ਮਿਸ਼ਨ ਫਤਿਹ ਤਹਿਤ ਪੰਚਾਇਤ ਵਿਭਾਗ ਵੱਲੋਂ ਜ਼ਿਲ੍ਹੇ ਦੇ 836 ਪਿੰਡਾਂ ਵਿੱਚ ਘਰ-ਘਰ ਜਾ ਕੇ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਵਰਤੀਅਂ ਜਾਂਦੀਆਂ ਸਾਵਧਾਨੀਆਂ ਪ੍ਰਤੀ ਕੀਤਾ ਜਾਗਰੂਕ
ਘਰ ਤੋਂ ਬਾਹਰ ਜਾਂਦੇ ਸਮੇਂ ਲੋਕ ਮਾਸਕ ਮਾਸਕ ਜ਼ਰੂਰ ਪਹਿਨਣ ਤੇ ਸੋਸ਼ਲ ਡਿਸਟੈਂਸਿੰਗ ਦਾ ਵਿਸ਼ੇਸ਼ ਧਿਆਨ ਰੱਖਣ-ਡਿਪਟੀ ਕਮਿਸ਼ਨਰ
ਫਿਰੋਜ਼ਪੁਰ 12 ਜੁਲਾਈ 2020 ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫਤਿਹ’ ਤਹਿਤ ਪੇਂਡੂ ਵਿਕਾਸ ਵਿਭਾਗ ਅਤੇ ਪੰਚਾਇਤ ਵਿਭਾਗ ਵੱਲੋਂ ਅੱਜ ਜ਼ਿਲ੍ਹੇ ਦੇ 836 ਪਿੰਡਾਂ ਵਿੱਚ ਘਰ-ਘਰ ਜਾ ਕੇ ਲੋਕਾਂ ਨੂੰ ਕੋਰੋਨਾ ਵਾਇਰਸ ਮਹਾਂਮਾਰੀ ਤੋਂ ਬਚਾਅ ਦੇ ਲਈ ਅਪਣਾਈ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਜਾਗਰੂਕ ਕੀਤਾ ਗਿਆ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ੍ਰੀ. ਗੁਰਪਾਲ ਸਿੰਘ ਚਾਹਲ ਨੇ ਦੱਸਿਆ ਕਿ ਡੀਡੀਪੀਓ ਫਿਰੋਜ਼ਪੁਰ ਸ੍ਰ: ਹਰਜਿੰਦਰ ਸਿੰਘ ਦੀ ਅਗਵਾਈ ਹੇਠ ਫਿਰੋਜ਼ਪੁਰ ਜ਼ਿਲ੍ਹੇ ਦੇ ਸਮੂਹ ਪਿੰਡਾਂ ਵਿਚ ਪਿੰਡ ਦੇ ਸਰਪੰਚਾਂ/ਪੰਚਾਇਤ ਮੈਂਬਰਾਂ ਵੱਲੋਂ ਲੋਕਾਂ ਨੂੰ ਹੱਥ ਚੰਗੀ ਤਰ੍ਹਾਂ ਧੋਣ, ਮਾਸਕ ਪਹਿਨਣ ਅਤੇ ਸਮਾਜਿਕ ਦੂਰੀਆਂ ਦੀ ਪਾਲਣਾ ਕਰਨ ਪ੍ਰਤੀ ਜਾਗਰੂਕ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਜਾਗਰੂਕਤਾ ਮੁਹਿੰਮ ਤਹਿਤ ਜ਼ਿਲ੍ਹੇ ਦੇ ਮਮਦੋਟ ਬਲਾਕ, ਗ੍ਰਾਮ ਪੰਚਾਇਤ ਨਿਊ ਸਤੀਏ ਵਾਲਾ, ਵਾੜਾ ਭਾਈ, ਥੇਹ ਗੁੱਜਰ, ਤਲਵੰਡੀ ਮੰਗੇ ਖਾਂ, ਜਮੀਤਪੁਰ ਢੇਰੂ ਅਤੇ ਘੱਲ ਖੁਰਦ ਸਮੇਤ 836 ਹੋਰਨਾਂ ਪਿੰਡਾਂ ਵਿੱਚ ਘਰ-ਘਰ ਜਾ ਕੇ ਪੰਚਾਇਤੀ ਨੁੰਮਾਇੰਦਿਆਂ ਵੱਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਪ੍ਰਤੀ ਵਰਤੀਆਂ ਜਾਂਦੀਆਂ ਸਾਵਧਾਨੀਆਂ ਬਾਰੇ ਜਾਗਰੂਕ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ‘ਮਿਸ਼ਨ ਫਤਿਹ’ ਮੁੱਖ ਮੰਤਰੀ ਪੰਜਾਬ ਦੀ ਦੂਰਅੰਦੇਸ਼ੀ ਸੋਚ ਦਾ ਨਤੀਜਾ ਹੈ।ਇਸ ਲਈ ਸਾਨੂੰ ਸਾਰਿਆਂ ਨੂੰ ਆਪਣਾ ਸਹਿਯੋਗ ਦੇ ਕੇ ਮਿਸ਼ਨ ਫਤਿਹ ਨੂੰ ਕਾਮਯਾਬ ਕਰਨਾ ਚਾਹੀਦਾ ਹੈ।