ਮਿਸ਼ਨ ਫਤਿਹ ਤਹਿਤ ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਘਰ-ਘਰ ਜਾ ਕੇ ਲੋਕਾਂ ਨੂੰ ਕਰੋਨਾ ਵਾਇਰਸ ਸਬੰਧੀ ਕੀਤਾ ਜਾ ਰਿਹਾ ਜਾਗਰੂਕ
ਮਾਸਕ ਪਾਉਣ, ਆਪਸੀ ਦੂਰੀ ਬਣਾਈ ਰੱਖਣ, ਹੱਥ ਧੋਣ ਆਦਿ ਸਾਵਧਾਨੀਆਂ ਬਾਰੇ ਦਿੱਤੀ ਜਾ ਰਹੀ ਹੈ ਜਾਣਕਾਰੀ
ਫਿਰੋਜਪੁਰ, 16 ਜੁਲਾਈ 2020.
ਸਕੂਲ ਸਿੱਖਿਆ ਵਿਭਾਗ ਫਿਰੋਜਪੁਰ ਵਲੋਂ ਪੰਜਾਬ ਸਰਕਾਰ ਦੁਆਰਾ ਸ਼ੁਰੂ ਕੀਤੇ ਗਏ ਮਿਸ਼ਨ ਫਤਿਹ ਤਹਿਤ ਡਿਪਟੀ ਕਮਿਸ਼ਨਰ ਫਿਰੋਜਪੁਰ ਸ. ਗੁਰਪਾਲ ਸਿੰਘ ਚਾਹਲ ਦੇ ਨਿਰਦੇਸ਼ਾਂ ਤਹਿਤ ਕਰੋਨਾ ਵਾਇਰਸ ਸਬੰਧੀ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।
ਜ਼ਿਲ੍ਹਾ ਸਿੱਖਿਆ ਅਫਸਰ ਸ਼੍ਰੀਮਤੀ ਕੁਲਵਿੰਦਰ ਕੌਰ ਨੇ ਦੱਸਿਆ ਕਿ ਸਿੱਖਿਅਆ ਵਿਭਾਗ ਦੇ ਅਧਿਕਾਰੀ, ਕਰਮਚਾਰੀ ਅਤੇ ਟੀਚਰਾਂ ਵੱਲੋਂ ਲੋਕਾਂ ਨੂੰ ਕਰੋਨਾ ਵਾਇਰਸ ਸਬੰਧੀ ਵਿਸਥਾਰ ਨਾਲ ਸਮਝਾਇਆ ਜਾ ਰਿਹਾ ਹੈ ਅਤੇ ਕਰੋਨਾ ਵਾਇਰਸ ਤੋਂ ਬਚਣ ਲਈ ਜ਼ਰੂਰੀ ਸਾਵਧਾਨੀਆਂ ਬਾਰੇ ਵੀ ਦੱਸਿਆ ਜਾ ਰਿਹਾ ਹੈ।ਉਨ੍ਹਾਂ ਦੇ ਕਿਹਾ ਸਿੱਖਿਆ ਵਿਭਾਗ ਫਿਰੋਜ਼ਪੁਰ ਪੂਰੀ ਤਨਦੇਹੀ ਨਾਲ ਲੋਕਾਂ ਨੂੰ ਕਰੋਨਾ ਵਾਇਰਸ ਸਬੰਧੀ ਜਾਗਰੂਕ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਕਰੋਨਾ ਤੇ ਜਿੱਤ ਪਾਉਣ ਲਈ ਸਾਰਿਆਂ ਦਾ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ।
ਉਨ੍ਹਾਂ ਦੱਸਿਆ ਕਿ ਹਰੇਕ ਘਰ-ਘਰ ਵਿੱਚ ਜਾ ਕੇ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ ਜੋ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਤੱਕ ਪਹੁੰਚ ਕੇ ਹੱਥ ਸਾਬਣ ਨਾਲ 20 ਸੈਕਿੰਡ ਤੱਕ ਧੋਣਾ, ਮਾਸਕ ਪਾ ਕੇ ਹੀ ਘਰ ਤੋਂ ਬਾਹਰ ਜਾਣਾ, ਘੱਟੋ-ਘੱਟ 6 ਫੁੱਟ ਦੀ ਦੂਰੀ ਬਣਾ ਕੇ ਰੱਖਣਾ, ਬਗੈਰ ਕੰਮ ਤੋਂ ਘਰ ਤੋਂ ਬਾਹਰ ਨਾ ਜਾਣਾ, ਜਦੋਂ ਬਾਹਰ ਜਾਣ ਤੋਂ ਬਾਅਦ ਘਰ ਵਾਪਸ ਆਉਣ ਤਾਂ ਕੱਪੜਿਆ ਨੂੰ ਬਦਲਣਾ ਅਤੇ ਫਿਰ ਨਹਾਉਣ ਤੋਂ ਬਾਅਦ ਆਪਣੇ ਪਰਵਾਰ ਵਿਚ ਸ਼ਾਮਿਲ ਹੋਣਾ, ਵਿਆਹ/ਭੀੜ ਵਾਲੇ ਇਲਾਕੇ ਵਿੱਚ ਜਾਣ ਤੋਂ ਗੁਰੇਜ ਕਰਨਾ, ਹੱਥ ਨਹੀਂ ਮਿਲਾਉਣਾ, ਘਰ ਵਿੱਚ ਕਿਸੇ ਦਾ ਤੋਲਿਆ ਜਾਂ ਕੱਪੜਾ ਨਹੀਂ ਵਰਤਣਾ ਆਦਿ ਸਾਵਧਾਨੀਆਂ ਬਾਰੇ ਜਾਗਰੂਕ ਕਰ ਰਹੇ ਹਨ।