Ferozepur News

ਮਿਸ਼ਨ ਫਤਹਿ: ਸਹਿਕਾਰਤਾ ਵਿਭਾਗ ਵੱਲੋਂ ਡੋਰ-ਟੂ-ਡੋਰ ਜਾ ਕੇ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਦੀਆਂ ਸਾਵਧਾਨੀਆਂ ਪ੍ਰਤੀ ਕੀਤਾ ਗਿਆ ਜਾਗਰੂਕ

ਮਿਸ਼ਨ ਫਤਹਿ: ਸਹਿਕਾਰਤਾ ਵਿਭਾਗ ਵੱਲੋਂ ਡੋਰ-ਟੂ-ਡੋਰ ਜਾ ਕੇ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਦੀਆਂ ਸਾਵਧਾਨੀਆਂ ਪ੍ਰਤੀ ਕੀਤਾ ਗਿਆ ਜਾਗਰੂਕ

ਫਿਰੋਜ਼ਪੁਰ  20 ਜੁਲਾਈ 2020

                        ਪੰਜਾਬ ਸਰਕਾਰ ਦੁਆਰਾ ਸ਼ੁਰੂ ਕੀਤੇ ਗਏ ਮਿਸ਼ਨ  ਫਤਿਹ ਨੂੰ ਸਫਲ ਬਣਾਉਣ ਲਈ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ੍ਰ. ਗੁਰਪਾਲ ਸਿੰਘ ਚਾਹਲ ਦੇ ਨਿਰਦੇਸ਼ਾਂ  ਤਹਿਤ ਸਹਿਕਾਰਤਾ ਵਿਭਾਗ ਫਿਰੋਜ਼ਪੁਰ ਵੱਲੋਂ ਡੋਰ ਟੂ ਡੋਰ ਕੰਪੇਨ ਚਲਾ ਕੇ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਸਬੰਧੀ ਜਾਗਰੂਕ ਕੀਤਾ ਗਿਆ।

          ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਿਕਾਰਤਾ ਵਿਭਾਗ ਫਿਰੋਜ਼ਪੁਰ ਦੇ ਡਿਪਟੀ ਰਜਿਸਟਰਾਰ ਵਰਿੰਦਰ ਕੁਮਾਰ ਕੋਛੜ ਨੇ ਦੱਸਿਆ ਕਿ ਮਿਸ਼ਨ ਫਤਿਹ ਤਹਿਤ ਸਹਿਕਾਰਤਾ ਵਿਭਾਗ ਫਿਰੋਜ਼ਪੁਰ ਅਤੇ ਜ਼ਿਲ੍ਹੇ ਦੀਆਂ ਵੱਖ-ਵੱਖ ਸਭਾਵਾਂ ਵੱਲੋਂ ਲੋਕਾਂ ਨੂੰ ਘਰ-ਘਰ ਜਾ ਕੇ ਕਰੋਨਾ ਮਹਾਂਮਾਰੀ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਾਨੂੰ ਆਪਣੇ ਹੱਥ ਸਾਬਣ ਨਾਲ 20 ਸੈਕਿੰਡ ਤੱਕ ਧੋਣੇ ਚਾਹੀਦੇ ਹਨ, ਮਾਸਕ ਪਾ ਕੇ ਹੀ ਘਰ ਤੋਂ ਬਾਹਰ ਜਾਣਾ ਚਾਹੀਦਾ ਹੈ ਅਤੇ ਘੱਟੋ-ਘੱਟ  6 ਫੁੱਟ ਦੀ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ। ਇਸ ਤੋਂ ਇਲਾਵਾ ਬਗੈਰ ਕੰਮ ਤੋਂ ਘਰ ਤੋਂ ਬਾਹਰ ਨਹੀਂ ਜਾਣਾ ਚਾਹੀਦਾ, ਬਾਹਰ ਜਾਣ ਤੋਂ ਬਾਅਦ ਘਰ ਵਾਪਸ ਆਉਣ ਤੇ ਕੱਪੜਿਆ ਨੂੰ ਬਦਲਣਾ ਅਤੇ ਫਿਰ ਨਹਾਉਣ ਤੋਂ ਬਾਅਦ ਆਪਣੇ ਪਰਵਾਰ ਵਿਚ ਸ਼ਾਮਿਲ ਹੋਣਾ ਚਾਹੀਦਾ ਹੈ ਅਤੇ ਵਿਆਹ/ਭੀੜ ਵਾਲੇ ਇਲਾਕੇ ਵਿੱਚ ਜਾਣ ਤੋਂ ਗੁਰੇਜ ਕਰਨਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਉਹ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਸਮੇਂ ਸਮੇਂ ਤੇ ਜਾਰੀ ਨਿਯਮਾਂ ਅਤੇ ਸਾਵਧਾਨੀਆਂ ਦੀ ਪਾਲਨਾ ਜ਼ਰੂਰ ਕਰਨ। ਉਨ੍ਹਾਂ ਕਿਹਾ ਕਿ ਮਿਸ਼ਨ ਫਤਿਹ ਨੂੰ ਤਾਂ ਹੀ ਸਫਲ ਬਣਾਇਆ ਜਾ ਸਕਦਾ ਹੈ ਜੇਕਰ ਅਸੀਂ ਸਾਰੇ ਲੋਕਾਂ ਨੂੰ ਕੋਰੋਨਾ ਵਾਇਰਸ ਦੀਆਂ ਸਾਵਧਾਨੀਆਂ ਅਤੇ ਬਚਾਅ ਬਾਰੇ ਜਾਗਰੂਕ ਕਰੀਏ।

Related Articles

Leave a Reply

Your email address will not be published. Required fields are marked *

Back to top button