ਮਿਸ਼ਨ ਫਤਿਹ ਤਹਿਤ ਘਰ-ਘਰ ਜਾ ਕੇ ਅਧਿਆਪਕਾਂ ਨੇ ਲੋਕਾਂ ਨੂੰ ਕੋਰੋਨਾ ਮਹਾਮਾਰੀ ਦੇ ਬਚਾਅ ਪ੍ਰਤੀ ਕੀਤਾ ਜਾਗਰੂਕ
ਫਿਰੋਜ਼ਪੁਰ 1 ਜੁਲਾਈ 2020 ( )
ਮਿਸ਼ਨ ਫਤਿਹ ਤਹਿਤ ਸਿੱਖਿਆ ਵਿਭਾਗ ਫਿਰੋਜ਼ਪੁਰ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ. ਗੁਰਪਾਲ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਕੁਲਵਿੰਦਰ ਕੌਰ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸਕੂਲ ਮੁਖੀਆਂ ਅਤੇ ਸਮੂਹ ਸਟਾਫ ਵੱਲੋਂ ਡੋਰ-ਟੂ-ਡੋਰ ਜਾ ਕੇ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਪ੍ਰਤੀ ਜਾਗਰੂਕ ਕੀਤਾ ਗਿਆ।
ਜ਼ਿਲ੍ਹਾ ਸਿੱਖਿਆ ਅਫਸਰ ਕੁਲਵਿੰਦਰ ਕੌਰ ਨੇ ਦੱਸਿਆ ਕਿ ਸਰਕਾਰੀ ਮਿਡਲ ਸਕੂਲ ਬਹਿਕ ਫੱਤੂ, ਸਰਕਾਰੀ ਮਿਡਲ ਸਕੂਲ ਲੋਹਕੇ ਖੁਰਦ, ਸਰਕਾਰੀ ਸੀਨੀ. ਸੈਕੰਡਰੀ ਸਕੂਲ ਆਰਿਫ ਕੇ, ਸਰਕਾਰੀ ਹਾਈ ਸਕੂਲ ਮੱਲੂਵਾਲੀਏ ਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਮਾਨਾ ਸਿੰਘ ਵਾਲਾ ਅਤੇ ਸਰਕਾਰੀ ਮਿਡਲ ਸਕੂਲ ਸਤੀਏ ਵਾਲਾ ਸਮੇਤ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ ਅਤੇ ਸਟਾਫ ਵੱਲੋਂ ਆਪਣੇ- ਆਪਣੇ ਸਕੂਲ ਦੇ ਪਿੰਡਾਂ ਦੇ ਘਰਾਂ ਵਿੱਚ ਪਹੁੰਚ ਕਰਕੇ ਲੋਕਾਂ ਸਾਬਣ ਨਾਲ 20 ਸੈਕਿੰਡ ਤੱਕ ਹੱਥ ਧੋਣ, ਮਾਸਕ ਪਾ ਕੇ ਰੱਖਣ, ਘੱਟੋ-ਘੱਟ 6 ਫੁੱਟ ਦੀ ਦੂਰੀ ਬਣਾ ਕੇ ਰੱਖਣ, ਬਗੈਰ ਕੰਮ ਤੋਂ ਘਰ ਤੋਂ ਬਾਹਰ ਨਾ ਜਾਣ ਤੇ ਹੱਥ ਨਹੀਂ ਮਿਲਾਉਣ ਆਦਿ ਬਾਰੇ ਜਾਗਰੂਕ ਕੀਤਾ ਗਿਆ। ਉਨ੍ਹਾਂ ਸਮੂਹ ਪਿੰਡ ਵਾਸੀਆਂ ਨੂੰ ਕਿਹਾ ਕਿ ਜੇਕਰ ਅਸੀਂ ਇਹ ਸਾਰੀਆਂ ਗੱਲਾਂ ਨੂੰ ਧਿਆਨ ਵਿਚ ਰੱਖਾਂਗੇ ਤਾਂ ਅਸੀਂ ਕੋਵਿਡ-19 ਨੂੰ ਹਰਾ ਕੇ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਦੇ ਸੁਪਨੇ ਨੂੰ ਪੂਰਾ ਕਰ ਸਕਦੇ ਹਾਂ। ਉਨ੍ਹਾਂ ਦੱਸਿਆ ਕਿ ਸਮੂਹ ਸਕੂਲੀ ਅਧਿਆਪਕਾਂ ਨੇ ਲੋਕਾਂ ਨੂੰ ਕੋਵਾ ਐਪ ਡਾਊਨਲੋਡ ਕਰਨ ਬਾਰੇ ਜਾਣਕਾਰੀ ਦਿੱਤੀ । ਉਨ੍ਹਾਂ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਣ ਲਈ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਅਤੇ ਨਿਯਮਾਂ ਦੀ ਪਾਲਨਾ ਕਰਨ ਲਈ ਕਿਹਾ।