Ferozepur News

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਹਤ ਵਿਭਾਗ ਦੀ ਟੀਮ ਨੇ ਡਰਾਈ ਡੇਅ ਮੌਕੇ ਕੀਤੀ ਚੈਕਿੰਗ ਆਪਣੇ ਘਰਾਂ ਅਤੇ ਦਫ਼ਤਰਾਂ ਦੇ ਆਲੇ-ਦੁਆਲੇ ਸਾਫ-ਸਫਾਈ ਰੱਖਣ ਦੀ ਅਪੀਲ ਪਿੰਡ ਝੋਕ ਟਹਿਲ ਸਿੰਘ ਵਾਲਾ ਵਿਖੇ ਛੱਡੀਆਂ ਗੰਬੂਜੀਆਂ ਮੱਛੀਆਂ

ਫ਼ਿਰੋਜ਼ਪੁਰ 20 ਜੁਲਾਈ 2018 (Manish Bawa  )  ਮਲੇਰੀਆ/ਡੇਂਗੂ ਦੇ ਸੀਜ਼ਨ ਨੂੰ ਦੇਖਦੇ ਹੋਏ ਅਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ ਸਿਵਲ ਸਰਜਨ ਡਾ: ਗੁਰਮਿੰਦਰ ਸਿੰਘ ਦਿਸ਼ਾ-ਨਿਰਦੇਸ਼ਾ ਅਨੁਸਾਰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ  ਫ਼ਿਰੋਜ਼ਪੁਰ ਦੀਆਂ ਵੱਖ-ਵੱਖ ਥਾਵਾਂ 'ਤੇ ਡਰਾਈ ਡੇਅ ਮਨਾਇਆ ਗਿਆ ਜਿਸ ਤਹਿਤ ਲੋਕਾਂ ਨੂੰ ਹਰ ਸ਼ੁੱਕਰਵਾਰ ਨੂੰ ਡਰਾਈ ਡੇਅ ਮਨਾਉਣ ਸਬੰਧੀ ਆਪਣੇ ਆਲੇ-ਦੁਆਲੇ ਨੂੰ ਸਾਫ਼ ਰੱਖਣ ਲਈ ਪ੍ਰੇਰਿਤ ਵੀ ਕੀਤਾ ਗਿਆ ਅਤੇ ਚੈਕਿੰਗ ਕੀਤੀ ਗਈ।
  ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਗੁਰਮਿੰਦਰ ਸਿੰਘ ਨੇ ਦੱਸਿਆ ਕਿ ਅੱਜ ਫ਼ਿਰੋਜ਼ਪੁਰ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਅ੍ਰਮਿੰਤਸਰੀ ਗੇਟ, ਸੂਜੀ ਬਾਜ਼ਾਰ, ਹਾਊਸਿੰਗ ਬੋਰਡ ਕਲੋਨੀ, ਵਾਲਮੀਕੀ ਚੌਂਕ, ਆਜ਼ਾਦ ਨਗਰ, ਚੂਹੀ ਚੌਂਕ, ਕੇਂਦਰੀ ਜੇਲ੍ਹ ਆਦਿ ਥਾਵਾਂ 'ਤੇ ਟੀਮਾਂ ਵੱਲੋਂ ਕੂਲਰਾਂ, ਪਾਣੀ ਦੀਆਂ ਬਾਲਟੀਆਂ ਸਮੇਤ ਹੋਰ ਥਾਵਾਂ ਜਿਨ੍ਹਾਂ ਵਿਚ ਪਾਣੀ ਖੜ੍ਹਾ ਰਹਿੰਦਾ ਹੈ ਦੀ ਸਫ਼ਾਈ ਕਰਵਾਈ ਗਈ। ਇਸੇ ਤਰ੍ਹਾਂ ਹੀ ਗੁਰੂਹਰਸਹਾਏ ਦੀ ਮੰਡੀ ਅਤੇ ਵੱਖ-ਵੱਖ ਪਿੰਡਾਂ ਝੋਕ ਟਹਿਲ ਸਿੰਘ ਵਾਲਾ, ਬੁਰਜ ਮੱਖਣ ਸਿੰਘ ਵਾਲਾ ਵਿਖੇ ਵੀ ਟੀਮਾਂ ਵੱਲੋਂ ਚੈਕਿੰਗ ਕੀਤੀ ਗਈ।  ਇਸ ਤੋਂ ਇਲਾਵਾ ਸ਼ਹਿਰ ਦੀਆਂ ਕਬਾੜ ਦੀਆਂ ਦੁਕਾਨਾਂ ਵਾਲਿਆਂ ਨੂੰ ਵੀ ਕਬਾੜ ਨੂੰ ਇਸ ਢੰਗ ਨਾਲ ਰੱਖਣ ਦੀ ਹਦਾਇਤ ਕੀਤੀ ਕਿ ਉਨ੍ਹਾਂ ਵਿਚ ਬਾਰਸ਼ ਆਦਿ ਦਾ ਪਾਣੀ ਨਾ ਖੜ੍ਹਾ ਹੋ ਸਕੇ ਅਤੇ ਡੇਂਗੂ ਅਤੇ ਮਲੇਰੀਆ ਵਰਗੀਆਂ ਖ਼ਤਰਨਾਕ ਬਿਮਾਰੀਆਂ ਤੋਂ ਬਚਿਆ ਜਾ ਸਕੇ।
ਇਸ ਤੋਂ ਇਲਾਵਾ ਸਿਹਤ ਵਿਭਾਗ ਦੀ ਟੀਮ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਦੇ ਆਲੇ-ਦੁਆਲੇ ਸਾਫ-ਸਫਾਈ ਰੱਖਣ, ਪਾਣੀ ਨੂੰ ਖੜ੍ਹੇ ਨਾ ਹੋਣ ਦੇਣ ਅਤੇ ਆਪਣੇ ਸਰੀਰ ਨੂੰ ਪੂਰੇ ਢੱਕਣ ਵਾਲੇ ਕੱਪੜੇ ਹੀ ਪਹਿਨਣ ਤਾਂ ਜੋ ਉਹ ਡੇਂਗੂ ਵਰਗੀਆਂ ਭਿਆਨਕ ਬਿਮਾਰੀਆਂ ਤੋਂ ਬਚ ਸਕਣ। ਇਸ ਮੌਕੇ ਪੂਰੇ ਸਟਾਫ਼ ਨੇ ਆਪਣੇ-ਆਪਣੇ ਦਫ਼ਤਰ ਦੇ ਕੂਲਰਾਂ, ਫ਼ਰਿਜ ਦੀ ਟਰੇਅ ਅਤੇ ਦਫ਼ਤਰ ਦੀ ਸਫ਼ਾਈ ਕੀਤੀ ਅਤੇ ਡਰਾਈ ਡੇ ਨੂੰ ਆਪਣੇ ਘਰਾਂ ਵਿਚ ਵੀ ਮਨਾਉਣ ਦਾ ਪ੍ਰਣ ਵੀ ਲਿਆ ।  ਇਸ ਤੋਂ ਇਲਾਵਾ ਮੱਛਰਾਂ ਦੇ ਲਾਰਵੇ ਨੂੰ ਖ਼ਤਮ ਕਰਨ ਅਤੇ ਡੇਂਗੂ ਵਰਗੀਆਂ ਭਿਆਨਕ ਬਿਮਾਰੀਆਂ ਤੋਂ ਬਚਣ ਲਈ ਪਿੰਡ ਝੋਕ ਟਹਿਲ ਸਿੰਘ ਵਿਖੇ ਛੱਪੜਾਂ ਵਿਚ ਗੰਬੂਜੀਆਂ ਮੱਛੀਆਂ ਵੀ ਛੱਡੀਆਂ ਗਈਆਂ।

Related Articles

Back to top button