Ferozepur News

ਮਿਸ਼ਨ ਫ਼ਤਿਹ ਤਹਿਤ ਖੇਡ ਸਟੇਡੀਅਮ ਵਿਚ ਲਗਾਏ ਗਏ ਬੈਨਰ : ਜ਼ਿਲ੍ਹਾ ਖੇਡ ਅਫਸਰ

ਜਾਗਰੂਕਤਾ ਪੰਫਲੈਟ ਵੰਡ ਕੇ ਅਤੇ ਕੋਵਾ ਐਪ ਬਾਰੇ ਜਾਣਕਾਰੀ ਦੇ ਕੇ ਕੀਤਾ ਜਾ ਰਿਹਾ ਜਾਗਰੂਕ

ਮਿਸ਼ਨ ਫ਼ਤਿਹ ਤਹਿਤ ਖੇਡ ਸਟੇਡੀਅਮ ਵਿਚ ਲਗਾਏ ਗਏ ਬੈਨਰ : ਜ਼ਿਲ੍ਹਾ ਖੇਡ ਅਫਸਰ

ਫ਼ਿਰੋਜ਼ਪੁਰ 26 ਜੂਨ 2020

             ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਅਤੇ ਇਸ ਪ੍ਰਤੀ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਪੰਜਾਬ ਸਰਕਾਰ ਵੱਲੋਂ ਮਿਸ਼ਨ ਫ਼ਤਿਹ ਚਲਾਇਆ ਗਿਆ ਹੈ, ਜਿਸ ਨੂੰ ਸਫਲ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਡ ਵਿਭਾਗ ਫ਼ਿਰੋਜ਼ਪੁਰ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।  ਜ਼ਿਲ੍ਹਾ ਖੇਡ ਅਫਸਰ ਸ੍ਰੀ ਸੁਨੀਲ ਕੁਮਾਰ ਦੀ ਅਗਵਾਈ ਹੇਠ ਖੇਡ ਸਟੇਡੀਅਮ ਵਿਚ ਮਿਸ਼ਨ ਫਤਿਹ ਜਾਗਰੂਕਤਾ ਸਬੰਧੀ ਬੈਨਰ ਲਗਾਏ ਗਏ ਹਨ ।

            ਜ਼ਿਲ੍ਹਾ ਖੇਡ ਅਫਸਰ ਨੇ ਦੱਸਿਆ ਕਿ ਕੋਰੋਨਾ ਵਾਇਰਸ ਤੋਂ ਬਚਣ ਲਈ ਇਸ ਪ੍ਰਤੀ ਸਾਵਧਾਨੀਆਂ ਵਰਤਣੀਆਂ ਬਹੁਤ ਜ਼ਰੂਰੀ ਹਨ। ਜਿਸ ਲਈ ਕੋਰੋਨਾ ਵਾਇਰਸ ਤੋਂ ਬਚਾਅ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਸਬੰਧੀ ਲੋਕਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਜਾਗਰੂਕਤਾ ਪੰਫਲੈਟ ਵੀ ਵੰਡੇ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਖੇਡ ਸਟੇਡੀਅਮ ਵਿਚ ਮਿਸ਼ਨ ਫਤਿਹ ਦੇ ਬੈਨਰ ਲਗਾਏ ਗਏ ਹਨ ਅਤੇ ਲੋਕਾਂ ਨੂੰ ਕੋਵਾ ਐਪ ਡਾਊਨਲੋਡ ਕਰਨ ਲਈ ਵੀ ਆਖਿਆ ਜਾ ਰਿਹਾ ਹੈ, ਜਿਸ ਰਾਹੀਂ ਵੱਧ ਤੋਂ ਵੱਧ ਕੋਰੋਨਾ ਵਾਇਰਸ ਅਤੇ ਇਸ ਦੇ ਬਚਾਅ ਸਬੰਧੀ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ  ਸੋਸ਼ਲ ਡਿਸਟੈਂਸਿੰਗ, ਮਾਸਕ ਪਾਉਣ, ਸਮੇਂ ਸਮੇਂ ਤੇ ਹੱਥ ਧੋਣ ਅਤੇ ਲੋੜ ਪੈਣ ਤੇ ਹੀ ਘਰੋਂ ਬਾਹਰ ਨਿਕਲਣ ਬਾਰੇ ਜਾਗਰੂਕ ਕੀਤਾ ਜਾਂਦਾ ਹੈ।

Related Articles

Leave a Reply

Your email address will not be published. Required fields are marked *

Back to top button