ਮਿਸ਼ਨ ਫ਼ਤਿਹ ਤਹਿਤ ਸਕੂਲੀ ਅਧਿਆਪਕਾਂ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਦੇ ਬਚਾਅ ਬਾਰੇ ਕੀਤਾ ਗਿਆ ਜਾਗਰੂਕ
ਮਿਸ਼ਨ ਫ਼ਤਿਹ ਤਹਿਤ ਸਕੂਲੀ ਅਧਿਆਪਕਾਂ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਦੇ ਬਚਾਅ ਬਾਰੇ ਕੀਤਾ ਗਿਆ ਜਾਗਰੂਕ
ਫ਼ਿਰੋਜ਼ਪੁਰ 31 ਅਗਸਤ 2020
ਪੰਜਾਬ ਸਰਕਾਰ ਵੱਲੋਂ ਕੋਵਿਡ-19 ਵਿਰੁੱਧ ਚਲਾਏ ਗਏ ਮਿਸ਼ਨ ਫ਼ਤਿਹ ਤਹਿਤ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਪ੍ਰਤੀ ਸਕੂਲੀ ਅਧਿਆਪਕਾਂ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਦੇ ਬਚਾਅ ਬਾਰੇ ਜਾਗਰੂਕ ਜਾ ਰਿਹਾ ਹੈ।
ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਫ਼ਿਰੋਜ਼ਪੁਰ ਸ਼੍ਰੀਮਤੀ ਕੁਲਵਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵੱਲੋਂ ਵਿਸ਼ੇਸ਼ ਟੀਮਾਂ ਦਾ ਗਠਨ ਕਰਕੇ ਟੀਮਾਂ ਦੇ ਮਾਧਿਅਮ ਰਾਹੀ ਘਰ-ਘਰ ਪਹੁੰਚ ਕਰਦੇ ਹੋਏ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਜਾਗਰੂਕਤਾ ਮੁਹਿੰਮ ਦੌਰਾਨ ਸਕੂਲੀ ਅਧਿਆਪਕਾਂ ਦੀਆਂ ਟੀਮਾਂ ਵੱਲੋਂ ਲੋਕਾਂ ਨੂੰ ਹੱਥ ਸਾਬਣ ਨਾਲ ਧੋਣ, ਮਾਸਕ ਪਾ ਕੇ ਹੀ ਘਰ ਤੋਂ ਬਾਹਰ ਜਾਣ, ਇੱਕ ਦੂਸਰੇ ਤੋਂ ਦੂਰੀ ਬਣਾ ਕੇ ਰੱਖਣ, ਬਗੈਰ ਕੰਮ ਤੋਂ ਘਰ ਤੋਂ ਬਾਹਰ ਨਾ ਜਾਣ, ਵਿਆਹ/ਭੀੜ ਵਾਲੇ ਇਲਾਕੇ ਵਿੱਚ ਜਾਣ ਤੋਂ ਗੁਰੇਜ਼ ਕਰਨ ਆਦਿ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਕੂਲੀ ਅਧਿਆਪਕਾਂ ਵੱਲੋਂ ਲੋਕਾਂ ਨੂੰ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਕੋਰੋਨਾ ਵਾਇਰਸ ਦੀ ਅਜੇ ਤੱਕ ਕੋਈ ਵੀ ਦਵਾਈ ਜਾਂ ਵੈਕਸੀਨ ਨਹੀਂ ਬਣੀ ਹੈ ਇਸ ਲਈ ਅਸੀਂ ਕੋਰੋਨਾ ਵਾਇਰਸ ਨੂੰ ਸਾਵਧਾਨੀਆਂ ਵਰਤ ਕੇ ਤੇ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਕੇ ਹੀ ਖ਼ਤਮ ਕਰ ਸਕਦੇ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੋ ਮਿਸ਼ਨ ਫ਼ਤਿਹ ਪੰਜਾਬ ਦਾ ਸੁਪਨਾ ਦੇਖਿਆ ਗਿਆ ਹੈ ਉਸ ਨੂੰ ਕੇਵਲ ਸਾਡੇ ਸਾਰਿਆਂ ਦੇ ਸਹਿਯੋਗ ਨਾਲ ਹੀ ਪੂਰਾ ਕੀਤਾ ਜਾ ਸਕਦਾ ਹੈ।