ਼ਾਈ ਵੱਲ ਧਿਆਨ ਦਿੱਤਾ ਜਾਵੇ ਤਾਂ ਕਈ ਪ੍ਰਕਾਰ ਦੀਆਂ ਬਿਮਾਰੀਆਂ ਜਿਵੇਂ ਡੇਂਗੂ, ਚਿਕਨਗੁਨੀਆ ਆਦਿ ਤੋਂ ਬਚਿਆ ਜਾ ਸਕਦਾ ਹੈ। ਇਸ ਮੌਕੇ ਪਿੰਡ ਵਿਖੇ ਵੱਖ-ਵੱਖ ਥਾਵਾਂ ਤੇ ਬੂਟੇ ਵੀ ਲਗਾਏ ਗਏ।

Related Articles

Back to top button