ਮੁੱਖ ਮੰਤਰੀ, ਉਪ ਮੁੱਖ ਮੰਤਰੀ, ਲੋਕ ਸੰਪਰਕ ਮੰਤਰੀ ਵੱਲੋਂ ਸੜ•ਕ ਹਾਦਸੇ ਤੇ ਦੁੱਖ ਦਾ ਪ੍ਰਗਟਾਵਾ
ਫਿਰੋਜ਼ਪੁਰ 13 ਮਾਰਚ ( M.L.Tiwari ) ਅੱਜ ਸਵੇਰੇ ਫਿਰੋਜਪੁਰ-ਫਾਜਿਲਕਾ ਰੋਡ ਤੇ ਵਾਪਰੇ ਸੜਕ ਹਾਦਸੇ , ਜਿਸ ਵਿਚ 8 ਵਿਅਕਤੀਆਂ ਦੀ ਮੌਤ ਹੋ ਗਈ ਅਤੇ 8 ਦੇ ਕਰੀਬ ਸਖ਼ਤ ਜ਼ਖਮੀ ਹੋ ਗਏ ਸਨ ਤੇ ਮੁੱਖ ਮੰਤਰੀ ਸ.ਪਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸ.ਸੁਖਬੀਰ ਸਿੰਘ ਬਾਦਲ ਤੇ ਲੋਕ ਸੰਪਰਕ ਮੰਤਰੀ ਸ.ਬਿਕਰਮ ਸਿੰਘ ਮਜੀਠੀਆ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ•ਾਂ ਕਿਹਾ ਕਿ ਅੱਜ ਵਾਪਰੇ ਇਸ ਦੁੱਖਦਾਈ ਹਾਦਸੇ ਤੇ ਉਨ•ਾਂ ਨੂੰ ਬਹੁਤ ਜਿਆਦਾ ਦਿਲੀ ਦੁੱਖ ਹੋਇਆ ਹੈ ਤੇ ਇਨ•ਾਂ ਪਰਿਵਾਰਾਂ ਨੂੰ ਨਾਂ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰ ਫਿਰੋਜਪੁਰ ਨੂੰ ਹਦਾਇਤ ਕੀਤੀ ਕਿ ਘਟਨਾ ਦਾ ਤੁਰੰਤ ਜਾਇਜ਼ਾ ਲਿਆ ਜਾਵੇ ਤੇ ਜ਼ਖਮੀਆਂ ਦੇ ਇਲਾਜ ਵਿਚ ਕਿਸੇ ਕਿਸਮ ਦੀ ਦਿੱਕਤ ਨਹੀ ਆਉਣੀ ਚਾਹੀਦੀ। ਡਿਪਟੀ ਕਮਿਸ਼ਨਰ ਇਜੀ:ਡੀ.ਪੀ.ਐਸ.ਖਰਬੰਦਾ ਨੇ ਇਸ ਦੁਖਦਾਈ ਘਟਨ ਤੇ ਦੁਖ ਪ੍ਰਗਟ ਕਰਦਿਆ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜ਼ਖਮੀਆਂ ਦੇ ਇਲਾਜ ਵਿਚ ਕਿਸੇ ਕਿਸਮ ਦੀ ਢਿਲ ਨਹੀ ਆਉਣ ਦਿੱਤੀ ਜਾਵੇਗੀ ਤੇ ਜ਼ਖਮੀਆਂ ਦੇ ਇਲਾਜ ਦਾ ਸਾਰਾ ਖਰਚਾ ਸਰਕਾਰ ਵੱਲੋਂ ਕੀਤਾ ਜਾਵੇਗਾ। ਉਨ•ਾਂ ਕਿਹਾ ਕਿ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਸਰਕਾਰ ਦੇ ਨਿਯਮਾਂ ਅਨੁਸਾਰ ਜਲਦੀ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਹ ਅੱਜ ਚੰਡੀਗੜ• ਮੀਟਿੰਗ ਵਿਚ ਹੋਣ ਕਾਰਨ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਨੀਲਮਾ, ਸ.ਜਸਪਾਲ ਸਿੰਘ ਐਸ.ਡੀ.ਐਮ.ਗੁਰੂਹਰਸਹਾਏ, ਸਿਵਲ ਸਰਜਨ ਤੇ ਸਕੱਤਰ ਰੈਡ ਕਰਾਸ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਤੇ ਜ਼ਖਮੀਆਂ ਨੂੰ ਮਿਲਕੇ ਲੋੜੀਂਦੇ ਕਾਰਵਾਈ ਕੀਤੀ ਜਾ ਰਹੀ ਹੈ।