Ferozepur News
ਮਿਸ਼ਨ ਫ਼ਤਿਹ ਤਹਿਤ ਐਸਡੀਐਮ ਗੁਰੂਹਰਸਹਾਏ ਨੇ ਮਾਸਕ ਨਾ ਪਹਿਨਣ ਵਾਲੇ ਲੋਕਾਂ ਦੇ ਕੱਟੇ ਚਲਾਨ, ਲੋਕਾਂ ਨੂੰ ਨਵੇਂ ਮਾਸਕ ਵੀ ਵੰਡੇ
ਫਿਰੋਜ਼ਪੁਰ 26 ਜੂਨ 2020
ਮਿਸ਼ਨ ਫ਼ਤਿਹ ਤਹਿਤ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ੍ਰ. ਗੁਰਪਾਲ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ‘ਤੇ ਐਸ.ਡੀ.ਐੱਮ ਗੁਰੂਹਰਸਹਾਏ ਪੂਨਮ ਸਿੰਘ ਵੱਲੋਂ ਇੱਕ ਵਿਸ਼ੇਸ਼ ਮੁਹਿੰਮ ਚਲਾਈ ਗਈ। ਜਿਸ ਤਹਿਤ ਕੋਰੋਨਾ ਵਾਇਰਸ ਖ਼ਿਲਾਫ਼ ਚੱਲ ਰਹੀ ਲੜਾਈ ਵਿੱਚ ਜਿਹੜੇ ਲੋਕਾਂ ਵੱਲੋਂ ਮਾਸਕ ਨਹੀਂ ਪਹਿਨੇ ਜਾ ਰਹੇ ਉਨ੍ਹਾਂ ਦੇ ਚਲਾਨ ਕੀਤੇ ਗਏ। ਇਸ ਮੌਕੇ ਐੱਸ.ਡੀ.ਐੱਮ ਤੇ ਪੁਲਿਸ ਵਿਭਾਗ ਵੱਲੋਂ ਲੋਕਾਂ ਨੂੰ ਨਵੇਂ ਮਾਸਕ ਵੀ ਦਿੱਤੇ ਗਏ ਅਤੇ ਲੋਕਾਂ ਨੂੰ ਕੋਰੋਨਾ ਵਾਇਰਸ ਬਾਰੇ ਜਾਗਰੂਕ ਕਰਦਿਆਂ ਭਵਿੱਖ ਵਿਚ ਸਮਾਜਿਕ ਦੂਰੀਆਂ, ਹੱਥ ਧੋਣ ਅਤੇ ਮਾਸਕ ਪਹਿਨਣ ਵਰਗੇ ਨਿਯਮਾਂ ਦਾ ਵਿਸ਼ੇਸ਼ ਧਿਆਨ ਰੱਖਣ ਲਈ ਕਿਹਾ ਗਿਆ।

ਐਸਡੀਐਮ ਸ੍ਰੀਮਤੀ ਪੂਨਮ ਸਿੰਘ ਨੇ ਦੱਸਿਆ ਕਿ ਮਿਸ਼ਨ ਫ਼ਤਿਹ ਪੰਜਾਬ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਵੱਲੋਂ ਆਰੰਭ ਕੀਤਾ ਗਿਆ ਹੈ, ਜਿਸ ਦਾ ਮੁੱਖ ਉਦੇਸ਼ ਲੋਕਾਂ ਨੂੰ ਕੋਰੋਨਾ ਵਾਇਰਸ ਬਾਰੇ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਸਾਡਾ ਸਾਰਿਆ ਫ਼ਰਜ਼ ਬਣਦਾ ਹੈ ਕਿ ਅਸੀਂ ਬਿਨਾਂ ਕੰਮ ਤੋਂ ਘਰੋ ਬਾਹਰ ਨਾ ਜਾਈਏ ਅਤੇ ਬਾਹਰ ਜਾਣ ਵੇਲੇ ਸਮਾਜਿਕ ਦੂਰੀਆਂ ਦਾ ਵਿਸ਼ੇਸ਼ ਧਿਆਨ ਰੱਖੀਏ ਅਤੇ ਮਾਸਕ ਪਹਿਨ ਕੇ ਹੀ ਬਾਹਰ ਜਾਈਏ ਤੇ ਹਮੇਸ਼ਾ ਵਾਰ-ਵਾਰ ਆਪਣੇ ਹੱਥਾਂ ਨੂੰ ਸਾਬਣ ਨਾਲ ਧੋਈਏ ਜਾਂ ਫਿਰ ਸੈਨੇਟਾਈਜ਼ਰ ਕਰੀਏ।