Ferozepur News
ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵਣ ਵਿਭਾਗ ਨੇ ਪਿੰਡ ਚੰਗਾਲੀ ਕਦੀਮ ਵਿੱਚ 2000 ਬੂਟੇ ਵੰਡੇ
ਫਿਰੋਜ਼ਪੁਰ 22 ਜੂਨ (Manish Bawa)
ਵਣ ਵਿਭਾਗ ਫਿਰੋਜ਼ਪੁਰ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਦੀ ਮੁਹਿੰਮ ਘਰ-ਘਰ ਹਰਿਆਲੀ ਤਹਿਤ ਪਿੰਡ ਚੰਗਾਲੀ ਕਦੀਮ 'ਚ ਵਣ ਰੇਂਜ ਅਫਸਰ ਸ੍ਰ. ਕਸ਼ਮੀਰ ਸਿੰਘ ਦੀ ਅਗਵਾਈ ਹੇਠ 2000 ਬੂਟੇ ਵੰਡੇ ਗਏ। ਇਹ ਜਾਣਕਾਰੀ ਬੀਟ ਇੰਚਾਰਜ ਸ੍ਰ. ਸਿਮਰਨਜੀਤ ਸਿੰਘ ਨੇ ਦਿੱਤੀ।
ਬੀਟ ਇੰਚਾਰਜ ਨੇ ਦੱਸਿਆ ਕਿ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਫਿਰੋਜ਼ਪੁਰ ਦੇ ਪਿੰਡ ਚੰਗਾਲੀ ਕਦੀਮ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿੱਚ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਆਏ ਹੋਏ ੰਿਪੰਡ ਵਾਸੀਆਂ ਨੂੰ ਪੌਦਿਆਂ ਦੀ ਮਹੱਤਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਪੌਦੇ ਸਾਡੀ ਜ਼ਿੰਦਗੀ ਦਾ ਅਹਿਮ ਹਿੱਸਾ ਹਨ, ਇੰਨ੍ਹਾਂ ਬਿਨਾਂ ਮਨੁੱਖ ਦਾ ਕੋਈ ਅਧਾਰ ਨਹੀਂ ਹੈ।ਉਨ੍ਹਾਂ ਪਿੰਡ ਵਾਸੀਆਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਲਈ ਪ੍ਰੇਰਿਆ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਗਏ ਮਿਸ਼ਨ ਤੰਦਰੁਸਤ ਪੰਜਾਬ ਨੂੰ ਸਫਲ ਬਣਾਉਣ ਲਈ ਸਾਡੇ ਵਾਤਾਵਰਨ ਦਾ ਸ਼ੁੱਧ ਤੇ ਸਾਫ-ਸੁਥਰਾ ਹੋਣਾ ਬਹੁਤ ਜ਼ਰੂਰੀ ਹੈ ਜੋ ਕਿ ਵੱਧ ਤੋਂ ਵੱਧ ਪੌਦੇ ਲਗਾਉਣ ਨਾਲ ਹੀ ਸੰਭਵ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਸਾਡੇ ਸਾਰਿਆਂ ਦਾ ਇਹ ਫਰਜ਼ ਬਣਦਾ ਹੈ ਕਿ ਜੋ ਪੌਦੇ ਲੱਗੇ ਹੋਏ ਹਨ ਉਨ੍ਹਾਂ ਦੀ ਸੰਭਾਲ ਕੀਤੀ ਜਾਵੇ ਅਤੇ ਨਵੇਂ ਪੌਦੇ ਲਗਾਏ ਜਾਣ।ਇਸ ਮੌਕੇ ਪਿੰਡ ਵਾਸੀਆਂ ਨੂੰ ਇਸ ਮਿਸ਼ਨ ਤਹਿਤ 2000 ਬੂਟੇ ਵੰਡੇ ਗਏ ਅਤੇ ਅਪੀਲ ਕੀਤੀ ਗਈ ਕਿ ਇੰਨ੍ਹਾਂ ਬੂਟਿਆਂ ਨੂੰ ਢੁੱਕਵੇਂ ਸਥਾਨ ਤੇ ਲਗਾ ਕੇ ਪੂਰੀ ਤਰ੍ਹਾਂ ਇੰਨ੍ਹਾਂ ਦੀ ਸੰਭਾਲ ਕੀਤੀ ਜਾਵੇ।
ਇਸ ਮੌਕੇ ਪਿੰਡ ਦੇ ਸਰਪੰਚ ਸ. ਮੋਹਨਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।