ਮੁਸਕਾਨ ਅਤੇ ਪ੍ਰਿਆ ਨੇ ਪੰਜਾਬ ਯੂਨਵਰਸਿਟੀ ਚੰਡੀਗੜ੍ਹ ਵੱਲੋਂ ਅਯੋਜਿਤ ਐਮ.ਐਸ.ਸੀ. ਕਮਿਸਟਰੀ ਪਹਿਲੇ ਸਮੈਸਟਰ ਦੀ ਪ੍ਰੀਖਿਆ ਵਿੱਚ ਕੀਤਾ ਸ਼ਾਨਦਾਰ ਪ੍ਰਦਰਸ਼ਨ
ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਦੇ ਕਮਿਸਟਰੀ ਵਿਭਾਗ ਦੀਆਂ ਵਿਦਿਆਰਥਣਾਂ
ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਦੇ ਕਮਿਸਟਰੀ ਵਿਭਾਗ ਦੀਆਂ ਵਿਦਿਆਰਥਣਾਂ ਮੁਸਕਾਨ ਅਤੇ ਪ੍ਰਿਆ ਨੇ ਪੰਜਾਬ ਯੂਨਵਰਸਿਟੀ ਚੰਡੀਗੜ੍ਹ ਵੱਲੋਂ ਅਯੋਜਿਤ ਐਮ.ਐਸ.ਸੀ. ਕਮਿਸਟਰੀ ਪਹਿਲੇ ਸਮੈਸਟਰ ਦੀ ਪ੍ਰੀਖਿਆ ਵਿੱਚ ਕੀਤਾ ਸ਼ਾਨਦਾਰ ਪ੍ਰਦਰਸ਼ਨ
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਟਾਪ ਲਿਸਟ ਵਿੱਚ ਵਿਦਿਆਰਥਣਾਂ ਦਾ ਨਾਂ।
ਫ਼ਿਰੋਜ਼ਪੁਰ, 25.4.2023: ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਚੇਅਰਮੈਨ ਸ: ਨਿਰਮਲ ਸਿੰਘ ਢਿੱਲੋਂ ਦੀ ਛਤਰ-ਛਾਇਆ ਅਤੇ ਪ੍ਰਿੰਸੀਪਲ ਡਾ. ਸੰਗੀਤਾ ਦੀ ਅਗਵਾਈ ‘ਚ ਦਿਨ-ਰਾਤ ਤਰੱਕੀ ਦੇ ਰਾਹ ਤੇ ਅੱਗੇ ਵੱਧ ਰਿਹਾ ਹੈ । ਇਸੇ ਲੜੀ ਤਹਿਤ ਕਾਲਜ ਦੇ ਕਮਿਸਟਰੀ ਵਿਭਾਗ ਦੀਆਂ ਵਿਦਿਆਰਥਣਾਂ ਮੁਸਕਾਨ ਅਤੇ ਪ੍ਰਿਆ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਕਰਵਾਈ ਗਈ ਐਮ ਐਸ ਸੀ ਕੈਮਿਸਟਰੀ ਦੇ ਪਹਿਲੇ ਸਮੈਸਟਰ ਦੀ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ। ਕਮਿਸਟਰੀ ਵਿਭਾਗ ਦੀ ਅਧਿਆਪਕ ਮੈਡਮ ਡਾ. ਨੇਹਾ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਟਾਪ-10 ਸੂਚੀ ਵਿੱਚ ਮੁਸਕਾਨ ਨੇ ਸੱਤਵੇਂ ਅਤੇ ਪ੍ਰਿਆ ਨੇ ਦਸਵੇਂ ਸਥਾਨ ਤੇ ਆਪਣਾ ਸਥਾਨ ਬਣਾਇਆ ਹੈ। ਪ੍ਰਿੰਸੀਪਲ ਡਾ. ਸੰਗੀਤਾ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਦੋਵੇਂ ਵਿਦਿਆਰਥਣਾਂ ਨੇ ਸਖ਼ਤ ਮਿਹਨਤ ਦੇ ਬਲਬੂਤੇ ਤੇ ਜੋ ਸਫ਼ਲਤਾ ਹਾਸਿਲ ਕੀਤੀ ਹੈ ਉਹ ਕਾਲਜ ਲਈ ਮਾਣ ਵਾਲੀ ਗੱਲ ਹੈ । ਵਿਦਿਆਰਥਣਾਂ ਨੇ ਕਾਲਜ ਦੇ ਨਾਲ-ਨਾਲ ਮਾਪਿਆਂ ਦਾ ਵੀ ਮਾਣ ਵਧਾਇਆ ਹੈ। ਇਸ ਦੇ ਨਾਲ ਹੀ ਪ੍ਰਿੰਸੀਪਲ ਡਾ. ਸੰਗੀਤਾ ਨੇ ਕਮਿਸਟਰੀ ਵਿਭਾਗ ਦੇ ਮੁਖੀ ਮੈਡਮ ਨੇਹਾ, ਅਸਿਸਟੈਂਟ ਪ੍ਰੋਫੈਸਰ-ਮੈਡਮ ਹਰਲੀਨ ਅਤੇ ਵਿਭਾਗ ਦੇ ਹੋਰ ਅਧਿਆਪਕਾਂ ਨੂੰ ਵੀ ਵਧਾਈ ਦਿੱਤੀ। ਇਸ ਮੌਕੇ ਸ਼੍ਰੀਮਾਨ ਨਿਰਮਲ ਸਿੰਘ ਢਿੱਲੋਂ ਨੇ ਦੋਵਾਂ ਵਿਦਿਆਰਥਣਾਂ ਨੂੰ ਆਪਣੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ।