ਮਿਸ਼ਨ ਫ਼ਤਿਹ ਤਹਿਤ ਸਿੱਖਿਆ ਵਿਭਾਗ ਵੱਲੋਂ ਕੋਵਿਡ19 ਦੀਆਂ ਸਾਵਧਾਨੀਆਂ ਬਾਰੇ ਲੋਕ ਜਾਗਰੂਕਤਾ ਮੁਹਿੰਮ ਜਾਰੀ
ਘਰ ਘਰ ਜਾ ਕੇ ਲੋਕਾਂ ਨੂੰ ਮਾਸਕ ਪਹਿਨਣ, ਹੱਥ ਧੋਣ ਅਤੇ ਸਮਾਜਿਕ ਦੂਰੀ ਰੱਖਣ ਬਾਰੇ ਕੀਤਾ ਜਾ ਰਿਹਾ ਜਾਗਰੂਕ
ਫਿਰੋਜ਼ਪੁਰ 18 ਜੁਲਾਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਆਰੰਭੇ ਮਿਸ਼ਨ ਤਹਿਤ ਕਰੋਨਾ ਨੂੰ ਹਰਾਉਣ ਦੀ ਜੰਗ ਲਗਾਤਾਰ ਸੂਬੇ ਭਰ ਵਿੱਚ ਜਾਰੀ ਹੈ। ਮਿਸ਼ਨ ਫਤਿਹ ਨੂੰ ਸਫਲ ਬਣਾਉਣ ਅਤੇ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਿੱਖਿਆ ਵਿਭਾਗ ਵੱਲੋਂ ਵੀ ਲਗਾਤਾਰ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਡਿਪਟੀ ਡੀ.ਈ.ਓ ਪ੍ਰਾੲਮਰੀ ਰੁਪਿੰਦਰ ਕੌਰ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਦੀਆਂ ਟੀਮਾਂ ਵੱਲੋਂ ਪਿੰਡ ਪਿੰਡ ਜਾ ਕੇ ਲੋਕਾਂ ਨੂੰ ਕੋਵਿਡ19 ਦੀਆਂ ਸਾਵਧਾਨੀਆਂ ਬਾਰੇ ਜਾਗਰੂਕ ਕੀਤਾ ਗਿਆ।
ਡਿਪਟੀ ਡੀ.ਈ.ਓ ਰੁਪਿੰਦਰ ਕੌਰ ਨੇ ਦੱਸਿਆ ਕਿ ਸਿਰਫ ਸਾਵਧਾਨੀਆਂ ਵਰਤ ਕੇ ਹੀ ਕੋਰੋਨਾ ਵਾਇਰਸ ਤੋਂ ਬੱਚਿਆ ਜਾ ਸਕਦਾ ਹੈ, ਜਿਸ ਲਈ ਸਿੱਖਿਆ ਵਿਭਾਗ ਦੀਆਂ ਵੱਖ ਵੱਖ ਟੀਮਾਂ ਵੱਲੋਂ ਲੋਕਾਂ ਨੂੰ ਇਸ ਵਾਇਰਸ ਪ੍ਰਤੀ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਕੋਵਿਡ ਦੀਆਂ ਸਾਵਧਾਨੀਆਂ ਜਿਵੇਂ ਮਾਸਕ ਪਾਉਣਾ, ਸਮਾਜਿਕ ਵਿੱਥ ਰੱਖਣਾ ਅਤੇ ਵਾਰ ਵਾਰ ਹੱਥ ਧੋਣ ਬਾਰੇ ਪ੍ਰੇਰਿਤ ਕਰਨ ਲਈ ਡੋਰ ਟੂ ਡੋਰ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬੇਲੋੜੀ ਮੂਵਮੈਂਟ ਤੋਂ ਪਰਹੇਜ਼ ਕਰਨ ਦੀ ਲਈ ਕਿਹਾ ਜਾ ਰਿਹਾ ਹੈ।।
ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਕੋਰੋਨਾ ਵਾਇਰਸ ਤੋਂ ਬਚਾਅ ਲਈ ਮੌਕੇ ਤੇ ਵੱਖ ਵੱਖ ਗਤੀਵਧੀਆਂ ਕਰ ਕੇ ਵੀ ਲੋਕਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਕਿਸ ਤਰ੍ਹਾਂ ਅਸੀਂ ਆਪਣੇ ਆਪ ਤੇ ਦੂਸਰਿਆਂ ਨੂੰ ਇਸ ਬਿਮਾਰੀ ਤੋਂ ਬਚਾ ਸਕਦੇ ਹਾਂ। ਲੋਕਾਂ ਨੂੰ ਕੋਵਾ ਐਪ ਡਾਉਨਲੋਡ ਕਰਨ ਬਾਰੇ ਵੀ ਜਾਣਾਕਰੀ ਦਿੱਤੀ ਜਾ ਰਹੀ ਹੈ, ਜਿਸ ਰਾਹੀਂ ਅਸੀ ਵੱਧ ਤੋਂ ਵੱਧ ਕੋਰੋਨਾ ਵਾਇਰਸ ਅਤੇ ਇਸ ਦੀਆਂ ਸਾਵਧਾਨੀਆਂ ਪ੍ਰਤੀ ਜਾਣੂ ਹੋ ਕੇ ਇਸ ਬਿਮਾਰੀ ਨੂੰ ਅੱਗੇ ਫੈਲਣ ਤੋਂ ਰੋਕ ਸਕਦੇ ਹਾਂ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਸਮੇਂ ਸਮੇਂ ਤੇ ਜਾਰੀ ਨਿਯਮਾਂ ਅਤੇ ਸਾਵਧਾਨੀਆਂ ਦੀ ਪਾਲਨਾ ਜ਼ਰੂਰ ਕਰਨ।