Ferozepur News

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਯੁਵਕ ਸੇਵਾਵਾਂ ਵਿਭਾਗ ਵੱਲੋਂ ਪੇਂਡੂ ਯੂਥ ਕਲੱਬਾਂ ਦੇ ਮੈਂਬਰਾਂ ਨਾਲ ਮੀਟਿੰਗ ਵੱਖ-ਵੱਖ ਕਲੱਬ ਮੈਂਬਰ ਆਪਣੇ-ਆਪਣੇ ਪਿੰਡ ਵਿੱਚ ਬਜ਼ੁਰਗਾਂ ਨੂੰ ਸਵੇਰ ਦੀ ਸੈਰ ਕਰਾਉਣੀ ਬਣਾਉਣ ਯਕੀਨੀ- ਗੁਰਕਰਨ ਸਿੰਘ

ਫ਼ਿਰੋਜ਼ਪੁਰ 04 ਜੁਲਾਈ 2018 ( Manish Bawa) ਡਾਇਰੈਕਟੋਰੇਟ ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਆਦੇਸ਼ਾਂ ਮੁਤਾਬਿਕ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਆਈ.ਏ.ਐੱਸ. ਦੀ ਅਗਵਾਈ ਹੇਠ ਸ. ਗੁਰਕਰਨ ਸਿੰਘ ਰਨੀਆ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਫ਼ਿਰੋਜ਼ਪੁਰ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਵੱਧ ਤੋਂ ਵੱਧ ਲੋਕਾਂ ਨੂੰ ਸਵੇਰ ਦੀ ਸੈਰ ਕਰਨ ਬਾਰੇ ਜਾਗਰੂਕ ਕਰਨ ਲਈ ਵੱਖ-ਵੱਖ ਪੇਂਡੂ ਯੂਥ ਕਲੱਬਾਂ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ ਗਈ।
ਸ੍ਰ. ਗੁਰਕਰਨ ਸਿੰਘ ਰਨੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਸ਼ੁਰੂ ਕੀਤੇ ਗਏ ਨਿਵੇਕਲਾ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵੱਖ-ਵੱਖ ਕਲੱਬ ਮੈਂਬਰਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਆਪਣੇ-ਆਪਣੇ ਪਿੰਡ ਵਿੱਚ ਬਜ਼ੁਰਗਾਂ ਨੂੰ ਸਵੇਰ ਦੀ ਸੈਰ ਕਰਾਉਣੀ ਯਕੀਨੀ ਬਣਾਉਣ ਕਿਉਂੁਿ਼ਕ ਸਵੇਰ ਦੀ ਸੈਰ ਨਾਲ ਸਾਡਾ ਸਰੀਰ ਤੰਦਰੁਸਤ ਰਹਿੰਦਾ ਹੈ ਅਤੇ ਇਸ ਨਾਲ ਅਨੇਕਾਂ ਬਿਮਾਰੀਆਂ ਤੋਂ ਵੀ ਬਚਿਆ ਜਾ ਸਕਦਾ ਹੈ। ਇਸ ਮੌਕੇ ਉਨ੍ਹਾਂ ਵੱਲੋਂ ਲੋਕਾਂ ਨੂੰ ਅਪੀਲ ਵੀ ਕੀਤੀ ਗਈ ਕਿ ਉਹ ਵੱਧ ਤੋਂ ਵੱਧ ਸਵੇਰ ਦੀ ਸੈਰ ਕਰਨ।
ਉਨ੍ਹਾਂ ਨੌਜਵਾਨਾਂ ਨੂੰ ਵਾਤਾਵਰਨ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਬੂਟੇ ਲਗਾਉਣ, ਉਨ੍ਹਾਂ ਦੀ ਸਾਂਭ-ਸੰਭਾਲ ਕਰਨ ਅਤੇ ਪਾਣੀ ਦੀ ਬਚਤ ਦੇ ਨਾਲ-ਨਾਲ ਪਾਣੀਆਂ ਨੂੰ ਗੰਦਾ ਕਰਨ ਤੋਂ ਬਚਾਅ ਬਾਰੇ ਵੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਕਿਹਾ।ਉਨ੍ਹਾਂ ਨੌਜਵਾਨਾਂ ਨੂੰ ਪਿੰਡਾਂ ਦੇ ਲੋਕਾਂ ਨੂੰ ਫ਼ਸਲਾਂ ਅਤੇ ਸਬਜ਼ੀਆਂ ਉਗਾਉਣ ਲਈ ਪੈਸਟੀਸਾਈਡ ਦੀ ਘੱਟ ਤੋਂ ਘੱਟ ਵਰਤੋਂ  ਕਰਨ ਲਈ ਪ੍ਰੇਰਨਾ ਦੇਣ ਲਈ ਕਿਹਾ। ਉਨ੍ਹਾਂ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਨਾਲ ਵਾਤਾਵਰਨ ਨੂੰ ਕਿਸ ਤਰ੍ਹਾਂ ਦੂਸ਼ਿਤ ਹੋਣ ਤੋ ਬਚਾਇਆ ਜਾ ਸਕਦਾ ਹੈ ਬਾਰੇ ਵੀ ਵਿਚਾਰ ਪੇਸ਼ ਕੀਤੇ।ਇਸ ਤੋਂ ਇਲਾਵਾ ਉਨ੍ਹਾਂ ਨੌਜਵਾਨਾਂ ਨੂੰ ਦੱਸਿਆ ਕਿ ਸਾਈਕਲ ਰੈਲੀਆਂ ਅਤੇ ਪੈਦਲ ਰੈਲੀਆਂ ਕਰਕੇ ਪੰਜਾਬ ਸਰਕਾਰ ਦੇ ਇਸ ਮਿਸ਼ਨ ਨੂੰ ਕਾਮਯਾਬ ਕੀਤਾ ਜਾਵੇ।

Related Articles

Back to top button