ਮਿਸ਼ਨ ਫਤਿਹ ਤਹਿਤ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਕਰੋਨਾ ਮਹਾਂਮਾਰੀ ਤੋਂ ਬਚਾਅ ਸਬੰਧੀ ਕੀਤਾ ਗਿਆ ਜਾਗਰੂਕ
ਫਿਰੋਜ਼ਪੁਰ 09 ਅਗਸਤ 2020
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਿਹ ਤਹਿਤ ਜ਼ਿਲ੍ਹਾ ਫਿਰੋਜ਼ਪੁਰ ਦੇ ਵੱਖ ਵੱਖ ਸਰਕਾਰੀ ਸੀਨੀ. ਸੈਕੰਡਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਘਰ–ਘਰ ਜਾ ਕੇ ਲੋਕਾਂ ਨੂੰ ਕਰੋਨਾ ਮਹਾਂਮਾਰੀ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ।
ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸ੍
ਉਨ੍ਹਾਂ ਦੱਸਿਆ ਕਿ ਸਮੂਹ ਸਕੂਲੀ ਅਧਿਆਪਕਾਂ ਵੱਲੋਂ ਲੋਕਾਂ ਨੂੰ ਕੋਵਾ ਐਪ ਡਾਊਨਲੋਡ ਕਰਨ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਵਿਚ ਸਹਿਯੋਗ ਦੇਣ ਦੀ ਵੀ ਅਪੀਲ ਵੀ ਕੀਤੀ ਗਈ। ਉਨ੍ਹਾਂ ਲੋਕਾਂ ਨੂੰ ਦੱਸਿਆ ਕਿ ਕੋਰੋਨਾ ਵਾਇਰਸ ਤੋਂ ਬਚਣ ਦਾ ਇੱਕ ਹੀ ਤਰੀਕਾ ਹੈ ਉਹ ਹੈ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਅਤੇ ਨਿਯਮਾਂ ਦੀ ਪਾਲਨਾ ਕਰਨਾ। ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਇਹ ਜਾਗਰੂਕਤਾ ਮੁਹਿੰਮ ਅੱਗੇ ਵੀ ਜਾਰੀ ਰਹੇਗੀ।