ਮਿਸ਼ਨ ਫ਼ਤਿਹ ਤਹਿਤ ਸਰਕਾਰ ਵੱਲੋਂ ਕੋਰੋਨਾ ਵਾਇਰਸ ਬਿਮਾਰੀ ਨਾਲ ਨਜਿੱਠਣ ਲਈ ਕੀਤੇ ਜਾ ਰਹੇ ਹਨ ਵੱਡੇ ਪੱਧਰ ਤੇ ਉਪਰਾਲੇ
ਜ਼ਿਲ੍ਹੇ ਦਾ ਕੋਈ ਵੀ ਦਿਵਿਆਂਗ ਵਿਅਕਤੀ/ਬੱਚਾ ਯੂ.ਡੀ.ਆਈ.ਡੀ. ਕਾਰਡ ਬਣਾਉਣ ਤੋਂ ਨਾ ਰਹੇ ਵਾਂਝਾ-ਡਿਪਟੀ ਕਮਿਸ਼ਨਰ
ਫ਼ਿਰੋਜ਼ਪੁਰ 09 ਜੂਨ 2020
ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਮਿਸ਼ਨ ਫ਼ਤਿਹ ਤਹਿਤ ਸਰਕਾਰ ਵੱਲੋਂ ਕੋਰੋਨਾ ਵਾਇਰਸ ਬਿਮਾਰੀ ਨਾਲ ਨਜਿੱਠਣ ਲਈ ਵੱਡੇ ਪੱਧਰ ਤੇ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਦਿਵਿਆਂਗ ਵਿਅਕਤੀਆਂ ਨੂੰ ਹਰ ਤਰ੍ਹਾਂ ਦਾ ਸਰਕਾਰੀ ਲਾਭ ਹਰ ਜਗ੍ਹਾ ਤੇ ਮੁਹੱਈਆ ਕਰਵਾਉਣ ਦੇ ਲਈ ਸਰਕਾਰ ਵੱਲੋਂ ਯੂ.ਡੀ.ਆਈ.ਡੀ. ਕਾਰਡ ਸਕੀਮ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਕੋਈ ਵੀ ਅਪੰਗ ਵਿਅਕਤੀ/ਬੱਚਾ ਆਪਣਾ (ਯੂ.ਡੀ.ਆਈ.ਡੀ. ਕਾਰਡ) ਦਿਵਿਆਂਗਤਾ ਸਰਟੀਫਿਕੇਟ ਬਣਾਉਣ ਲਈ ਆਪਣੀ ਇੱਕ ਫ਼ੋਟੋ, ਆਧਾਰ ਕਾਰਡ ਤੇ ਸਿਵਲ ਹਸਪਤਾਲ ਤੋਂ ਜਾਰੀ ਸਰਟੀਫਿਕੇਟ ਲੈ ਕੇ ਨਜ਼ਦੀਕੀ ਸੇਵਾ ਕੇਂਦਰ ਵਿੱਚ ਜਾ ਕੇ ਜਾਂ ਫਿਰ http:www.swavlambancard.gov.
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰ ਵੱਲੋਂ ਦਿਵਿਆਂਗ ਵਿਅਕਤੀਆਂ/ਬੱਚਿਆਂ ਲਈ ਇੱਕ ਰਾਸ਼ਟਰੀ ਡਾਟਾਬੇਸ ਬਣਾਉਣ ਅਤੇ ਹਰੇਕ ਦਿਵਿਆਂਗ ਵਿਅਕਤੀ ਨੂੰ ਵਿਲੱਖਣ ਪਛਾਣ ਪੱਤਰ ਯੂ.ਡੀ.ਆਈ.ਡੀ (ਯੂਨੀਕ ਡਿਸੈਬਲਿਟੀ ਆਈਡੈਂਟੀਫਿਕੇਸਨ) ਜਾਰੀ ਕਰਨ ਦੇ ਨਜ਼ਰੀਏ ਨਾਲ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ। ਜਿਸ ਦਾ ਮਕਸਦ ਦਿਵਿਆਂਗ ਵਿਅਕਤੀਆਂ ਨੂੰ ਹਰ ਤਰ੍ਹਾਂ ਦਾ ਸਰਕਾਰੀ ਲਾਭ ਹਰ ਜਗ੍ਹਾ ਤੇ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਵਿੱਚ ਤੇਜ਼ੀ ਲਿਆਉਣ ਦੇ ਮਨੋਰਥ ਨਾਲ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਫਿਰੋਜ਼ਪੁਰ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ ਤੇ ਸਬੰਧਿਤ ਵਿਭਾਗ ਵੱਲੋ ਵੀ ਫਿਰੋਜ਼ਪੁਰ ਜ਼ਿਲ੍ਹੇ ਅੰਦਰ ਜਿੰਨੇ ਵੀ ਦਿਵਿਆਂਗ ਵਿਅਕਤੀ ਹਨ ਨੂੰ ਵਿਲੱਖਣ ਦਿਵਿਆਂਗ ਪਛਾਣ ਪੱਤਰ ਜਾਰੀ ਕਰਨ ਦੀ ਮੁਹਿੰਮ ਵਿੱਚ ਤੇਜ਼ੀ ਲਿਆਂਦੀ ਗਈ ਹੈ। ਉਨ੍ਹਾਂ ਦੱਸਿਆ ਕਿ ਪੋਰਟਲ ਤੋ ਪ੍ਰਾਪਤ ਅਰਜ਼ੀਆਂ ਦੀ ਗਿਣਤੀ ਲਗਭਗ 21,237 ਹੈ ਤੇ ਅਪਲੋਡ ਹੋਈਆਂ ਅਰਜ਼ੀਆਂ ਦੀ ਗਿਣਤੀ 2455 ਅਤੇ ਨਵੇਂ ਸਰਟੀਫਿਕੇਟ ਲਈ ਪ੍ਰਾਪਤ ਅਰਜ਼ੀਆਂ ਦੀ ਗਿਣਤੀ 1098 ਹੈ। ਉਨ੍ਹਾਂ ਦੱਸਿਆ ਕਿ ਕਾਰਡ ਜਾਰੀ ਲਈ ਲਗਭਗ 1387 ਅਰਜ਼ੀਆਂ ਪ੍ਰਾਪਤ ਹੋਈਆਂ ਹਨ, 731 ਕਾਰਡ ਜਾਰੀ ਹੋਏ ਹਨ, 609 ਅਰਜ਼ੀਆਂ ਪੈਡਿੰਗ ਹਨ ਅਤੇ 17 ਅਰਜ਼ੀਆਂ ਰੱਦ ਹੋਈਆਂ ਹਨ। ਉਨ੍ਹਾਂ ਕਿਹਾ ਕਿ ਸਾਡੀ ਹਮੇਸ਼ਾ ਇਹ ਕੋਸ਼ਿਸ਼ ਰਹਿੰਦੀ ਹੈ ਕਿ ਮਿਸ਼ਨ ਫ਼ਤਿਹ ਤਹਿਤ ਸਰਕਾਰ ਵੱਲੋਂ ਜ਼ਰੂਰਤਮੰਦ ਤੇ ਦਿਵਿਆਂਗ ਲੋਕਾਂ ਲਈ ਜੋ ਵੀ ਸਹੂਲਤਾਂ ਜਾਰੀ ਹੁੰਦੀਆਂ ਹਨ ਉਨ੍ਹਾਂ ਨੂੰ ਇਨ੍ਹਾਂ ਜ਼ਰੂਰਤਮੰਦ ਤੇ ਦਿਵਿਆਂਗ ਲੋਕਾਂ ਤੱਕ ਪਹੁੰਚਾਇਆ ਜਾਵੇ ਤਾਂ ਜੋ ਇਹ ਜ਼ਰੂਰਤਮੰਦ ਤੇ ਦਿਵਿਆਂਗ ਵਿਅਕਤੀ ਕਿਸੇ ਵੀ ਸਰਕਾਰੀ ਸਹੂਲਤ ਤੋਂ ਵਾਂਝੇ ਨਾ ਰਹਿਣ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਫਿਰੋਜ਼ਪੁਰ ਵੱਲੋਂ ਮਿਸ਼ਨ ਫ਼ਤਿਹ ਤਹਿਤ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਕੋਰੋਨਾ ਵਾਇਰਸ ਨੂੰ ਦੇਖਦਿਆਂ ਲੋਕਾਂ ਨੂੰ ਰਾਸ਼ਨ, ਮਾਸਕ ਤੇ ਹੋਰ ਘਰੇਲੂ ਵਰਤੋਂ ਵਾਲੀਆਂ ਚੀਜ਼ਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਗ਼ਰੀਬ ਤੇ ਜ਼ਰੂਰਤਮੰਦ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਸਰਕਾਰ ਤੇ ਸਿਹਤ ਵਿਭਾਗ ਵੱਲੋਂ ਜੋ ਵੀ ਹਦਾਇਤਾਂ ਜਾਰੀ ਹੁੰਦੀਆਂ ਹਨ, ਉਨ੍ਹਾਂ ਦੀ ਸਖ਼ਤੀ ਨਾਲ ਪਾਲਨਾ ਕਰਨ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਸੋਸ਼ਲ ਡਿਸਟੈਂਸਿੰਗ ਅਪਣਾਉਣੀ ਚਾਹੀਦੀ ਹੈ ਤੇ ਮਾਸਕ ਪਹਿਨ ਕੇ ਹੀ ਬਾਹਰ ਨਿਕਲਣਾ ਚਾਹੀਦਾ ਹੈ ਤੇ ਹਮੇਸ਼ਾ ਜ਼ਰੂਰਤ ਮੁਤਾਬਿਕ ਹੀ ਬਾਹਰ ਜਾਣਾ ਚਾਹੀਦਾ ਹੈ।