ਮਿਸ਼ਨ ਫਤਹਿ: ਪੰਜਾਬ ਯੂਥ ਡਿਵੈਲਪਮੈਂਟ ਬੋਰਡ ਵੱਲੋਂ ਪਿੰਡ ਛਾਂਗਾ ਰਾਏ ਉਤਾੜ ਵਿੱਚ ਚਲਾਈ ਗਈ ਘਰ ਘਰ ਜਾਗਰੂਕਤਾ ਮੁਹਿੰਮ
ਬੋਰਡ ਦੇ ਵਲੰਟੀਅਰਾਂ ਵੱਲੋਂ ਲੋਕਾਂ ਨੂੰ ਮਾਸਕ ਪਾਉਣ ,ਹੱਥ ਧੋਣ ਅਤੇ ਸਮਾਜਿਕ ਦੂਰੀ ਅਪਨਾਉਣ ਸਬੰਧੀ ਕੀਤਾ ਗਿਆ ਜਾਗਰੂਕ
ਫਿਰੋਜ਼ਪੁਰ 5 ਜੂਨ 2020 ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਕਰੋਨਾ ਮਹਾਂਮਾਰੀ ਪ੍ਰਤੀ ਜਾਗਰੂਕ ਕਰਨ ਅਤੇ ਇਸ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਤੋਂ ਜਾਣੂ ਕਰਵਾਉਣ ਲਈ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਤਹਿਤ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੀ ਰਹਿਨੁਮਾਈ ਹੇਠ ਅਤੇ ਡਿਪਟੀ ਕਮਿਸ਼ਨਰ ਸ੍ਰੀ. ਗੁਰਪਾਲ ਸਿੰਘ ਚਾਹਲ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਡੋਰ ਟੂ ਡੋਰ ਕੰਪੇਨ ਚਲਾਈ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਦੱਸਿਆ ਕਿ ਅੱਜ ਉਨ੍ਹਾਂ ਦੀ ਸਮੁੱਚੀ ਟੀਮ ਵੱਲੋਂ ਪਿੰਡ ਛਾਂਗਾ ਰਾਏ ਉਤਾੜ ਬਲਾਕ ਗੁਰੂਹਰਸਹਾਏ ਫਿਰੋਜ਼ਪੁਰ ਵਿਖੇ ਅਤੇ ਆਸ-ਪਾਸ ਦੇ ਪਿੰਡਾਂ ਵਿੱਚ ਘਰ-ਘਰ ਜਾ ਕੇ ਪਿੰਡ ਵਾਸੀਆਂ ਨੂੰ ਕਰੋਨਾ ਮਹਾਂਮਾਰੀ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ। ਉਹਨਾਂ ਦੱਸਿਆ ਕਿ ਵਲੰਟੀਅਰਾਂ ਵੱਲੋ ਇਸ ਮੌਕੇ ਲੋਕਾਂ ਨੂੰ ਮਿਸ਼ਨ ਫਤਿਹ ਤਹਿਤ ਮਿਸ਼ਨ ਯੋਧਾ ਬਨਣ ਲਈ ਕੋਵਾ ਐਪ ਡਾਊਨਲੋਡ ਕਰਨ ਤੋਂ ਇਲਾਵਾ ਸਮੇਂ ਸਮੇਂ ਤੇ ਘਰ ਤੋਂ ਬਾਹਰ ਨਿਕਲਣ ਮੌਕੇ ਮਾਸਕ ਪਾਉਣ, ਹੱਥ ਧੋਣ, ਸਮਾਜਿਕ ਦੂਰੀ ਬਣਾ ਕੇ ਰੱਖਣ, ਬਜ਼ੁਰਗਾਂ ਤੇ ਬੱਚਿਆਂ ਦਾ ਵਿਸ਼ੇਸ਼ ਧਿਆਨ ਰੱਖਣ ਆਦਿ ਪ੍ਰਤੀ ਵੀ ਵਿਸੇਸ਼ ਤੌਰ ਤੇ ਜਾਗਰੂਕ ਕੀਤਾ ਗਿਆ। ਉਨਾਂ ਕਿਹਾ ਕਿ ਉਨ੍ਹਾਂ ਵੱਲੋਂ ਅੱਗੇ ਤੋਂ ਵੀ ਮਿਸ਼ਨ ਫਤਿਹ ਮੁਹਿੰਮ ਤਹਿਤ ਅਤੇ ਕਰੋਨਾ ਮਹਾਂਮਾਰੀ ਤੋਂ ਬਚਾਅ ਲਈ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ।
ਇਸ ਮੌਕੇ ਵਲੰਟੀਅਰ ਐਡਵੋਕੇਟ ਜਗਸੀਰ ਸਿੰਘ, ਐਡਵੋਕੇਟ ਅਮਨਦੀਪ ਕੰਬੋਜ, ਐਡਵੋਕੇਟ ਜਗਰੂਪ ਸਿੰਘ ਭਾਟਾ, ਨਾਨਕ ਸਿੰਘ ਛਾਂਗਾ, ਬੁੱਧ ਪ੍ਰਕਾਸ਼ ਸਿੰਘ ਅਤੇ ਗੁਰਦੇਵ ਸਿੰਘ ਛਾਂਗਾ ਆਦਿ ਹਾਜ਼ਰ ਸਨ।